27 ਜਨਵਰੀ ਨੂੰ ਇਸ ਜ਼ਿਲ੍ਹੇ ਦੇ ਸਕੂਲਾਂ ’ਚ ਛੁੱਟੀ ਦਾ ਐਲਾਨ
ਜਲੰਧਰ, 26 ਜਨਵਰੀ 2025: 76ਵੇਂ ਗਣਤੰਤਰ ਦਿਵਸ ਮੌਕੇ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ, ਜਿਸ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ, ਦੌਰਾਨ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ।
ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਪੇਸ਼ ਕੀਤੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਲਈ ਪਿਛਲੇ 15 ਦਿਨਾਂ ਤੋਂ ਲਗਾਤਾਰ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਕੀਤੀਆਂ ਜਾ ਰਹੀਆਂ ਰਿਹਰਸਲਾਂ ਨੂੰ ਦੇਖਦਿਆਂ 27 ਜਨਵਰੀ 2025 ਨੂੰ ਜ਼ਿਲ੍ਹਾ ਜਲੰਧਰ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਵਲੋਂ ਆਪਣੀਆਂ ਸ਼ਾਨਦਾਰ ਪੇਸ਼ਕਾਰੀਆਂ ਰਾਹੀਂ ਸਮਾਗਮ ਨੂੰ ਸਫ਼ਲ ਬਣਾਉਣ ਲਈ ਕੀਤੇ ਗਏ ਯਤਨਾਂ ਦੀ ਭਰਪੂਰ ਸ਼ਲਾਘਾ ਵੀ ਕੀਤੀ।