ਸਰਕਾਰੀ ਕਾਲਜ ਰੋਪੜ ਵਿਖੇ ਰਾਸ਼ਟਰੀ ਵੋਟਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਡਿਬੇਟ ਮੁਕਾਬਲਾ ਕਰਵਾਇਆ
ਰੂਪਨਗਰ, 24 ਜਨਵਰੀ 2025: ਭਾਰਤੀ ਚੋਣ ਕਮਿਸ਼ਨ ਦੇ ਆਦੇਸ਼ਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਪੋਸਟ ਗ੍ਰੈਜੂਏਟ ਰਾਜਨੀਤੀ ਸ਼ਾਸਤਰ ਵਿਭਾਗ ਅਤੇ ਕੌਮੀ ਸੇਵਾ ਯੋਜਨਾ ਦੇ ਸਹਿਯੋਗ ਨਾਲ ਰਾਸ਼ਟਰੀ ਵੋਟਰ ਦਿਵਸ ਹਿੱਤ ‘ਸ਼ਹਿਰੀ ਵੋਟਰਾਂ ਦੀ ਉਦਾਸੀਨਤਾ’ ਸਬੰਧੀ ਡਿਬੇਟ ਮੁਕਾਬਲਾ ਕਰਵਾਇਆ ਗਿਆ।
ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਵੋਟ ਦੇ ਮਹੱਤਵ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਡਾ. ਰਾਜਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਡਾ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਡਾ. ਨੀਰੂ ਚੋਪੜਾ ਨੇ ਵਿਦਿਆਰਥੀਆ ਨੂੰ ਵੋਟ ਦਿਵਸ ਸਬੰਧੀ ਸਹੂੰ ਚੁਕਾਈ।
ਡਿਬੇਟ ਮੁਕਾਬਲੇ ਵਿੱਚ ਪਹਿਲਾ ਸਥਾਨ ਸਰਕਾਰੀ ਕਾਲਜ ਰੋਪੜ ਦੀ ਵਿਦਿਆਰਥਣ ਮਨਪ੍ਰੀਤ ਕੌਰ ਅਤੇ ਹਰਪ੍ਰੀਤ ਕੌਰ ਨੇ, ਦੂਜਾ ਸਥਾਨ ਡੀ.ਏ.ਵੀ. ਪਬਲਿਕ ਸਕੂਲ ਦੀ ਵਿਦਿਆਰਥਣ ਨਵਰਾਜ ਕੌਰ ਅਤੇ ਅਰਸ਼ਪ੍ਰੀਤ ਕੌਰ ਨੇ ਅਤੇ ਤੀਜਾ ਸਥਾਨ ਸਰਕਾਰੀ ਕਾਲਜ ਰੋਪੜ ਦੀ ਵਿਦਿਆਰਥਣ ਪ੍ਰਿਯਾ ਅਤੇ ਪ੍ਰਨੀਤ ਕੌਰ ਨੇ ਪ੍ਰਾਪਤ ਕੀਤਾ। ਸਰਕਾਰੀ ਕਾਲਜ ਰੋਪੜ ਦੀਆਂ ਵਿਦਿਆਰਥਣਾ ਹਰਵਿੰਦਰ ਕੌਰ ਅਤੇ ਰਮਨਦੀਪ ਕੌਰ ਅਤੇ ਡੀ.ਏ.ਵੀ. ਪਬਲਿਕ ਸਕੂਲ ਦੀਆਂ ਵਿਦਿਆਰਥਣਾ ਅਰਸ਼ਦੀਪ ਕੌਰ ਅਤੇ ਪਲਕ ਧਵਨ ਨੂੰ ਹੌਂਸਲਾ ਅਫ਼ਜਾਈ ਸਨਮਾਨ ਦਿੱਤਾ ਗਿਆ। ਜੇਤੂ ਵਿਦਿਆਰਥੀਆਂ ਨੂੰ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਗਮ ਵਿੱਚ ਸਨਮਾਨਿਤ ਕੀਤਾ ਜਾਵੇਗਾ।
ਡਿਬੇਟ ਮੁਕਾਬਲੇ ਵਿੱਚ ਜੱਜਮੈਂਟ ਦੀ ਭੂਮਿਕਾ ਪ੍ਰੋ. ਮੀਨਾ ਕੁਮਾਰੀ, ਪ੍ਰੋ. ਉਪਦੇਸ਼ਦੀਪ ਕੌਰ ਅਤੇ ਪ੍ਰੋ. ਦੀਪੇਂਦਰ ਸਿੰਘ ਨੇ ਨਿਭਾਈ। ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਡਾ. ਹਰਪ੍ਰੀਤ ਕੌਰ, ਡਾ. ਨੀਰੂ ਚੋਪੜਾ, ਡਾ. ਆਰਤੀ ਅਤੇ ਪ੍ਰੋ. ਰੀਨਾ ਰਾਣੀ ਨੇ ਅਹਿਮ ਸਹਿਯੋਗ ਦਿੱਤਾ।
ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਸੁਖਜਿੰਦਰ ਕੌਰ, ਕਾਲਜ ਬਰਸਰ ਡਾ. ਦਲਵਿੰਦਰ ਸਿੰਘ, ਡਾ. ਨਿਰਮਲ ਸਿੰਘ ਬਰਾੜ, ਪ੍ਰੋ. ਅਜੈ ਕੁਮਾਰ ਤੋਂ ਇਲਾਵਾ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।