ਸਾਬਕਾ ਐਡਵੋਕੇਟ ਜਨਰਲ ਹਰਦੇਵ ਮੱਤੇਵਾਲ ਦਾ Electrical Crematorium ਚ ਹੋਇਆ ਅੰਤਿਮ ਸਸਕਾਰ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 24 ਜਨਵਰੀ, 2025: ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਅੰਤਿਮ ਸਸਕਾਰ ਇਲੈਕਟ੍ਰਿਕ ਕ੍ਰੀਮੇਟੋਰੀਅਮ ਸੈਕਟਰ ਚੰਡੀਗੜ੍ਹ ਵਿਚ ਕੀਤਾ ਗਿਆ। ਇਸ ਮੌਕੇ ਪੰਜਾਬ ਹਰਿਆਣਾ ਹਾਈਕੋਰਟ ਦੇ ਜੱਜਾਂ ਤੋਂ ਇਲਾਵਾ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ, ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸਮੇਤ ਅਕਾਲੀ ਲੀਡਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਰਹੇ।