ਦਿੱਲੀ ਚੋਣਾਂ: ਅਮਿਤ ਸ਼ਾਹ ਵੱਲੋਂ ਮਾਨਤਾ ਪ੍ਰਾਪਤ ਮੀਡੀਆ ਕਰਮਚਾਰੀਆਂ ਅਤੇ ਵਕੀਲਾਂ ਨੂੰ 10 ਲੱਖ ਰੁਪਏ ਤੱਕ ਦਾ ਜੀਵਨ ਬੀਮਾ ਦੇਣ ਦਾ ਐਲਾਨ
ਨਵੀਂ ਦਿੱਲੀ, 25 ਜਨਵਰੀ 2025 - ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸਟਾਰ ਪ੍ਰਚਾਰਕ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਮੈਨੀਫੈਸਟੋ ਦਾ ਤੀਜਾ ਹਿੱਸਾ ਜਾਰੀ ਕੀਤਾ। ਇਸ ਦੌਰਾਨ ਭਾਜਪਾ ਦੇ ਮੈਨੀਫੈਸਟੋ ਵਿੱਚ ਉਨ੍ਹਾਂ ਨੇ ਕਈ ਵਾਅਦੇ ਕੀਤੇ।
ਇਨ੍ਹਾਂ ਵਾਅਦਿਆਂ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ, "ਮਾਨਤਾ ਪ੍ਰਾਪਤ ਮੀਡੀਆ ਕਰਮਚਾਰੀਆਂ ਅਤੇ ਵਕੀਲਾਂ ਲਈ 10 ਲੱਖ ਰੁਪਏ ਤੱਕ ਦਾ ਜੀਵਨ ਬੀਮਾ ਅਤੇ 10 ਲੱਖ ਰੁਪਏ ਤੱਕ ਦਾ ਸਿਹਤ ਅਤੇ ਦੁਰਘਟਨਾ ਬੀਮਾ ਦਿੱਤਾ ਜਾਵੇਗਾ।"