ਏਆਈਓਸੀਡੀ ਦੇ ਪ੍ਰਧਾਨ ਜੇ.ਐਸ. ਸ਼ਿੰਦੇ ਦੇ 75ਵੇਂ ਜਨਮ ਦਿਨ 'ਤੇ ਬਣੇਗਾ ਖ਼ੂਨਦਾਨ ਦਾ ਰਿਕਾਰਡ: ਬਾਲਿਆਂਵਾਲੀ
ਅਸ਼ੋਕ ਵਰਮਾ
ਬਠਿੰਡਾ, 22 ਜਨਵਰੀ 2025:ਏਆਈਓਸੀਡੀ ਦੇ ਕੌਮੀ ਪ੍ਰਧਾਨ ਜੇਐਸ ਸ਼ਿੰਦੇ ਦੇ 75ਵੇਂ ਜਨਮ ਦਿਨ ਮੌਕੇ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਨਿਰਦੇਸ਼ਾਂ ਤਹਿਤ 24 ਜਨਵਰੀ ਨੂੰ ਦੇਸ਼ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਟੀਬੀਡੀਸੀਏ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਇਸ ਦੌਰਾਨ ਦੇਸ਼ ਭਰ ਵਿੱਚ 75 ਹਜ਼ਾਰ ਯੂਨਿਟ ਖ਼ੂਨਦਾਨ ਕਰਨ ਦਾ ਟੀਚਾ ਮਿਥਿਆ ਗਿਆ ਹੈ, ਜਿਸ ਨਾਲ ਵਿਸ਼ਵ ਰਿਕਾਰਡ ਬਣੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਵਿੱਚ ਵੀ ਰਿਟੇਲ, ਹੋਲਸੇਲ, ਜ਼ਿਲ੍ਹਾ ਬਠਿੰਡਾ ਦੀਆਂ ਯੂਨਿਟਾਂ ਗੋਨਿਆਣਾ, ਸੰਗਤ, ਨਥਾਣਾ, ਰਾਮਪੁਰਾ ਫੂਲ, ਭੁੱਚੋ, ਭਗਤਾ ਅਤੇ ਮੌੜ ਦੇ ਸਹਿਯੋਗ ਨਾਲ 24 ਜਨਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਸਥਾਨਕ ਗਾਂਧੀ ਮਾਰਕੀਟ, ਰੇਲਵੇ ਸਟੇਸ਼ਨ ਨੇੜੇ, ਬਠਿੰਡਾ ਵਿਖੇ ਖੂਨਦਾਨ ਕੈਂਪ ਲਗਾਇਆ ਜਾਵੇਗਾ, ਜਦਕਿ ਰਾਮਾਂ ਮੰਡੀ ਤੇ ਤਲਵੰਡੀ ਸਾਬੋ ਦੀਆਂ ਯੂਨਿਟਾਂ ਵੱਲੋਂ ਵੀ ਆਪਣੀਆਂ ਮੰਡੀਆਂ ਵਿੱਚ ਖੂਨਦਾਨ ਕੈਂਪ ਲਗਾਏ ਜਾਣਗੇ।