26 ਜਨਵਰੀ ਦੇ ਮੱਦੇਨਜ਼ਰ ਜੈਤੋ ਪੁਲਿਸ ਵੱਲੋਂ ਸ਼ਹਿਰ ਵਿੱਚ ਫ਼ਲੈਗ ਮਾਰਚ
- ਇਲਾਕੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ : ਡੀਐਸਪੀ ਸੁਖਦੀਪ ਸਿੰਘ
ਜੈਤੋ, 24 ਜਨਵਰੀ 2025 : ਪੰਜਾਬ ਦੇ ਮੱਜੂਦਾ ਹਾਲਤਾਂ ਅਤੇ 26 ਜਨਵਰੀ ਦੇ ਮੱਦੇਨਜ਼ਰ ਅਤੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਜੈਤੋਂ ਪੁਲਿਸ ਵੱਲੋਂ ਅੱਜ ਡੀਐਸਪੀ ਸੁਖਦੀਪ ਸਿੰਘ ਜੈਤੋ ਦੀ ਅਗਵਾਈ ਹੇਠ ਫਲੈਗ ਮਾਰਚ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਥਾਣਾ ਜੈਤੋਂ ਦੇ ਐੱਸ.ਐੱਚ.ਓ. ਰਜੇਸ਼ ਕੁਮਾਰ ਮੌਜੁਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐੱਸ.ਪੀ. ਸੁਖਦੀਪ ਸਿੰਘ ਤੇ ਇੰਸਪੈਕਟਰ ਰਜੇਸ਼ ਕੁਮਾਰ ਨੇ ਕਿਹਾ ਕਿ ਆਮ ਲੋਕਾਂ ਵਿਚ ਸੁਰੱਖਿਆ ਤੇ ਵਿਸ਼ਵਾਸ ਦੀ ਭਾਵਨਾ ਪੈਦਾ ਕਰਨ ਅਤੇ ਬੁਰੇ ਅਨਸਰਾਂ ਤੋਂ ਡਰ ਅਤੇ ਆਉਣ ਵਾਲੀ 26 ਜਨਵਰੀ ਦੇ ਸਬੰਧ ਵਿੱਚ ਪੁਲਿਸ ਵੱਲੋਂ ਇਹ ਫਲੈਗ ਮਾਰਚ ਕੀਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਲਾਕੇ ਵਿਚ ਕੋਈ
ਵੀ ਸ਼ੱਕੀ ਵਿਅਕਤੀ ਵਿਖਾਈ ਦੇਵੇ ਜਾਂ ਕਿਸੇ ਵਿਅਕਤੀ ਦੀਆਂ ਗਤੀਵਿਧੀਆਂ ਸ਼ੱਕੀ ਲੱਗਣ ਤਾਂ ਇਸ ਸੰਬੰਧੀ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ। ਉਨ੍ਹਾਂ ਲੋਕਾਂ ਨੂੰ ਕਿਹਾ ਉਹ ਕਿਸੇ ਵੀ ਤਰ੍ਹਾਂ ਦੀ ਅਫਵਾਹਾਂ ਤੇ ਯਕੀਨ ਨਾ ਕਰਨ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਹਰ ਹਾਲਤ ਵਿਚ ਯਕੀਨੀ ਬਣਾਈ ਜਾਵੇਗੀ ਇਲਾਕੇ ਵਿਚ ਅਮਨਸ਼ਾਂਤੀ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ ਤੇ ਲੋਕ ਵੀ ਪੁਲਿਸ ਨੂੰ ਆਪਣਾ ਸਹਿਯੋਗ ਦੇਣ।
ਇਸ ਮੱਕੇ ਪੁਲੀਸ ਕਰਮਚਾਰੀ ਗੁਰਜੰਟ ਸਿੰਘ,ਜਗਸੀਰ ਸਿੰਘ, ਮਨਦੀਪ ਸਿੰਘ ਹੌਲਦਾਰ, ਬਲਰਾਜ ਸਿੰਘ ਭੁੱਲਰ ਟ੍ਰੈਫਿਕ ਇੰਚਾਰਜ਼ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਆਦਿ ਹਾਜ਼ਰ ਸਨ।