ਭਾਜਪਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਗਣਤੰਤਰ ਦਿਵਸ ਮੌਕੇ ਮੁੱਖ ਦਫਤਰ ਵਿਖੇ ਲਹਿਰਾਇਆ ਤਿਰੰਗਾ ਝੰਡਾ
- ਜ਼ਿਲ੍ਹਾ ਤਰਨਤਾਰਨ ਦੇ ਸਮੁੱਚੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਇਕੱਤਰ ਹੋ ਕੇ ਮਹਾਨ ਸੂਰਬੀਰਾਂ ਨੂੰ ਕੀਤਾ ਨਮਨ
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,26 ਜਨਵਰੀ 2025 - ਗਣਤੰਤਰ ਦਿਵਸ ਮੌਕੇ ਭਾਰਤ ਦੇਸ਼ ਦੇ ਅਜਾਦੀ ਘੁਲਾਟੀਆਂ ਅਤੇ ਯੋਧਿਆਂ ਸੂਰਬੀਰਾਂ ਨੂੰ ਨਮਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਭਾਰਤੀ ਜਨਤਾ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭਾਜਪਾ ਆਪਣੇ ਸਮੁੱਚੇ ਵਰਕਰਾਂ ਵਿੱਚ ਇਸ ਗਣਤੰਤਰ ਦਿਵਸ ਮੌਕੇ ਦੇਸ਼ ਨਿਵਾਸੀਆਂ ਨੂੰ ਵਧਾਈ ਦਿੰਦੀ ਹੈ।ਇਸ ਦੇ ਚਲਦਿਆਂ ਜ਼ਿਲ੍ਹਾ ਤਰਨਤਾਰਨ ਦੇ ਮੁੱਖ ਦਫਤਰ ਵਿਖੇ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋਂ ਸਮੁੱਚੇ ਅਹੁਦੇਦਾਰਾਂ ਅਤੇ ਵਰਕਰ ਸਾਹਿਬਾਨਾਂ ਦੀ ਮੌਜੂਦਗੀ ਵਿੱਚ ਤਿਰੰਗਾ ਝੰਡਾ ਲਹਿਰਾ ਕੇ ਰਾਸ਼ਟਰੀ ਗੀਤ ਦਾ ਗੁਨਗਾਨ ਕੀਤਾ ਅਤੇ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਯੋਧਿਆਂ,ਸੂਰਬੀਰਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਉਨਾਂ ਨੂੰ ਨਮਨ ਕੀਤਾ। ਤਿਰੰਗਾ ਝੰਡਾ ਲਹਿਰਾਉਣ ਮੌਕੇ ਪੰਜਾਬ ਪੁਲਸ ਦੀ ਟੁਕੜੀ ਨੇ ਬੜੇ ਹੀ ਸਤਿਕਾਰ ਨਾਲ ਆਪਣੀ ਸਲਾਮੀ ਦਿੱਤੀ।
