ਸ਼ੈਰੀ ਕਲਸੀ ਵਲੋਂ ਕੱਲ 25 ਜਨਵਰੀ ਨੂੰ ਆਮ ਆਦਮੀ ਕਲੀਨਿਕ ਦਾ ਕੀਤਾ ਜਾਵੇਗਾ ਉਦਘਾਟਨ
- ਪੰਜਾਬ ਸਰਕਾਰ ਨੇ ਲੋਕਾਂ ਨੂੰ ਘਰਾਂ ਤੱਕ ਸਿਹਤ ਸਹੂਲਤਾਂ ਪੁਜਦਾ ਕੀਤੀਆਂ
ਰੋਹਿਤ ਗੁਪਤਾ
ਬਟਾਲਾ, 24 ਜਨਵਰੀ 2025 - ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ 25 ਜਨਵਰੀ ਨੂੰ ਗਾਂਧੀ ਕੈਂਪ ਮੁਹੱਲਾ, ਬਟਾਲਾ ਵਿਖੇ ਦੁਪਹਿਰ 2 ਵਜੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਜਾਵੇਗਾ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਹੋਰ ਮਿਆਰੀ ਸਿਹਤ ਸਹੂਲਤਾਂ ਪੁਜਦਾ ਕਰਨ ਦੇ ਮੰਤਵ ਨਾਲ ਆਮ ਆਦਮੀ ਕਲੀਨਿਕ ਖੋਲ਼ੇ ਗਏ ਹਨ, ਜੋ ਸਫਲਤਾਪੂਰਵਕ ਚੱਲ ਰਹੇ ਹਨ।
ਉਨ੍ਹਾਂ ਕਿਹਾ ਕਿ ਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਸਿਹਤ ਸੂਹਲਤ ਮਿਲੇਗੀ। ਆਮ ਆਦਮੀ ਕਲੀਨਿਕ ਵਿੱਚ ਮਰੀਜ਼ਾਂ ਨੂੰ ਮੁਫਤ ਦਵਾਈਆਂ ਅਤੇ ਟੈਸਟ ਮੁਹੱਈਆ ਕਰਵਾਏ ਗਏ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਬਟਾਲਾ ਸ਼ਹਿਰ ਅਤੇ ਵਿਧਾਨ ਸਭਾ ਹਲਕਾ ਬਟਾਲਾ ਅੰਦਰ ਖੋਲ੍ਹੇ ਗਏ ਆਮ ਆਦਮੀ ਕਲੀਨਿਕ, ਮਰੀਜ਼ਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਅਤੇ ਰੋਜਾਨਾਂ ਸੈਂਕੜਿਆਂ ਦੀ ਤਦਾਦ ਵਿੱਚ ਲੋਕ ਆਪਣਾ ਇਲਾਜ ਕਰਵਾ ਰਹੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਉਮੀਦਾਂ ’ਤੇ ਆਮ ਆਦਮੀ ਕਲੀਨਿਕ ਖਰ੍ਹੇ ਉਤਰ ਰਹੇ ਹਨ ਅਤੇ ਆਮ ਆਦਮੀ ਕਲੀਨਿਕਾਂ ’ਤੇ ਡਾਕਟਰੀ ਸਲਾਹ ਦੇ ਨਾਲ-ਨਾਲ ਟੈਸਟ ਤੇ ਦਵਾਈਆਂ ਆਦਿ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।