ਜੌੜਕੀਆਂ ਦੀ ਰੁਪਿੰਦਰ ਕੌਰ ਤੇ ਬਿਕਰਮਜੀਤ ਸਿੰਘ ਨੂੰ ਗਣਤੰਤਰ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ
ਅਸ਼ੋਕ ਵਰਮਾ
ਮਾਨਸਾ, 23 ਜਨਵਰੀ 2025:ਜ਼ਿਲ੍ਹਾ ਮਾਨਸਾ ਦੇ ਪਿੰਡ ਜੌੜਕੀਆਂ ਵਿਖੇ ਪਾਣੀ ਦੀ ਟੈਂਕੀ ਦੇ ਸੁਚਾਰੂ ਰੱਖ ਰਖਾਵ ਅਤੇ ਵਧੀਆ ਸੇਵਾਵਾਂ ਦੇਣ ਵਜ਼ੋਂ ਜਲ ਸਪਲਾਈ ਤੇ ਸੈਨੀਟੇਸ਼ਨ ਕਮੇਟੀ ਦੇ ਮੈਂਬਰ ਸ੍ਰੀਮਤੀ ਰੁਪਿੰਦਰ ਕੌਰ ਅਤੇ ਬਿਕਰਮਜੀਤ ਸਿੰਘ ਨੂੰ ਦਿੱਲੀ ਵਿਖੇ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਮੌਕੇ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਇਹ ਜਾਣਕਾਰੀ ਕਾਰਜਕਾ ਇੰਜੀਨੀਅਰ ਵਾਟਰ ਸਪਲਾਈ ਤੇ ਸੈਨੀਟੇਸ਼ਨ ਮੰਡਲ-1 ਸ੍ਰੀ ਕੇਵਲ ਗਰਗ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਸਬੰਧਤ ਪੰਚਾਇਤ ਵੱਲੋਂ ਪਿੰਡ ਦੀ ਜਲ ਸਪਲਾਈ ਸਕੀਮ ਸੁਚਾਰੂ ਢੰਗ ਨਾਲ ਚਲਾਈ ਜਾ ਰਹੀ ਹੈ। ਇਸ ਪਿੰਡ ਵਿੱਚ ਘਰਾਂ ਦੀ ਗਿਣਤੀ 383 ਹੈ ਅਤੇ 3650 ਦੇ ਕਰੀਬ ਆਬਾਦੀ ਹੈ। ਪਿੰਡ ਦੇ ਸਰਪੰਚ ਅਤੇ ਕਮੇਟੀ ਵੱਲੋਂ ਅਣਥੱਕ ਯਤਨ ਕੀਤੇ ਗਏ ਹਨ ਤਾਂ ਜੋ ਕਿ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਇਸ ਸਬੰਧੀ ਪਿੰਡ ਵਿੱਚ ਮਹੀਨਾਵਾਰ ਮੀਟਿੰਗਾਂ ਵੀ ਕੀਤੀਆ ਜਾ ਰਹੀਆਂ ਹਨ।