26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਡਰੋਨ ਉਡਾਉਣ ’ਤੇ ਹੋਵੇਗੀ ਪਾਬੰਦੀ
ਰੂਪਨਗਰ, 24 ਜਨਵਰੀ 2025 - ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ- ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਤਹਿਤ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 26 ਜਨਵਰੀ 2025 ਨੂੰ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਣ ਵਾਲੇ ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ ਸਮਾਗਮ ਵਾਲੀ ਜਗ੍ਹਾ ਅਤੇ ਉਸਦੇ ਆਲੇ ਦੁਆਲੇ ਡਰੋਨ ਨੂੰ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।
ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮ ਨੂੰ ਮਨਾਉਣ ਲਈ ਕਈ ਵੀ.ਵੀ.ਆਈ.ਪੀ. ਵੀ.ਆਈ.ਪੀ. ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ ਕਰਮਚਾਰੀ ਸ਼ਾਮਲ ਹੋਣਗੇ। ਪ੍ਰਾਪਤ ਤਾਜਾ ਇੰਟੈਲੀਜੈਂਸ ਇਨਪੁੱਟਾ ਦੇਸ਼ ਵਿਰੋਧੀ ਅਨਸਰ ਡਰੋਨ ਰਾਹੀਂ ਕਿਸੇ ਵੀ ਘਟਨਾਂ ਨੂੰ ਅੰਜਾਮ ਦੇ ਸਕਦੇ ਹਨ। ਇਸ ਲਈ ਹਾਲਾਤਾਂ ਨੂੰ ਵੇਖਦੇ ਹੋਏ 26 ਜਨਵਰੀ 2025 (ਗਣਤੰਤਰ ਦਿਵਸ) ਦੇ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਸਮਾਗਮ ਵਾਲੀ ਜਗ੍ਹਾ ਅਤੇ ਉਸਦੇ ਆਲੇ ਦੁਆਲੇ 26 ਜਨਵਰੀ 2024 ਨੂੰ ਕਿਸੇ ਵੀ ਤਰ੍ਹਾਂ ਦੇ ਡਰੋਨ ਨੂੰ ਉਡਾਉਣ ਤੇ ਪਾਬੰਦੀ ਲਗਾਉਣੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਕੇਵਲ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਨੂੰ ਡਰੋਨ ਉਡਾਉਣ ਦੀ ਛੋਟ ਹੋਵੇਗੀ।