ਡਿਪਟੀ ਕਮਿਸ਼ਨਰ ਪੁਲਿਸ ਵਲੋਂ ਕਮਿਸ਼ਨਰੇਟ ਜਲੰਧਰ ਅਧੀਨ ਆਉਂਦਾ ਇਲਾਕਾ ਨੋ ਡਰੋਨ ਅਤੇ ਨੋ ਫਲਾਇੰਗ ਜੋਨ ਘੋਸ਼ਿਤ
ਜਲੰਧਰ, 25 ਜਨਵਰੀ 2025 - ਡਿਪਟੀ ਕਮਿਸ਼ਨਰ ਪੁਲਿਸ, ਲਾਅ ਅਤੇ ਆਰਡਰ ਅੰਕੁਰ ਗੁਪਤਾ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਅਧੀਨ ਆਉਂਦੇ ਇਲਾਕੇ ਨੂੰ ਨੋ ਡਰੋਨ ਅਤੇ ਨੋ ਫਲਾਇੰਗ ਜੋਨ ਘੋਸ਼ਿਤ ਕੀਤਾ ਗਿਆ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਸ ਇਲਾਕੇ ਵਿੱਚ ਕੋਈ ਵੀ ਕਿਸੇ ਕਿਸਮ ਦੇ ਫਲਾਇੰਗ ਓਬਜੈਕਟ ਦੇ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਡਿਫੈਂਸ ਵਿਭਾਗ ਵਲੋਂ ਪ੍ਰਵਾਨਿਤ ਉਡਾਣਾਂ ’ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 26-01-2025 ਨੂੰ ਲਾਗੂ ਰਹੇਗਾ।