ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸੰਧਵਾਂ ਹੋਣਗੇ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ - ਡਿਪਟੀ ਕਮਿਸ਼ਨਰ
- ਗਣਤੰਤਰ ਦਿਵਸ ਦੇ ਸਬੰਧ ਵਿੱਚ ਫੁੱਲ ਡਰੈੱਸ ਰਿਹਰਸਲ ਹੋਈ
- ਪੁਲਿਸ ਵੱਲੋਂ ਗਣਤੰਤਰ ਦਿਵਸ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ- ਡਾ.ਜੈਨ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ 24 ਜਨਵਰੀ,2025 - ਗਣਤੰਤਰ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਇਥੋ ਦੇ ਨਹਿਰੂ ਸਟੇਡੀਅਮ ਵਿਖੇ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ । ਜਿਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ । ਇਸ ਜਿਲ੍ਹਾ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਹੋਣਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਜਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ ਲੈਣ ਮੌਕੇ ਸਾਂਝੀ ਕੀਤੀ ।ਇਸ ਮੌਕੇ ਐਸ.ਐਸ.ਪੀ. ਡਾ.ਪ੍ਰੱਗਿਆ ਜੈਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਇਸ ਮੌਕੇ ਬੀ.ਐਸ.ਐਫ,ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ,ਪੰਜਾਬ ਹੋਮ ਗਾਰਡ ਅਤੇ ਐਨ.ਸੀ.ਸੀ. ਦੀ ਪਰੇਡ ਤੋਂ ਇਲਾਵਾ ਬੱਚਿਆਂ ਦਾ ਪੀ. ਟੀ ਸ਼ੋਅ ਅਤੇ ਸੱਭਿਆਚਾਰਕ ਵੰਨਗੀਆਂ ਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਦਾ ਨਿਰੀਖਣ ਕੀਤਾ । ਉਨ੍ਹਾਂ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ ਦਾ ਵੀ ਨਿਰਖਣ ਕੀਤਾ ।
ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਜਾਵੇ ਕਿਉਂਕਿ 26 ਜਨਵਰੀ 1950 ਨੂੰ ਸਾਡਾ ਸੰਵਿਧਾਨ ਲਾਗੂ ਹੋਇਆ ਸੀ, ਜੋ ਕਿ ਸਮੂਹ ਦੇਸ਼ ਵਾਸੀਆਂ ਲਈ ਗੌਰਵਮਈ ਦਿਨ ਹੈ। ਉਨਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਉਹ ਇਸ ਸਮਾਗਮ ਦੀ ਸਫਲਤਾ ਲਈ ਤਨੋਂ-ਮਨੋਂ ਯੋਗਦਾਨ ਪਾਉਣ।
ਇਸ ਮੌਕੇ ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਨੇ ਕਿਹਾ ਕਿ ਪੁਲਿਸ ਵੱਲੋਂ ਗਣਤੰਤਰਤਾ ਦਿਵਸ ਦੇ ਸਬੰਧ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ । ਪਰੈਡ ਦਾ ਪੂਰੀ ਤਿਆਰੀ ਕੀਤੀ ਜਾ ਚੁੱਕੀ ਹੈ । ਸਮਾਗਮ ਵਾਲੀ ਥਾਂ ਅਤੇ ਮੇਨ ਚੌਕਾਂ ਆਦਿ ਵਿੱਚ ਕੈਮਰੇ ਆਦਿ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਉਨ੍ਹਾਂ ਕਿਹਾ ਕਿ ਪਾਰਕਿੰਗ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਓਜਸਵੀ ਅਲੰਕਾਰ, ਵਧੀਕ ਡਿਪਟੀ ਕਮਿਸ਼ਨਰ (ਵਿ)ਸ. ਨਰਭਿੰਦਰ ਸਿੰਘ ਗਰੇਵਾਲ, ਐਸ.ਡੀ.ਐਮ ਮੇਜਰ ਵਰੁਣ ਕੁਮਾਰ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਤੁਸ਼ਿਤਾ ਗੁਲਾਟੀ, ਡੀ.ਆਰ.ਓ ਲਵਪ੍ਰੀਤ ਕੌਰ, ਡੀ.ਈ.ਓ ਅੰਜਨਾ ਕੌਸਲ, ਸ੍ਰੀ ਪਵਨ ਕੁਮਾਰ ਡਿਪਟੀ ਡੀ.ਈ.ਓ , ਡਿਪਟੀ ਡੀ.ਈ.ਓ ਸ੍ਰੀ ਪ੍ਰਦੀਪ ਦਿਉੜਾ, ਕੇਵਲ ਕੌਰ, ਜ਼ਿਲ੍ਹਾ ਖੇਡ ਕੋਆਰਡੀਨੇਟਰ, ਸ੍ਰੀ ਜਸਬੀਰ ਜੱਸੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ।