ਐਸ.ਏ.ਐਸ ਨਗਰ ਦੀ ਟ੍ਰੈਫਿਕ ਪੁਲਿਸ ਵੱਲੋਂ 10 ਜਨਵਰੀ ਤੋਂ 31 ਜਨਵਰੀ ਤੱਕ ਕੀਤਾ ਲੋਕਾਂ ਨੂੰ ਸੜਕੀ ਨਿਯਮਾਂ ਬਾਰੇ ਕੀਤਾ ਜਾ ਰਿਹਾ ਜਾਗਰੂਕ
ਹਰਜਿੰਦਰ ਸਿੰਘ ਭੱਟੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਜਨਵਰੀ 2025: ਦੀਪਕ ਪਾਰਿਕ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ.ਨਗਰ ਵੱਲੋ ਕੌਮੀ ਰੋਡ ਸੇਫਟੀ ਮਹੀਨਾ 01 ਜਨਵਰੀ 31 ਜਨਵਰੀ 2025) ਤਹਿਤ ਹਰ ਸਾਲ ਦੀ ਤਰ੍ਹਾ ਜ਼ਿਲ੍ਹਾ ਐਸ.ਏ.ਐਸ ਨਗਰ ਦੀ ਟ੍ਰੈਫਿਕ ਪੁਲਿਸ ਵੱਲੋਂ ਮਨਾਇਆ ਜਾ ਰਿਹਾ ਹੈ, ਜਿਸ ਦੀ ਲੜੀ ਵਿੱਚ 21 ਜਨਵਰੀ ਨੂੰ ਸ. ਕਰਨੈਲ ਸਿੰਘ, ਪੀ.ਪੀ.ਐਸ, ਉਪ ਕਪਤਾਨ, ਪੁਲਿਸ ਟੈ੍ਫਿਕ ਵੱਲੋਂ ਸੀ.ਜੀ.ਸੀ, ਲਾਂਡਰਾ ਕਾਲਜ ਦੇ ਵਿਦਿਆਰਥੀਆਂ ਨਾਲ ਫੇਜ਼ 3/5 ਦੀਆਂ ਲਾਈਟਾਂ ਅਤੇ ਹੋਰ ਵੱਖ-ਵੱਖ ਚੌਕਾਂ ਤੇ ਪੁਹੰਚ ਕੇ ਮਨਾਇਆ ਗਿਆ, ਟ੍ਰੈਫਿਕ ਨਿਯਮਾਂ ਦੇ ਉਲੰਘਣਾ ਕਰਨ ਵਾਲੇ ਵਹੀਕਲ ਚਾਲਕਾਂ ਨੂੰ ਸ.ਕਰਨੈਲ ਸਿੰਘ ਵੱਲੋਂ ਅਪੀਲ ਕੀਤੀ ਗਈ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ। ਇਸ ਨਾਲ ਆਮ ਪਬਲਿਕ ਦਾ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ।
ਇਸ ਦੇ ਨਾਲ ਹੀ ਨਸ਼ਿਆਂ ਖਿਲਾਫ ਅਤੇ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਅੱਜ ਸ.ਕਰਨੈਲ ਸਿੰਘ ਵੱਲੋਂ ਸ਼ਿਵਾਲਿਕ ਸਕੂਲ, ਫੇਜ਼-6, ਮੋਹਾਲੀ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ, ਇਸ ਸੈਮੀਨਾਰ ਦਾ ਮੁੱਖ ਉਪਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਖੇਡਾਂ ਵੱਲ ਜਾਣ ਲਈ ਪ੍ਰੇਰਿਤ ਕੀਤਾ ਗਿਆ। ਇਹ ਵੀ ਦੱਸਿਆ ਗਿਆ ਕਿ ਮੋਟਰ ਵਹੀਕਲ ਐਕਟ ਦੀ ਧਾਰਾ 199 ਏ ਤਹਿਤ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਹੀਕਲ ਚਲਾਉਦਾ ਹੈ ਤਾਂ ਉਸਦੇ ਮਾਪਿਆਂ ਨੂੰ 3 ਸਾਲ ਦੀ ਕੈਦ, 25 ਹਜਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਹੀਕਲ ਦੇਣ ਵਾਲੇ ਵਿਅਕਤੀ ਨੂੰ ਵੀ 3 ਸਾਲ ਦੀ ਸਜਾ ਜਾਂ ਜੁਰਮਾਨਾ ਹੋ ਸਕਦਾ ਹੈ। ਜੇਕਰ ਤੁਸੀ ਸ਼ਰਾਬ ਪੀ ਕੇ ਵਹੀਕਲ ਚਲਾਉਂਦੇ ਪਾਏ ਜਾਦੇ ਹੋ ਤਾਂ ਤੁਹਾਡੇ ਖਿਲਾਫ ਮੋਟਰ ਵਹੀਕਲ ਐਕਟ ਦੀ ਧਾਰਾ 185 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ, ਜਿਸ ਤਹਿਤ 10,000 ਰੁਪਏ ਦਾ ਜੁਰਮਾਨਾ ਅਤੇ 6 ਮਹੀਨੇ ਤੱਕ ਦੀ ਸਜਾ ਹੋ ਸਕਦੀ ਹੈ।
ਜੇਕਰ ਤੁਸੀ ਆਪਣੇ ਵਹੀਕਲ ਦਾ ਸਲੰਸਰ ਮੋਡੀਫਾਈ ਕਰਕੇ ਉਸਦੀ ਵਰਤੋਂ ਕਰਦੇ ਹੋ ਤਾਂ ਮੋਟਰ ਵਹੀਕਲ ਐਕਟ ਤਹਿਤ 5,000 ਰੁਪਏ ਦਾ ਜੁਰਮਾਨਾ ਹੋਵੇਗਾ। ਇਸਦੇ ਨਾਲ ਹੀ ਵਹੀਕਲ ਚਾਲਕਾ ਨੂੰ ਸਰਕਾਰ ਦੁਆਰਾ ਚਲਾਈ ਗਈ Scheme for Grant of Award to the Good Samaritan ਸਕੀਮ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਐਕਸੀਡੈਂਟ ਹੋਏ ਵਿਅਕਤੀ ਦੀ ਮਦਦ ਕਰਦਾ ਹੈ ਤਾਂ ਉਸਨੂੰ 2000 ਰੁਪਏ ਸਰਕਾਰ ਵੱਲੋ (ਫ਼ਰਿਸ਼ਤੇ ਸਕੀਮ ਤਹਿਤ) ਦਿੱਤੇ ਜਾਣਗੇ। ਸ. ਕਰਨੈਲ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ ਟ੍ਰੈਫਿਕ ਨੇ ਅੰਤ ਵਿੱਚ ਸਾਰਿਆਂ ਦੀ ਹਾਜਰੀ ਵਿੱਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਹੀਕਲ ਚਾਲਕਾਂ ਨੂੰ ਗੁਲਾਬ ਦੇ ਫੁੱਲ ਅਤੇ ਚਾਕਲੇਟਸ ਦੇ ਕੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨਾ ਕਰਨ ਸਬੰਧੀ ਪ੍ਰੇਰਿਤ ਕੀਤਾ ਗਿਆ।
ਇਸ ਤੋਂ ਇਲਾਵਾ ਸਾਰੇ ਵਹੀਕਲ ਚਾਲਕਾਂ ਨੂੰ ਸਮਝਾਇਆ ਗਿਆ ਕਿ ਤੁਸੀ ਆਪਣੇ-ਆਪਣੇ ਪਰਿਵਾਰਕ ਮੈਬਰਾਂ ਨੂੰ ਇਸ ਸੈਮੀਨਾਰ ਤੋਂ ਮਿਲੀ ਸਿੱਖਿਆ ਸਬੰਧੀ ਜਾਣੂ ਕਰਵਾਓ ਅਤੇ ਆਪਣੇ ਪਰਿਵਾਰਕ ਮੈਬਰਾ ਨੂੰ ਸਰਾਬ ਪੀ ਕੇ ਗੱਡੀ ਨਾ ਚਲਾਉਣ ਅਤੇ ਤੇਜ ਰਫਤਾਰ ਨਾਲ ਗੱਡੀ ਨਾ ਚਲਾਉਣ ਸਬੰਧੀ ਜਾਗਰੂਕ ਕਰੋ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰੋ।