ਰਿਪਬਲਿਕਨ ਪਾਰਟੀ ਆੱਫ਼ ਇੰਡੀਆ (ਅੰਬੇਡਕਰ) ਦੀ ਪੰਜਾਬ ਬਾਡੀ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ :-ਸੁਦੇਸ਼ ਕੁਮਾਰੀ ਮੰਗੋਤਰਾ
- ਦੱਸਿਆ, ਨਵੀਂ ਪੰਜਾਬ ਬਾਡੀ 'ਚ ਪਹਿਲਾਂ ਵਾਂਗ ਹਰ ਵਰਗ ਨੂੰ ਨੁਮਾਇੰਦਗੀ ਦਿੱਤੀ ਜਾਵੇਗੀ
- ਨਵੀਆਂ ਨਿਯੁਕਤੀਆਂ ਪਾਰਟੀ ਹਾਈਕਮਾਨ ਦੀ ਸਹਿਮਤੀ/ਸਲਾਹ-ਮਸ਼ਵਰੇ ਨਾਲ ਕੀਤੀਆਂ ਜਾਣਗੀਆਂ
ਨਿਰਮਲ ਦੋਸਤ
ਰਾਏਕੋਟ/ਲੁਧਿਆਣਾ,25ਜਨਵਰੀ 2025 - ਰਿਪਬਲਿਕਨ ਪਾਰਟੀ ਆੱਫ਼ ਇੰਡੀਆ(ਅੰਬੇਦਕਰ)ਦੀ ਪੰਜਾਬ ਤੇ ਚੰਡੀਗੜ੍ਹ ਦੀ ਇੰਚਾਰਜ ਮੈਡਮ ਸੁਦੇਸ਼ ਕੁਮਾਰੀ ਮੰਗੋਤਰਾ ਵੱਲੋਂ ਮੀਡੀਆ ਨੂੰ ਦਿੱਤੀ ਗਈ ਜਾਣਕਾਰੀ ਅਨੁਸਾਰ ਪੰਜਾਬ ਸੂਬੇ ਦੀ ਬਾਡੀ/ਇਕਾਈ ਦਾ ਐਲਾਨ ਬਹੁਤ ਹੀ ਜਲਦੀ ਕੀਤਾ ਜਾ ਰਿਹਾ ਹੈ। ਨਵੀਂ ਬਣਾਈ ਜਾਣ ਵਾਲੀ ਪੰਜਾਬ ਬਾਡੀ 'ਚ ਹੁਣ ਵੀ ਸਮਾਜ ਦੇ ਹਰ ਵਰਗ ਨੂੰ ਨੁਮਾਇੰਦਗੀ ਦਿੱਤੀ ਜਾਵੇਗੀ ਅਤੇ ਪਾਰਟੀ ਦੀ ਨਵੀਂ ਗਠਿਤ ਕੀਤੀ ਜਾਣ ਵਾਲੀ ਪੰਜਾਬ ਬਾਡੀ ਕੇਂਦਰੀ ਹਾਈ ਕਮਾਂਡ ਨਾਲ ਸਲਾਹ-ਮਸਵਰਾ ਕਰਨ ਉਪਰੰਤ ਹੀ ਐਲਾਨ ਕੀਤੀ ਜਾਵੇਗੀ।
R.P.I. ਦੀ ਇਸ ਸੀਨੀਅਰ ਆਗੂ ਮੈਡਮ ਸੁਦੇਸ਼ ਕੁਮਾਰੀ ਮੰਗੋਤਰਾ ਨੇ ਦੱਸਿਆ ਕਿ ਸਮਾਜ ਦੇ ਹਰ ਵਰਗ ਦੀ ਤਰੱਕੀ ਅਤੇ ਉਨ੍ਹਾਂ ਦੀਆਂ ਚਿਰੋਕਣੀਆਂ ਮੰਗਾਂ ਦੇ ਠੋਸ ਹੱਲ ਕਰਨ ਦੀ ਸੋਚ ਰੱਖਣ ਵਾਲੇ ਆਗੂਆਂ ਨੂੰ ਪਾਰਟੀ ਦੀ ਨਵੀਂ ਬਣਨ ਵਾਲੀ ਪੰਜਾਬ ਬਾਡੀ 'ਚ ਸ਼ਾਮਲ ਕੀਤਾਂ ਜਾਵੇਗਾ।
ਉਨ੍ਹਾਂ ਦੱਸਿਆ ਕਿ ਰਿਪਬਲਿਕਨ ਪਾਰਟੀ ਆੱਫ਼ ਇੰਡੀਆ(ਅੰਬੇਡਕਰ) ਸਮਾਜ ਦੇ ਕਿਸੇ ਵੀ ਵਰਗ ਦੀਆਂ ਦਰਪੇਸ਼ ਸਮੱਸਿਆਂਵਾਂ ਦੇ ਠੋਸ ਹੱਲ ਕਢਵਾਉਣ ਅਤੇ ਉਨ੍ਹਾਂ ਦੇ ਬਣਦੇ ਜਾਇਜ਼ ਹੱਕ ਦਿਵਾਉਣ ਲਈ ਪਹਿਲਾਂ ਦੀ ਤਰ੍ਹਾਂ ਹੀ ਦ੍ਰਿੜ ਸੰਕਲਪ ਹੈ।
ਮੈਡਮ ਸੁਦੇਸ਼ ਕੁਮਾਰੀ ਮੰਗੋਤਰਾ ਨੇ ਕਿਹਾ ਕਿ ਉਹ ਲੋਕਾਂ ਦੀ ਸੇਵਾ ਲਈ ਹਰ ਵਕਤ ਹਾਜ਼ਰ ਹਨ।ਪ੍ਰਸ਼ਾਸਨਕ ਅਧਿਕਾਰੀਆਂ ਤੋਂ ਇਨਸਾਫ ਲੈਣ ਲਈ ਸਾਨੂੰ ਸਮਾਜਿਕ ਤੌਰ 'ਤੇ ਆਪਸੀ ਏਕਤਾ/ਸਹਿਯੋਗ ਦੀ ਬਹੁਤ ਜ਼ਰੂਰਤ ਹੈ।ਉਨਾਂ ਪੰਜਾਬ ਦੇ ਲੋਕਾਂ ਨੂੰ ਨਿਮਰਤਾ ਸਹਿਤ ਅਪੀਲ ਕੀਤੀ ਹੈ ਕਿ ਉਹ ਵੱਡੀ ਗਿਣਤੀ 'ਚ ਰਿਪਬਲਿਕਨ ਪਾਰਟੀ ਆੱਫ਼ ਇੰਡੀਆ(ਅੰਬੇਡਕਰ)ਦੇ ਮੈਂਬਰ ਬਣ ਕੇ ਹਰ ਪੱਖੋਂ ਸਹਿਯੋਗ ਕਰਨ।