ਵਿੱਕੀ ਮਿੱਡੂਖੇੜਾ ਕਤਲ ਕੇਸ 'ਚ ਅੱਜ ਸੁਣਾਈ ਜਾਵੇਗੀ ਸਜ਼ਾ: 4 ਸਾਲ ਪਹਿਲਾਂ ਹੋਇਆ ਸੀ ਕਤਲ
ਚੰਡੀਗੜ੍ਹ : ਚਾਰ ਸਾਲ ਪਹਿਲਾਂ ਪੰਜਾਬ ਦੇ ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਉਰਫ ਵਿੱਕੀ ਮਿੱਡੂਖੇੜਾ (33) ਦੇ ਕਤਲ ਕੇਸ ਵਿੱਚ ਤਿੰਨ ਕਾਤਲਾਂ ਨੂੰ ਅੱਜ ਸਜ਼ਾ ਸੁਣਾਈ ਜਾਵੇਗੀ। ਮੁਹਾਲੀ ਅਦਾਲਤ ਨੇ ਸ਼ੁੱਕਰਵਾਰ ਨੂੰ ਇਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੋਸ਼ੀਆਂ ਵਿੱਚ ਅਜੇ ਉਰਫ ਸੰਨੀ ਉਰਫ ਲੈਫਟੀ, ਸੱਜਣ ਉਰਫ ਭੋਲੂ ਅਤੇ ਅਨਿਲ ਲੱਠ ਸ਼ਾਮਲ ਹਨ।
ਵਿੱਕੀ ਦਾ 4 ਸਾਲ ਪਹਿਲਾਂ 7 ਅਗਸਤ 2021 ਨੂੰ ਕਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਸੈਕਟਰ-70 ਵਿੱਚ ਆਪਣੇ ਪ੍ਰਾਪਰਟੀ ਡੀਲਰ ਦੋਸਤ ਨੂੰ ਮਿਲਣ ਗਿਆ ਸੀ। ਜਿਵੇਂ ਹੀ ਉਹ ਦਫਤਰ ਤੋਂ ਬਾਹਰ ਨਿਕਲ ਕੇ ਆਪਣੀ ਕਾਰ ਵੱਲ ਵਧਿਆ ਤਾਂ ਦੋ ਨਕਾਬਪੋਸ਼ ਵਿਅਕਤੀ ਉਥੇ ਆ ਗਏ। ਜਿਸ ਨੇ ਉਸ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਵਿੱਕੀ ਨੇ ਕਾਰ ਤੋਂ ਹੇਠਾਂ ਉਤਰ ਕੇ ਭੱਜਣ ਦੀ ਪੂਰੀ ਕੋਸ਼ਿਸ਼ ਕੀਤੀ। ਉਹ ਕਰੀਬ ਇੱਕ ਕਿਲੋਮੀਟਰ ਤੱਕ ਦੌੜਿਆ। ਪਰ ਹਮਲਾਵਰ ਉਸ ਦਾ ਪਿੱਛਾ ਕਰਦੇ ਰਹੇ।