ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਬਾਰੇ ਪ੍ਰੇਰਿਆ
- ਕਿਹਾ ਆਪਣਾ ਫਰਜ਼ ਸਮਝ ਕੇ ਬਿਨਾਂ ਕਿਸੇ ਡਰ, ਭੈਅ ਤੇ ਲਾਲਚ ਤੋਂ ਨਿਰਪੱਖਤਾ ਨਾਲ ਕੀਤਾ ਜਾਵੇ ਵੋਟ ਦੇ ਹੱਕ ਦਾ ਇਸਤੇਮਾਲ
- 15ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ’ਚ ਨੈਤਿਕ ਮਤਦਾਨ ਦਾ ਪ੍ਰਣ ਕਰਵਾਇਆ, ਪਹਿਲੀ ਵਾਰ ਵੋਟਰ ਬਣੇ ਨੌਜਵਾਨਾਂ ਨੂੰ ਐਪਿਕ ਕਾਰਡ ਵੰਡੇ
- ਵੋਟਰ ਜਾਗਰੂਕਤਾ ਤੇ ਚੋਣ ਡਿਊਟੀ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਕੀਤਾ ਸਨਮਾਨ
ਜਲੰਧਰ, 25 ਜਨਵਰੀ 2025: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਵੋਟ ਦੇ ਅਧਿਕਾਰ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਆਪਣੇ ਵੋਟ ਦੇ ਹੱਕ ਦੀ ਵਰਤੋਂ ਆਪਣਾ ਫਰਜ਼ ਸਮਝਦੇ ਹੋਏ ਬਿਨਾਂ ਕਿਸੇ ਡਰ, ਭੈਅ ਤੇ ਲਾਲਚ ਤੋਂ ਨਿਰਪੱਖਤਾ ਨਾਲ ਕਰਨ ਦਾ ਸੱਦਾ ਦਿੱਤਾ।
ਇਥੇ ਹੰਸ ਰਾਜ ਮਹਿਲਾ ਮਹਾਵਿਦਿਆਲਿਆ ਵਿਖੇ ‘ਵੋਟ ਜਿਹਾ ਕੁਝ ਨਹੀਂ, ਵੋਟ ਜ਼ਰੂਰ ਪਾਵਾਂਗੇ ਅਸੀਂ’ ਵਿਸ਼ੇ ’ਤੇ ਮਨਾਏ ਗਏ 15ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਅਗਰਵਾਲ ਨੇ ਕਿਹਾ ਕਿ ਇਹ ਦਿਨ ਮਨਾਉਣ ਦਾ ਮਕਸਦ ਵੋਟ ਦੀ ਅਹਿਮੀਅਤ ਬਾਰੇ ਜਾਗਰੂਕ ਕਰਨਾ ਹੈ ਤਾਂ ਜੋ ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦਾ ਇਸਤੇਮਾਲ ਸੋਚ ਸਮਝ ਕੇ ਕਰਨ।
ਲੋਕਤੰਤਰ ਦੀ ਮਜ਼ਬੂਤੀ ਲਈ ਲੋਕ ਭਾਗੀਦਾਰੀ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ‘ਜਲੰਧਰ ਇਕ ਗੱਲ ਨੋਟ ਕਰ, ਹਰੇਕ ਚੋਣਾਂ ਵਿੱਚ ਵੋਟ ਕਰ’ ਦਾ ਸੁਨੇਹਾ ਦਿੱਤਾ। ਉਨ੍ਹਾਂ ਇਸ ਮੌਕੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਤੇ ਜ਼ਿੰਮੇਵਾਰ ਵੋਟਰ ਬਣਨ ਲਈ ਵੀ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ, ਜਿਨ੍ਹਾਂ ਨਾਲ ਵਧੀਕ ਮੁੱਖ ਪ੍ਰਸ਼ਾਸਕ ਜੇ.ਡੀ.ਏ. ਦਰਬਾਰਾ ਸਿੰਘ, ਐਸ.ਡੀ.ਐਮ. ਰਣਦੀਪ ਸਿੰਘ ਹੀਰ, ਜੁਆਇੰਟ ਕਮਿਸ਼ਨਰ ਨਗਰ ਨਿਗਮ ਜਲੰਧਰ ਡਾ. ਸੁਮਨਦੀਪ ਕੌਰ ਵੀ ਮੌਜੂਦ ਸਨ, ਨੇ ਕਿਹਾ ਕਿ ਲੋਕਤੰਤਰੀ ਪ੍ਰਕਿਰਿਆ ਵਿੱਚ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਇਕ ਚੰਗੀ ਸਰਕਾਰ ਦੇ ਗਠਨ ਲਈ ਬਹੁਤ ਮਹੱਤਵ ਰੱਖਦੀ ਹੈ।
ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਮੌਕੇ ’ਤੇ ਹਾਜ਼ਰ ਮੈਂਬਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦੀ ਵੋਟ ਨਹੀਂ ਬਣੀ, ਉਹ ਆਪਣੀ ਵੋਟ ਜ਼ਰੂਰ ਬਣਵਾਉਣ ਅਤੇ ਨੈਤਿਕ ਮਤਦਾਨ ਦਾ ਪ੍ਰਣ ਵੀ ਕਰਵਾਇਆ। ਉਨ੍ਹਾਂ ਪਹਿਲੀ ਵਾਰ ਵੋਟਰ ਬਣੇ ਨੌਜਵਾਨਾਂ ਨੂੰ ਐਪਿਕ ਕਾਰਡਾਂ ਦੀ ਵੰਡ ਵੀ ਕੀਤੀ।
ਲੋਕ ਸਭਾ ਚੋਣਾਂ-2024 ਅਤੇ ਜਲੰਧਰ ਜ਼ਿਮਨੀ ਚੋਣ ਵਿੱਚ ਲੋਕਾਂ ਦੀ ਸ਼ਮੂਲੀਅਤ ਵਿੱਚ ਵਾਧਾ ਕਰਨ ਲਈ ਜਲੰਧਰ ਪ੍ਰਸ਼ਾਸਨ ਵੱਲੋਂ ਕੀਤੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਡਿਪਟੀ ਕਮਿਸ਼ਨਰ ਵੱਲੋਂ ਵੋਟਰ ਜਾਗਰੂਕਤਾ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਲ-ਨਾਲ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ/ਕਾਲਜਾਂ ਵਿੱਚ ਕਰਵਾਏ ਭਾਸ਼ਣ, ਪੇਂਟਿੰਗ ਅਤੇ ਪੋਸਟਰ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਦੌਰਾਨ ਨੈਤਿਕ ਵੋਟਿੰਗ ਪ੍ਰਤੀ ਜਾਗਰੂਕ ਕਰਨ ਲਈ ਜਿਥੇ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਨੁੱਕੜ ਨਾਟਕ ਪੇਸ਼ ਕੀਤਾ ਗਿਆ ਉਥੇ ਚਾਨਣ ਐਸੋਸੀਏਸ਼ਨ ਦੇ ਵਿਸ਼ੇਸ਼ ਬੱਚਿਆਂ ਨੇ ਹੱਥਾਂ ਵਿੱਚ ਫੜੀਆਂ ਤਖ਼ਤੀਆਂ ਰਾਹੀਂ ਵੋਟ ਦੀ ਮਹੱਤਤਾ ਨੂੰ ਉਜਾਗਰ ਕੀਤਾ।
ਇਸ ਤੋਂ ਪਹਿਲਾਂ ਕਾਲਜ ਦੇ ਪ੍ਰਿੰ. ਡਾ. ਅਜੇ ਸਰੀਨ ਨੇ ਡਿਪਟੀ ਕਮਿਸ਼ਨਰ ਅਤੇ ਹੋਰਨਾਂ ਪਤਵੰਤਿਆਂ ਦਾ ਕਾਲਜ ਵਿੱਚ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ। ਚੋਣ ਤਹਿਸੀਲਦਾਰ ਸੁਖਦੇਵ ਸਿੰਘ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦਾ ਨੌਜਵਾਨ ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਧੰਨਵਾਦ ਕੀਤਾ।
ਇਸ ਮੌਕੇ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਜਲੰਧਰ ਗੁਰਵਿੰਦਰਜੀਤ ਸਿੰਘ, ਡਿਪਟੀ ਡੀ.ਈ.ਓ. ਰਾਜੀਵ ਜੋਸ਼ੀ, ਸਹਾਇਕ ਨੋਡਲ ਅਫ਼ਸਰ ਸਵੀਪ ਡਾ. ਅਸ਼ੋਕ ਸਹੋਤਾ, ਡਾ. ਸੁਰਜੀਤ ਲਾਲ ਆਦਿ ਵੀ ਮੌਜੂਦ ਸਨ।
