← ਪਿਛੇ ਪਰਤੋ
ਡੀਆਈਜੀ ਨੇ ਲਿਆ 26 ਜਨਵਰੀ ਤੇ ਪੁਲਿਸ ਵੱਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
ਰੋਹਿਤ ਗੁਪਤਾ
ਗੁਰਦਾਸਪੁਰ , 24 ਜਨਵਰੀ 2025 : ਡੀ ਆਈ ਜੀ ਇੰਦਰਬੀਰ ਸਿੰਘ ਵੱਲੋਂ ਪੁਲਿਸ ਜ਼ਿਲਾ ਬਟਾਲਾ ਵੱਲੋਂ ਗਣਤੰਤਰਤਾ ਦਿਹਾੜੇ ਤੇ ਪੁਲਿਸ ਵੱਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਜਾਇਜਾ ਲੈਣ ਤੋਂ ਬਾਅਦ ਇਹਨਾਂ ਪ੍ਰਬੰਧਾਂ ਬਾਰੇ ਆਪਣੇ ਸੰਤੁਸ਼ਟੀ ਵੀ ਪ੍ਰਗਟਾਈ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਡੀਆਈਜੀ ਇੰਦਰਬੀਰ ਸਿੰਘ ਨੇ ਕਿਹਾ ਕਿ ਭਾਰਤ ਵਿੱਚ ਮਨਾਏ ਜਾਣ ਵਾਲੇ ਤਿਉਹਾਰਾਂ ਅਤੇ ਆਜ਼ਾਦੀ ਦਿਹਾੜੇ ਦੇ ਨਾਲ ਨਾਲ ਗਣਤੰਤਰਤਾ ਦਿਵਸ ਤੇ ਵੀ ਪੁਲਿਸ ਖਾਸ ਤੌਰ ਤੇ ਕਿਸੇ ਵੀ ਅਨਸੁਖਾਵੀ ਘਟਨਾ ਨੂੰ ਰੋਕਣ ਲਈ ਵਿਸ਼ੇਸ਼ ਪ੍ਰਬੰਧ ਕਰਦੀ ਹੈ ਅਤੇ ਪੂਰੀ ਤਰਹਾਂ ਨਾਲ ਸਜਗ ਰਹਿੰਦੀ ਹੈ। ਉਹ ਅੱਜ ਬਟਾਲਾ ਪੁਲਿਸ ਵੱਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਇੱਥੇ ਪਹੁੰਚੇ ਹਨ ਅਤੇ ਬਟਾਲਾ ਜ਼ਿਲ੍ਹਾ ਪੁਲਿਸ ਵੱਲੋਂ ਵਧੀਆ ਪ੍ਰਬੰਧ ਕੀਤੇ ਗਏ ਹਨ। ਉਹਨਾਂ 9 ਵਜੇ ਤੋਂ ਬਾਅਦ ਥਾਣਿਆਂ ਵਿੱਚ ਐਂਟਰੀ ਬੈਨ ਕਰਨ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਕਿਹਾ ਕਿ ਅਜਿਹਾ ਸੁਰੱਖਿਆ ਕਾਰਨਾ ਕਾਰਨ ਹੀ ਕੀਤਾ ਗਿਆ ਹੈ।
Total Responses : 1334