ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਕੇ ਸੀ ਵੀਨੂੰਗੋਪਾਲ ਨਾਲ ਕੀਤੀ ਮੀਟਿੰਗ
ਨਵੀਂ ਦਿੱਲੀ, 23 ਜਨਵਰੀ 2025 - ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂਆਂ ਮੈਂਬਰ ਪਾਰਲੀਮੈਂਟ ਸ੍ਰ ਸੁੱਖਜਿੰਦਰ ਸਿੰਘ ਰੰਧਾਵਾ, ਸ੍ਰ ਸੁੱਖਬਿੰਦਰ ਸਿੰਘ ਸਰਕਾਰੀਆ, ਸ੍ਰ ਬਰਿੰਦਰਮੀਤ ਸਿੱਘ ਪਾਹੜਾ, ਸ੍ਰ ਭਗਵੰਤ ਪਾਲ ਸਿੰਘ ਸੱਚਰ ਨੇ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸੰਗਠਨ ਸ੍ਰੀ ਕੇ ਸੀ ਵੇਨੂੰਗੋਪਾਲ ਜੀ ਨਾਲ ਮੀਟਿੰਗ ਕਰਕੇ ਪੰਜ ਫ਼ਰਵਰੀ ਨੂੰ ਹੋ ਰਹੀਆਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਵਿਚਾਰ-ਵਟਾਂਦਰਾ ਕੀਤਾ ਤੇ ਹਰ ਪਹਿਲੂ ਤੇ ਬਾਰੀਕੀ ਨਾਲ ਚਰਚਾ ਕੀਤੀ , ਉਪਰੰਤ ਗੱਲਬਾਤ ਕਰਦਿਆਂ ਸ੍ਰ ਰੰਧਾਵਾ ਤੇ ਸਰਕਾਰੀਆ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਪਿਛਲੀ ਦੱਸ ਸਾਲਾਂ ਦੀ ਕਾਰਗੁਜ਼ਾਰੀ ਤੋਂ ਦੁਖੀ ਹਨ ਤੇ ਇਸ ਵਾਰ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਦਾ ਮਨ ਬਣਾ ਰਹੇ ਹਨ।
ਇਹਨਾਂ ਆਗੂਆਂ ਨੇ ਕੇਜਰੀਵਾਲ ਤੇ ਭਗਵੰਤ ਮਾਨ ਦੀਆਂ ਨਿਕਾਮੀਆਂ ਦਾ ਜ਼ਿਕਰ ਕਰਦਿਆਂ ਕਿਹਾ ਇਹ ਪੰਜਾਬ ਵਿੱਚ ਬੁਰੀ ਤਰਾਂ ਫੇਲ੍ਹ ਸਾਬਿਤ ਹੋਏ ਹਨ ਤੇ ਇਹਨਾਂ ਦੇ ਲੱਛੇਦਾਰ ਭਾਸ਼ਣਾਂ ਵਿੱਚ ਇਸ ਵਾਰ ਲੋਕਾਂ ਤੇ ਕੋਈ ਅਸਰ ਨਹੀਂ ਪਾ ਸਕਣਗੇ, ਉਹਨਾਂ ਕਿਹਾ ਕਿ ਜੋ ਕਾਂਗਰਸ ਦੇ ਵੱਡੇ ਆਗੂ ਕਾਂਗਰਸ ਦੀ ਪਿੱਠ ਵਿੱਚ ਛੁਰੀ ਮਾਰਕੇ ਛੱਡ ਗਏ ਹਨ ਉਹਨਾਂ ਨੂੰ ਲੋਕ ਕਦੇ ਵੀ ਮੂੰਹ ਨਹੀਂ ਲਗਾਉਣਗੇ ਚਾਹੇ ਇਹ ਕਿਸੇ ਵੀ ਪਾਰਟੀ ਵਿੱਚ ਚਲੇ ਜਾਣ , ਭਾਜਪਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ ਇਸ ਸਰਕਾਰ ਦੀਆਂ ਪਿਛਲੇ ਦੱਸ ਸਾਲ ਦੀਆਂ ਨਿਕਾਮੀਆਂ ਤੋਂ ਵੀ ਚੰਗੀ ਤਰਾਂ ਵਾਕਫ਼ ਹਨ ਇਸ ਲਈ ਕਾਂਗਰਸ ਦੇ ਪੱਖ ਵਿੱਚ ਵੱਡੀ ਗਿਣਤੀ ਵਿੱਚ ਲੋਕ ਫ਼ਤਵਾ ਦੇਣਗੇ । ਮੀਡੀਆ ਨੂੰ ਇਹ ਜਾਣਕਾਰੀ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਦਿੱਤੀ।