23 ਜਨਵਰੀ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜੰਡਿਆਲਾ ਗੁਰੂ ਵਿਖੇ ਕੀਤੀ ਜਾਵੇਗੀ ਵੱਡੀ ਮਹਾ ਪੰਚਾਇਤ
ਗੁਰਪ੍ਰੀਤ ਸਿੰਘ
- 26 ਜਨਵਰੀ ਨੂੰ ਕਿਸਾਨਾਂ ਵੱਲੋਂ ਅੰਮ੍ਰਿਤਸਰ ਚ ਵੱਡੇ ਮਾਲ ਦੇ ਬਾਹਰ ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਕੀਤਾ ਜਾਵੇਗਾ ਡੇਢ ਘੰਟੇ ਤੱਕ ਪ੍ਰਦਰਸ਼ਨ - ਸਰਵਨ ਸਿੰਘ ਪੰਧੇਰ
ਅੰਮ੍ਰਿਤਸਰ, 22 ਜਨਵਰੀ 2025 - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਭੰਦੇਰ ਵੱਲੋਂ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ ਉਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਵਣ ਸਿੰਘ ਭੰਧੇਰ ਨੇ ਕਿਹਾ ਕਿ 23 ਜਨਵਰੀ ਨੂੰ ਜੰਡਿਆਲਾ ਗੁਰੂ ਅੰਮ੍ਰਿਤਸਰ ਵਿਖੇ ਇੱਕ ਵੱਡੀ ਮਹਾ ਪੰਚਾਇਤ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਵੱਲੋਂ ਤਿੰਨ ਦਿਨ ਤੱਕ ਵੱਡੀਆਂ ਮਹਾ ਪੰਚਾਇਤਾਂ ਕੀਤੀਆਂ ਜਾਣਗੀਆਂ ਉਸ ਤੋਂ ਬਾਅਦ ਹਜ਼ਾਰਾਂ ਹੀ ਟਰੈਕਟਰ ਟਰਾਲੀਆਂ ਸ਼ੰਭੂ ਬਾਰਡਰ ਲਈ ਰਵਾਨਾ ਹੋਣਗੇ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ 26 ਜਨਵਰੀ ਨੂੰ ਅੰਮ੍ਰਿਤਸਰ ਦੇ ਵਿੱਚ ਵੱਖ-ਵੱਖ ਮੌਲਾਂ ਦੇ ਬਾਹਰ ਬੀਜੇਪੀ ਆਗੂ ਦੇ ਘਰ ਦੇ ਬਾਹਰ ਅਤੇ ਅੰਮ੍ਰਿਤਸਰ ਵਿੱਚ ਤੇ ਸੈਲਰ ਦੇ ਬਾਹਰ ਕਿਸਾਨਾਂ ਵੱਲੋਂ ਵੱਡੇ ਪੱਧਰ ਤੇ ਡੇਢ ਘੰਟੇ ਤੱਕ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਕਿਸਾਨਾਂ ਤੋਂ 23 ਰੁਪਏ ਕਿਲੋ ਦੇ ਹਿਸਾਬ ਨਾਲ ਕਣਕ ਲੈਣ ਤੋਂ ਬਾਅਦ ਵੱਡੇ ਵੱਡੇ ਕਾਰਪੋਰੇਟਿਵ ਬ੍ਰਾਂਡ ਉਸਨੂੰ 45 ਕਿਲੋ ਦੇ ਹਿਸਾਬ ਨਾਲ ਆਟਾ ਵੇਚ ਰਹੇ ਹਨ। ਅਤੇ ਜਦਕਿ ਛੋਟੇ ਚੱਕੀ ਪੀਸਣ ਵਾਲੇ ਦੁਕਾਨਦਾਰਾਂ ਦੇ ਕੋਲ ਕਣਕ ਹੀ ਨਹੀਂ ਹੈ। ਅਤੇ ਇਸ ਤੋਂ ਅੰਦਾਜ਼ਾ ਲੱਗਦਾ ਹੈ ਕਿ ਸਾਡੇ ਤੇ ਕਾਰਪੋਰੇਟ ਕਿੰਨਾ ਹੈਵੀ ਹੋ ਚੁੱਕਾ ਹੈ ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਅਸੀਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕਰਦੇ ਹਾਂ ਕਿ ਉਹ ਆਨਲਾਈਨ ਵੱਖ-ਵੱਖ ਕੰਪਨੀਆਂ ਤੋਂ ਸ਼ੋਪਿੰਗ ਕਰਨ ਦੀ ਬਜਾਏ ਖੁਦ ਦੁਕਾਨਾਂ ਤੋਂ ਜਾ ਕੇ ਖਰੀਦਦਾਰੀ ਕਰਨ ਤਾਂ ਜੋ ਕਿ ਛੋਟਾ ਦੁਕਾਨਦਾਰ ਵੀ ਖੁਸ਼ਹਾਲੀ ਭਰੀ ਜਿੰਦਗੀ ਜੀ ਸਕੇ ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਭਾਜਪਾ ਨੇਤਾ ਰਵਨੀਤ ਬਿੱਟੂ ਇਹ ਕਹਿ ਰਹੇ ਹ ਕਿ ਅਸੀਂ ਸਿਰਫ ਪੰਜਾਬ ਦੀ ਗੱਲ ਕਰੀਏ ਜਦ ਕਿ ਅਸੀਂ ਪੂਰੇ ਦੇਸ਼ ਦੀ ਗੱਲ ਕਰਨਾ ਚਾਹੁੰਦੇ ਹਾਂ ਅਤੇ ਭਾਜਪਾ ਆਗੂ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਅੱਗੇ ਉਹਨਾਂ ਨੇ ਕਿਹਾ ਕਿ ਭਾਜਪਾ ਆਗੂ ਪਰਮੇਸ਼ ਵਰਮਾ ਇਹ ਕਹਿ ਰਹੇ ਹਨ ਕਿ ਕਿਸਾਨ ਦਿੱਲੀ ਪਹੁੰਚ ਗਏ ਉਹਨਾਂ ਕਿਹਾ ਕਿ ਸਾਡਾ ਦਿੱਲੀ 26 ਜਨਵਰੀ ਦਾ ਕੋਈ ਵੀ ਪ੍ਰੋਗਰਾਮ ਨਹੀਂ ਹੈ ਅਤੇ ਇਹ ਅੰਦੋਲਨ ਉਨੀ ਦੇਰ ਤੱਕ ਚੱਲੂਗਾ ਜਿੰਨੀ ਦੇਰ ਤੱਕ ਕੇਂਦਰ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨ ਲੈਂਦੀ।