ਆਪ ਸਰਕਾਰ ਪੂਰੇ ਯੋਜਨਾਬੱਧ ਢੰਗ ਦੇ ਨਾਲ ਵਿਕਾਸ ਕਾਰਜਾਂ ਨੂੰ ਅੱਗੇ ਤੋਰ ਰਹੀ - ਅਰਸ਼ ਸੱਚਰ
ਫਰੀਦਕੋਟ 23 ਜਨਵਰੀ - ( ਪਰਵਿੰਦਰ ਸਿੰਘ ਕੰਧਾਰੀ) ਆਪ ਸਰਕਾਰ ਕਹਿਣੀ ਅਤੇ ਕਰਨੀ ਦੀ ਪੂਰੀ ਸਰਕਾਰ ਹੈ, ਕਿਉਂਕਿ ਦੋ ਗਰੰਟੀਆਂ ਪੰਜਾਬੀਆਂ ਨੂੰ ਆਪ ਵੱਲੋਂ ਦਿੱਤੀਆਂ ਗਈਆਂ ਸਨ, ਉਨ੍ਹਾਂ ਗਰੰਟੀਆਂ ਨੂੰ ਆਪ ਸਰਕਾਰ ਵੱਲੋਂ ਪੂਰਾ ਕੀਤਾ ਗਿਆ ਹੈ, ਜਦਕਿ ਬਿਨਾਂ ਕਿਸੇ ਭੇਦਭਾਵ ਤੋਂ ਹਰ ਵਰਗ ਨੂੰ ਸਾਰੀਆਂ ਸੁੱਖ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜਸੇਵੀ ਅਤੇ ਹੋਟਲ ਸ਼ਾਹੀ ਹਵੇਲੀ ਦੇ ਮਾਲਕ ਅਰਸ਼ ਸੱਚਰ ਨੇ ਕੀਤਾ। ਉਨ੍ਹਾਂ ਨੇ ਕਿਹਾ ਕਿ ਸੂਬੇ ਦੀ ਆਪ ਸਰਕਾਰ ਵੱਲੋਂ ਵੱਖ ਵੱਖ ਲੋਕ ਭਲਾਈ ਦੀਆਂ ਸਕੀਮਾਂ ਵੀ ਚਲਾਈਆਂ ਜਾ ਰਹੀਆਂ ਹਨ, ਤਾਂ ਜੋ ਪੰਜਾਬੀਆਂ ਦਾ ਜੀਵਨ ਪੱਧਰ ਹੋਰ ਉੱਚਾ ਚੁੱਕਿਆ ਜਾ ਸਕੇ। ਉਨ੍ਹਾਂ ਨੇ ਕਿਹਾ ਆਪ ਸਰਕਾਰ ਨੇ ਸਿਹਤ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ ਹੈ।