ਪੀ ਏ ਯੂ ਦੇ ਵੱਖ ਵੱਖ ਵਿਭਾਗਾਂ ਨੇ ਰਾਸ਼ਟਰੀ ਵੋਟਰ ਦਿਵਸ ਮਨਾਇਆ
ਲੁਧਿਆਣਾ 24 ਜਨਵਰੀ, 2025 - ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਨੇ 15ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਡਾਇਰੈਕਟੋਰੇਟ ਵਿਦਿਆਰਥੀ ਭਲਾਈ ਵਲੋਂ ਐੱਨ ਐੱਸ ਐੱਸ ਯੂਨਿਟ ਅਤੇ ਜ਼ੁਆਲੋਜੀ ਵਿਭਾਗ ਨੇ ਇਸ ਸੰਬੰਧ ਵਿਚ ਸਮਾਗਮ ਆਯੋਜਿਤ ਕੀਤੇ।
ਨਿਰਦੇਸ਼ਕ ਵਿਦਿਆਰਥੀ ਭਲਾਈ ਡਾ: ਨਿਰਮਲ ਜੌੜਾ ਨੇ ਲੋਕਤੰਤਰ ਦੀ ਸਿਹਤ ਲਈ ਵਿਅਕਤੀ ਦੀ ਸਰਗਰਮ ਭਾਗੀਦਾਰੀ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਵਿਦਿਆਰਥੀਆਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਿੰਮੇਵਾਰੀ ਨਾਲ ਕਰਨ ਦੀ ਅਪੀਲ ਕੀਤੀ।
ਐਨਐਸਐਸ ਕੋਆਰਡੀਨੇਟਰ ਡਾ: ਹਰਮੀਤ ਸਿੰਘ ਸਰਲਾਚ ਨੇ ਲੋਕਤੰਤਰੀ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਵਿੱਚ ਨੌਜਵਾਨਾਂ ਦੀ ਭੂਮਿਕਾ ਬਾਰੇ ਚਾਨਣਾ ਪਾਉਂਦਿਆਂ ਨਿਡਰ ਵੋਟਿੰਗ ਲਈ ਪ੍ਰੇਰਿਤ ਕੀਤਾ।
ਐੱਨ ਐੱਸ ਐੱਸ ਵਾਲੰਟੀਅਰਾਂ ਨੇ ਜਮਹੂਰੀ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਦਾ ਪ੍ਰਣ ਲਿਆ। ਥੀਮ 'ਤੇ ਇੱਕ ਪੋਸਟਰ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਵਲੰਟੀਅਰਾਂ ਨੇ ਰਚਨਾਤਮਕ ਵਿਚਾਰ ਪੇਸ਼ ਕੀਤੇ।
ਇਸ ਸਮਾਗਮ ਵਿੱਚ ਸੰਯੁਕਤ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ ਕਮਲਜੀਤ ਸਿੰਘ ਸੂਰੀ, ਸੰਸਥਾਈ ਸਹਿਯੋਗ ਦੇ ਸਹਿਯੋਗੀ ਨਿਰਦੇਸ਼ਕ ਡਾ. ਵਿਸ਼ਾਲ ਬੈਕਟਰ , ਸ੍ਰੀ ਸਤਬੀਰ ਸਿੰਘ ਅਤੇ ਪ੍ਰੋਗਰਾਮ ਅਫ਼ਸਰ ਡਾ. ਦਿਵਿਆ ਉਤਰੇਜਾ, ਡਾ. ਮਨਜੋਤ ਕੌਰ, ਡਾ. ਕਮਲਪ੍ਰੀਤ ਕੌਰ ਬਰਾੜ ਅਤੇ ਡਾ.ਰੁਪਿੰਦਰ ਪਾਲ ਸਿੰਘ ਸ਼ਾਮਿਲ ਸਨ।
ਜ਼ੁਆਲੋਜੀ ਵਿਭਾਗ ਵੱਲੋਂ ਵੀ ਵੋਟਰ ਸਹੁੰ ਚੁੱਕ ਕੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਇਸ ਸਮਾਰੋਹ ਵਿਚ ਵਿਭਾਗ ਦਾ ਅਮਲਾ, ਕਰਮਚਾਰੀ ਅਤੇ ਵਿਦਿਆਰਥੀਆਂ ਨੇ ਸਰਗਰਮੀ ਨਾਲ ਹਿੱਸਾ ਲਿਆ।
ਵਿਭਾਗ ਦੇ ਮੁਖੀ ਡਾ: ਤੇਜਦੀਪ ਕੌਰ ਕਲੇਰ ਨੇ ਵਿਦਿਆਰਥੀਆਂ ਨੂੰ ਸੰਵਿਧਾਨਕ ਕਦਰਾਂ ਕੀਮਤਾਂ ਦਾ ਸਤਿਕਾਰ ਕਰਨ ਅਤੇ ਲੋਕਤੰਤਰ ਵਿੱਚ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਣਨ ਲਈ ਪ੍ਰੇਰਿਤ ਕੀਤਾ।