ਵੱਡੀ ਖ਼ਬਰ: ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਮੁਲਤਵੀ
ਚੰਡੀਗੜ੍ਹ, 26 ਜਨਵਰੀ 2025- 28 ਜਨਵਰੀ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਮੁਲਤਵੀ ਹੋ ਗਈ ਹੈ। ਇਸ ਦੀ ਜਾਣਕਾਰੀ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਲਾਈਵ ਹੋ ਕੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਪਹਿਲਾਂ ਐਸਜੀਪੀਸੀ ਦੀ ਮੀਟਿੰਗ ਹੋਵੇਗੀ, ਜਿਸ ਵਿੱਚ ਮੇਰੇ ਖਿਲਾਫ਼ ਫ਼ੈਸਲਾ ਲੈ ਕੇ, ਮੇਰੀਆਂ ਸੇਵਾਵਾਂ ਖ਼ਤਮ ਕੀਤੀਆਂ ਜਾਣਗੀਆਂ, ਫਿਰ ਸਿੰਘ ਸਾਹਿਬਾਨ ਦੀ ਮੀਟਿੰਗ ਹੋਵੇਗੀ।