ਇਸ ਮੌਕੇ 'ਤੇ ਸੰਬੋਧਨ ਕਰਦਿਆਂ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਸਾਰੇ ਹੀ ਪਹੁੰਚੇ ਹੋਏ ਪਾਰਟੀ ਆਗੂਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਭਾਰਤ ਦਾ ਸੰਵਿਧਾਨ ਬਹੁਤ ਹੀ ਮਾਣਮੱਤਾ ਹੈ ਜਿਸ ਦੀ ਬਦੌਲਤ ਅਸੀਂ ਦੇਸ਼ ਅੰਦਰ ਲੋਕਤੰਤਰ ਸਾਰੇ ਆਪਣੇ ਅਧਿਕਾਰਾਂ ਹੱਕਾਂ ਅਤੇ ਸੁਰੱਖਿਆ ਨਾਲ ਰਹਿ ਰਹੇ ਹਾਂ।ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਦੇਸ਼ ਪ੍ਰਤੀ ਪਿਆਰ,ਮਾਣ ਸਤਿਕਾਰ ਕਾਇਮ ਰੱਖਣ ਅਤੇ ਲੋਕ ਸੇਵਾ ਦੀ ਮਨਸ਼ਾ ਨਾਲ ਸਮਾਜਿਕ ਤੌਰ 'ਤੇ ਇਕ ਦੂਸਰੇ ਦੇ ਵਧ ਤੋਂ ਵਧ ਕੰਮ ਆਉਣਾ ਚਾਹੀਦਾ ਹੈ ਅਤੇ ਦੇਸ਼ ਦੀ ਸੁਰੱਖਿਆ ਲਈ ਦਿਨ ਰਾਤ ਸਰਹੱਦਾਂ ਤੇ ਰਾਖੀ ਕਰਨ ਵਾਲੇ ਫੌਜੀ ਜਵਾਨਾਂ ਅਤੇ ਉਨਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਰੱਖਣੀ ਚਾਹੀਦੀ ਹੈ।
ਇਸ ਮੌਕੇ 'ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ, ਜ਼ਿਲ੍ਹਾ ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ,ਮੀਤ ਪ੍ਰਧਾਨ ਰਿਤੇਸ਼ ਚੋਪੜਾ,ਮੀਤ ਪ੍ਰਧਾਨ ਨੇਤਰਪਾਲ ਸਿੰਘ,ਮੀਤ ਪ੍ਰਧਾਨ ਜਸਕਰਨ ਸਿੰਘ,ਸਕੱਤਰ ਸਵਿੰਦਰ ਸਿੰਘ ਪੰਨੂ,ਸਕੱਤਰ ਵਿਨੀਤ ਪਾਸੀ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਕਿਸਾਨ ਮੋਰਚਾ ਪ੍ਰਧਾਨ ਡਾ.ਅਵਤਾਰ ਸਿੰਘ ਵੇਈਂਪੂਈ,ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ,ਸੂਬਾ ਕਿਸਾਨ ਮੋਰਚਾ ਆਗੂ ਸਿਤਾਰਾ ਸਿੰਘ ਡਲੀਰੀ, ਐਸਸੀ ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ,ਯੁਵਾ ਮੋਰਚਾ ਜਨਰਲ ਸਕੱਤਰ ਅਮਨ ਅਰੋੜਾ,ਪ੍ਰਦੇਸ਼ ਕਾਰਜਕਾਰਨੀ ਮੈਂਬਰ ਬਲਵਿੰਦਰ ਸਿੰਘ ਰੈਸ਼ੀਆਣਾ, ਸਰਕਲ ਪ੍ਰਧਾਨ ਪਵਨ ਦੇਵਗਨ,ਸਰਕਲ ਪ੍ਰਧਾਨ ਮੇਹਰ ਸਿੰਘ ਬਾਣੀਆ,ਸਰਕਲ ਪ੍ਰਧਾਨ ਨਰਿੰਦਰ ਸਿੰਘ,ਸਰਕਲ ਪ੍ਰਧਾਨ ਕੁਲਦੀਪ ਸਿੰਘ ਮੱਲਮੋਹਰੀ,ਸਰਕਲ ਪ੍ਰਧਾਨ ਗੌਰਵ ਦੇਵਗਨ,ਸਰਕਲ ਪ੍ਰਧਾਨ ਹਰਪਾਲ ਸੋਨੀ,ਸਰਕਲ ਪ੍ਰਧਾਨ ਡਾ. ਮਨਦੀਪ ਸਿੰਘ ਠਰੂ,ਸਰਕਲ ਪ੍ਰਧਾਨ ਪਵਨ ਕੁੰਦਰਾ,ਸਰਕਲ ਪ੍ਰਧਾਨ ਭੋਲਾ ਸਿੰਘ ਰਾਣਾ,ਸਰਕਲ ਪ੍ਰਧਾਨ ਸਾਹਿਬ ਸਿੰਘ ਝਾਮਕਾ,ਸਰਕਲ ਪ੍ਰਧਾਨ ਡਾ. ਦਵਿੰਦਰ ਕੁਮਾਰ,ਸਰਕਲ ਪ੍ਰਧਾਨ ਕਾਰਜ ਸਿੰਘ ਸ਼ਾਹ,ਸਰਕਲ ਪ੍ਰਧਾਨ ਜਸਬੀਰ ਸਿੰਘ,ਸਰਕਲ ਪ੍ਰਧਾਨ ਸਾਹਿਬ ਸਿੰਘ, ਸਰਕਲ ਪ੍ਰਧਾਨ ਸਤਨਾਮ ਸਿੰਘ,ਸਰਕਲ ਪ੍ਰਧਾਨ ਮਹਿਤਾਬ ਸਿੰਘ,ਸਰਕਲ ਪ੍ਰਧਾਨ ਦਲਜੀਤ ਸਿੰਘ,ਸਰਕਲ ਪ੍ਰਧਾਨ ਸੁਰੇਸ਼ ਕੁਮਾਰ ਪਿੰਕਾ,ਰਾਜ ਕੁਮਾਰ ਚੋਪੜਾ, ਕਾਬਲ ਸਿੰਘ ਸੇਖਚੱਕ,ਬਲਵੰਤ ਸਿੰਘ ਅਲਾਦੀਨਪੁਰ,ਬਾਬਾ ਹਰਜਿੰਦਰ ਸਿੰਘ ਕੱਦਗਿੱਲ,ਬਾਬਾ ਸਰਵਨ ਸਿੰਘ ਸ਼ਹੀਦ ਮਾਲਚੱਕ,ਸਾਬਕਾ ਸਰਪੰਚ ਸਤਨਾਮ ਸਿੰਘ ਸ਼ਾਹ,ਸਾਬਕਾ ਸਰਪੰਚ ਨੱਥਾ ਸਿੰਘ ਮਾਣੋਚਾਹਲ,ਰਣਜੀਤ ਸਿੰਘ ਗਿੱਲ ਵੜੈਚ, ਅੰਸ਼ਦੀਪ ਸਿੰਘ,ਨਵਜੋਤ ਸਿੰਘ ਖਡੂਰ ਸਾਹਿਬ,ਜੋਬਨਰੂਪ ਲਾਲੀ ਦੇਊ,ਬਚਿੱਤਰ ਸਿੰਘ ਅਲਾਵਲਪੁਰ,ਲੱਖਾ ਸਿੰਘ,ਪ੍ਰਤਾਪ ਸਿੰਘ,ਮਾਸਟਰ ਕੁਲਵਿੰਦਰ ਸਿੰਘ,ਪਰਮਜੀਤ ਸਿੰਘ, ਬਿਕਮਰਜੀਤ ਅਰੋੜਾ,ਹੀਰਾ ਸਿੰਘ,ਰਮਨਦੀਪ ਸਿੰਘ, ਕੁਲਵਿੰਦਰ ਸਿੰਘ, ਪ੍ਰਗਟ ਸਿੰਘ,ਕੁਲਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਸਾਹਿਬ ਸਿੰਘ, ਜਗੀਰ ਸਿੰਘ,ਬਲਦੇਵ ਸਿੰਘ,ਸਮਸ਼ੇਰ ਸਿੰਘ,ਹਰਪਾਲ ਸਿੰਘ,ਅਵਤਾਰ ਸਿੰਘ, ਗੁਰਸੇਵਕ ਸਿੰਘ,ਗੁਰਭੇਜ ਸਿੰਘ, ਮਲਕੀਤ ਸਿੰਘ,ਜਸਬੀਰ ਸਿੰਘ,ਨਛੱਤਰ ਸਿੰਘ ਤੋਂ ਇਲਾਵਾ ਜ਼ਿਲ੍ਹੇ ਭਰ ਚੋਂ ਵੱਡੀ ਗਿਣਤੀ ਵਿੱਚ ਅਹੁਦੇਦਾਰ ਅਤੇ ਵਰਕਰ ਸਾਹਿਬਾਨ ਮੌਜੂਦ ਸਨ।