ਸਮਾਗਮ ਦੌਰਾਨ ਸਨਮਾਨ ਪ੍ਰਾਪਤ ਕਰਨ ਵਾਲੀਆਂ ਸ਼ਖਸੀਅਤਾਂ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇਸ ਮੌਕੇ ਸਯੁੰਕਤ ਕਮਿਸ਼ਨਰ ਨਗਰ ਨਿਗਮ ਜਲੰਧਰ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਹਲਕਾ ਆਦਮਪੁਰ ਡਾ. ਸੁਮਨਦੀਪ ਕੌਰ ਨੂੰ ਵੋਟਰ ਸੂਚੀ ਦੀ ਸਰਸਰੀ ਸੁਧਾਈ-2025 ਦੌਰਾਨ ਜ਼ਿਲ੍ਹੇ ਵਿੱਚ ਸਭ ਤੋਂ ਵੱਧ 2833 ਨੌਜਵਾਨ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਨ ’ਤੇ ਉੱਤਮ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵਜੋਂ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਵੋਟਰ ਰਜਿਸਟ੍ਰੇਸ਼ਨ ਵਿੱਚ ਬਿਹਤਰੀਨ ਭੂਮਿਕਾ ਨਿਭਾਉਣ ’ਤੇ ਲੈਕਚਰਾਰ ਰਜਿੰਦਰ ਕੁਮਾਰ ਨੂੰ ਉਤਮ ਸਵੀਪ ਨੋਡਲ ਅਫ਼ਸਰ ਅਤੇ ਮਾ. ਰਾਜੇਸ਼ ਕੁਮਾਰ ਨੂੰ ਉੱਤਮ ਬੂਥ ਲੈਵਲ ਵਜੋਂ ਸਨਮਾਨਿਤ ਕੀਤਾ ਗਿਆ।
ਇਸੇ ਤਰ੍ਹਾਂ ਜ਼ਿਲ੍ਹਾ ਪੱਧਰ ’ਤੇ ਚੋਣ ਡਿਊਟੀ ਵਿੱਚ ਬਿਹਤਰੀਨ ਕਾਰਗੁਜ਼ਾਰੀ ਲਈ ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ, ਰਮਨਦੀਪ ਕੌਰ, ਸੁਖਦੇਵ ਸਿੰਘ ਅਤੇ ਮਨਦੀਪ ਕੌਰ, ਜੂਨੀਅਰ ਸਹਾਇਕ ਸੁਦੇਸ਼ ਕੁਮਾਰ ਸੂਰੀ, ਕਲਰਕ ਵਿਕਰਮਜੀਤ, ਤੇਜਪ੍ਰਕਾਸ਼ ਸਿੰਘ, ਵਿਸ਼ਾਲ, ਮਨਜਿੰਦਰ ਸਿੰਘ, ਹਰਵਿੰਦਰ ਸਿੰਘ, ਸੁਖਜਿੰਦਰ ਸਿੰਘ ਤੇ ਲਖਵਿੰਦਰ ਸਿੰਘ, ਪ੍ਰੋਗਰਾਮਰ ਪ੍ਰਿਯਾ ਮੌਂਗਾ, ਕੰਪਿਊਟਰ ਆਪ੍ਰੇਟਰ ਸ਼ਮਸ਼ੇਰ ਸਿੰਘ ਤੇ ਅਵਤਾਰ ਚੰਦ, ਡਾਟਾ ਐਂਟਰੀ ਆਪ੍ਰੇਟਰ ਰੱਜੀ, ਰੇਨੂੰ ਬਾਲਾ, ਪ੍ਰੀਤੀ ਅਰੋੜਾ ਤੇ ਯਸ਼ਪਾਲ, ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰ ਫਾਰ ਈ.ਵੀ.ਐਮ. ਅਤੇ ਵੀ.ਵੀ.ਪੈਟ ਕਰਨ ਸ਼ਰਮਾ ਅਤੇ ਹਰਬਿਲਾਸ ਹੀਰਾ, ਨੈਟਵਰਕ ਇੰਜੀਨੀਅਰ ਮਨੀਸ਼ ਭਾਟੀਆ ਤੇ ਪੰਕਜ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ। ਜਦਕਿ ਵਿਧਾਨ ਸਭਾ ਪੱਧਰ ’ਤੇ ਵਧੀਆ ਕਾਰਗੁਜ਼ਾਰੀ ਦਿਖਾਉਣ ’ਤੇ ਗੁਰਵਿੰਦਰ ਕੌਰ, ਰਾਕੇਸ਼ ਕੁਮਾਰ, ਕੁਲਵਿੰਦਰ ਸਿੰਘ, ਚੰਦਰ ਕਾਂਤ ਭੂਸ਼ਣ, ਚਰਨਪ੍ਰੀਤ ਸਿੰਘ, ਵਿਨੋਦ ਕੁਮਾਰ, ਪੂਜਾ, ਰਚਨਾ ਅਤੇ ਸਰੋਜ ਰਾਣੀ ਦਾ ਸਨਮਾਨ ਕੀਤਾ ਗਿਆ।
ਇਸ ਦੌਰਾਨ ਸਵੀਪ ਆਈਕਨ/ਕੋਆਰਡੀਨੇਟਰਾਂ ਦਾ ਵੀ ਸਨਮਾਨ ਕੀਤਾ ਗਿਆ, ਜਿਨ੍ਹਾਂ ਵਿੱਚ ਪ੍ਰਕਾਸ਼ ਕੌਰ, ਮੁਨੀਸ਼ ਅਗਰਵਾਲ, ਪਰਵਿੰਦਰ ਸਿੰਘ ਸੋਨੂੰ, ਵਿਵੇਕ ਜੋਸ਼ੀ, ਯਸ਼ਪਾਲ ਰਲਹਣ, ਪੂਜਾ ਮਹੰਤ, ਗੌਰਵ ਮੈਣੀ, ਸੰਦੀਪ ਕੁਮਾਰ, ਹਿਨਾ ਸ਼ਰਮਾ, ਰੀਤ, ਦਵਿੰਦਰ ਸਿੰਘ, ਸ਼ਾਨ ਫਾਊਂਡੇਸ਼ਨ, ਡਾ. ਸੁਰਜੀਤ ਲਾਲ ਅਤੇ ਡਾ. ਅਸ਼ੋਕ ਸਹੋਤਾ ਸ਼ਾਮਲ ਹਨ।