ਅਗਨੀਵੀਰ ਜਵਾਨ ਲਵਪ੍ਰੀਤ ਸਿੰਘ ਦੀ ਸ਼ਹਾਦਤ ਨੂੰ CM ਮਾਨ ਨੇ ਕੀਤਾ ਸਲਾਮ, ਪਰਿਵਾਰ ਨੂੰ ਹਰ ਸੰਭਵ ਮਦਦ ਦੇਣ ਦਾ ਦਿੱਤਾ ਭਰੋਸਾ
ਮਾਨਸਾ, 23 ਜਨਵਰੀ 2025 : ਜੰਮੂ-ਕਸ਼ਮੀਰ ਦੇ ਕੁਪਵਾੜਾ ਵਿੱਚ ਅੱਤਵਾਦੀਆਂ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਮਾਨਸਾ ਦੇ ਪਿੰਡ ਅਕਲੀਆ ਦਾ 24 ਸਾਲਾ ਅਗਨੀਵੀਰ ਜਵਾਨ ਲਵਪ੍ਰੀਤ ਸਿੰਘ ਸ਼ਹੀਦ ਹੋ ਗਿਆ ਹੈ।
ਅਗਨੀਵੀਰ ਜਵਾਨ ਲਵਪ੍ਰੀਤ ਸਿੰਘ ਦੀ ਸ਼ਹਾਦਤ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ 'ਤੇ ਟਵੀਟ ਕਰਦਿਆਂ ਕਿਹਾ ਕਿ, "ਜੰਮੂ-ਕਸ਼ਮੀਰ ਦੇ ਕੁੱਪਵਾੜਾ ਵਿਖੇ ਦਹਿਸ਼ਤਗਰਦਾਂ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਮਾਨਸਾ ਦੇ ਪਿੰਡ ਅਕਲੀਆ ਦਾ 24 ਸਾਲਾਂ ਅਗਨੀਵੀਰ ਜਵਾਨ ਲਵਪ੍ਰੀਤ ਸਿੰਘ ਸ਼ਹੀਦ ਹੋ ਗਿਆ ਹੈ। ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ। ਬਹਾਦਰ ਜਵਾਨ ਦੇ ਦੇਸ਼ ਪ੍ਰਤੀ ਹੌਸਲੇ ਤੇ ਸਿਦਕ ਨੂੰ ਦਿਲੋਂ ਸਲਾਮ। ਔਖੇ ਸਮੇਂ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਹੈ ਅਤੇ ਵਾਅਦੇ ਮੁਤਾਬਕ ਹਰ ਸੰਭਵ ਮਦਦ ਕੀਤੀ ਜਾਵੇਗੀ। ਸਾਡੇ ਲਈ ਸਾਡੇ ਜਵਾਨ ਸਾਡਾ ਮਾਣ ਨੇ ਭਾਵੇਂ ਉਹ ਅਗਨੀਵੀਰ ਹੀ ਕਿਉਂ ਨਾ ਹੋਣ।"