ਹੁਣ ਟਰੈਫਿਕ ਪੁਲਿਸ ਟਰੈਫਿਕ ਕੰਟਰੋਲ ਕਰਨ ਲਈ ਲਵੇਗੀ ਵਿਦਿਆਰਥੀਆਂ ਦਾ ਸਹਿਯੋਗ
ਵੱਖ-ਵੱਖ ਕਾਲਜਾਂ ਦੇ 60 ਤੋਂ 70 ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਟਰੈਫਿਕ ਕੰਟਰੋਲ ਕਰਨ ਦੀ ਟ੍ਰੇਨਿੰਗ
ਰੋਹਿਤ ਗੁਪਤਾ
ਗੁਰਦਾਸਪੁਰ , 24 ਜਨਵਰੀ 2025 :
ਹੁਣ ਟਰੈਫਿਕ ਪੁਲਿਸ ਵੱਲੋਂ ਟਰੈਫਿਕ ਨੂੰ ਕੰਟਰੋਲ ਕਰਨ ਲਈ ਵੱਖ ਵੱਖ ਕਾਲਜਾਂ ਦੇ ਵਿਦਿਆਰਥੀਆਂ ਅਤੇ ਐਨਸੀਸੀ ਕੈਡਿਟਾਂ ਦੀ ਸੇਵਾ ਵੀ ਲਈ ਜਾ ਰਹੀ ਹੈ। ਇਸ ਦੇ ਲਈ ਵਿਦਿਆਰਥੀਆਂ ਨੂੰ ਬਕਾਇਦਾ ਟ੍ਰੇਨਿੰਗ ਦੇਣੀ ਸ਼ੁਰੂ ਕਰ ਦਿੱਤੀ ਗਈ ਹੈ । ਇਸੇ ਕੜੀ ਵਿੱਚ ਐਸਡੀ ਕਾਲਜ ਫੋਰ ਵੁਮਨ ਵਿਖੇ ਵੀ ਇੱਕ ਟ੍ਰੇਨਿੰਗ ਸੈਮੀਨਾਰ ਲਗਾਇਆ ਗਿਆ ਜਿਸ ਰਾਹੀ ਦੱਸ ਵਿਦਿਆਰਥਨਾ ਟਰੈਫਿਕ ਕੰਟਰੋਲ ਕਰਨ ਲਈ ਚੁਣੀਆਂ ਗਈਆਂ ਹਨ ਅਤੇ ਉਹਨਾਂ ਨੂੰ ਟਰੈਫਿਕ ਨੂੰ ਕੰਟਰੋਲ ਕਰਨ ਦੀ ਟ੍ਰੇਨਿੰਗ ਦੇ ਨਾਲ ਨਾਲ ਟਰੈਫਿਕ ਨਿਯਮਾਂ ਦੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ।
ਸੈਮੀਨਾਰ ਵਿੱਚ ਕਾਲਜ ਦੀਆਂ ਸਮੂਹ ਵਿਦਿਆਰਥਣਾਂ ਨੂੰ ਹੈਲਪ ਲਾਈਨ ਨੰਬਰ 112, 1033 ਅਤੇ 1930 ਬਾਰੇ ਜਾਗਰੂਕ ਕੀਤਾ ਗਿਆ ਅਤੇ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ।