ਨਰਿੰਦਰ ਪਾਲ ਸਿੰਘ ਸਵਨਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਉਮੀਦਵਾਰ ਸੋਮਦੱਤ ਦੇ ਹੱਕ ਵਿਚ ਕੀਤਾ ਚੋਣ ਪ੍ਰਚਾਰ
ਫਾਜ਼ਿਲਕਾ, 22 ਜਨਵਰੀ 2025 - ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ ਦਿਲੀ ਵਿਧਾਨ ਸਭਾ ਚੋਣਾ ਦੇ ਮੱਦੇਨਜਰ ਆਮ ਆਦਮੀ ਪਾਰਟੀ ਦੇ ਹਲਕਾ ਸਦਰ ਬਜਾਰ ਦੇ ਉਮੀਦਵਾਰ ਸੋਮਦੱਤ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਆਪ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪਹਿਲਾਂ ਵੀ ਦਿਲੀ ਵਿਖੇ ਆਮ ਆਦਮੀ ਦੀ ਸਰਕਾਰ ਸੀ ਤੇ ਹੁਣ ਵੀ ਆਪ ਪਾਰਟੀ ਹੀ ਦਿਲੀ ਵਿਖੇ ਜਿਤ ਪ੍ਰਾਪਤ ਕਰੇਗੀ।
ਵਿਧਾਇਕ ਨੇ ਚੋਣ ਪ੍ਰਚਾਰ ਦੌਰਾਨ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਭਲੇ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਲਗਾਤਾਰ ਲੋਕ ਭਲਾਈ ਹਿਤ ਕੰਮ ਕੀਤੇ ਜਾ ਰਹੇ ਹਨ। ਲੋਕਾਂ ਨੂੰ ਮੁਢਲੀਆਂ ਸਹੁਲਤਾਂ ਮੁਹੱਈਆ ਕਰਵਾਉਣ ਵਿਚ ਪੰਜਾਬ ਸਰਕਾਰ ਲਗਾਤਾਰ ਵਚਨਬਧ ਰਹੀ ਹੈ।
ਉਨ੍ਹਾਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਨਾਲ ਲੈ ਕੇ ਹਲਕਾ ਸਦਰ ਬਜਾਰ ਵਿਖੇ ਦੌਰਾ ਕੀਤਾ ਅਤੇ ਲੋਕਾਂ ਨੂੰ ਮਿਲੇ ਅਤੇ ਆਪ ਪਾਰਟੀ ਦੇ ਉਮੀਦਵਾਰ ਨੂੰ ਵੋਟਾਂ ਪਾਉਣ ਲਈ ਲੋਕਾਂ ਨੂੰ ਅਪੀਲ ਕੀਤੀ ਤਾਂ ਜੋ ਹਲਕੇ ਅੰਦਰ ਵੱਧ ਤੋਂ ਵੱਧ ਵਿਕਾਸ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੋਮਦਤ 3 ਵਾਰ ਦੇ ਵਿਧਾਇਕ ਰਹਿ ਚੁੱਕੇ ਹਨ ਤੇ ਇਸ ਵਾਰ ਵੀ ਉਨ੍ਹਾਂ ਨੂੰ ਚੋਣਾਂ ਵਿਚ ਜਿਤਵਾ ਕੇ ਲੋਕ ਉਨ੍ਹਾਂ ਨੂੰ ਵਿਧਾਇਕ ਬਣਵਾਉਣ।
ਇਸ ਮੌਕੇ ਉਨ੍ਹਾਂ ਨਾਲ ਬਲਵਿੰਦਰ ਸਿੰਘ ਆਲਮਸ਼ਾਹ, ਚੇਅਰਮੈਨ ਪਰਮਜੀਤ ਸਿੰਘ ਨੂਰਸ਼ਾਹ, ਗਗਨਦੀਪ ਸਿੰਘ ਰਾਮਪੁਰਾ, ਯੂਥ ਆਗੂ ਗੌਰਵ ਕੰਬੋਜ ਆਦਿ ਹਾਜਰ ਸਨ।