ਗਣਤੰਤਰ ਦਿਵਸ ਮੌਕੇ ਗੁਰਜੀਤ ਸਿੰਘ ਢਿੱਲੋਂ, ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਫ਼ਰੀਦਕੋਟ ਨੂੰ ਸਨਮਾਨਿਤ ਕੀਤਾ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 27 ਜਨਵਰੀ 2025 : ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਗੁਰਜੀਤ ਸਿੰਘ ਢਿੱਲੋਂ ਨੂੰ ਸਮਾਜਸੇਵੀ ਕੰਮਾਂ 'ਚ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਜ਼ਿਲਾ ਪੱਧਰੀ ਸਮਾਗਮ ਮੌਕੇ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਮੁੱਖ ਮਹਿਮਾਨ ਕੁਲਤਾਰ ਸਿੰਘ ਸੰਧਵਾਂ, ਡਿਪਟੀ ਕਮਿਸ਼ਨਰ ਵਿਨੀਤ ਕੁਮਾਰ , ਐਸ.ਐਸ.ਪੀ ਪ੍ਰਗਿਆ ਜੈਨ ਫ਼ਰੀਦਕੋਟ ਵੱਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਜੀਤ ਸਿੰਘ ਨੇ ਕਿਹਾ ਜਿਸ ਤਰ੍ਹਾਂ ਮੈਨੂੰ ਇਨ੍ਹਾਂ ਮਾਣ ਸਨਮਾਨ ਦਿੱਤਾ ਉਨ੍ਹਾਂ ਨੇ ਕਿਹਾ ਇਸ ਦੇ ਮੱਦੇਨਜ਼ਰ ਉਹ ਸਮਾਜਸੇਵੀ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣਗੇ ਤੇ ਵੱਧ ਤੋਂ ਵੱਧ ਲੋੜਵੰਦ ਲੋਕਾਂ ਨੂੰ ਖੂਨ ਦਿਵਾ ਕੇ ਦਿੱਤਾ ਜਾਵੇਗਾ ਤੇ ਹੋਰ ਲੋਕ ਭਲਾਈ ਕੰਮਾਂ ਨੂੰ ਕੀਤਾ ਜਾਵੇਗਾ ਤੇ ਹੋਰ ਲੋਕਾਂ ਨੂੰ ਜੋੜਿਆ ਜਾਵੇਗਾ। ਉਹਨਾਂ ਸਾਰੀ ਆਪਣੀ ਟੀਮ ਦਾ ਧੰਨਵਾਦ ਕੀਤਾ।ਇਸ ਮੌਕੇ ਕੇ.ਪੀ.ਸਰਾਂ, ਬੀਰਇੰਦਰ ਸਰਾਂ ਆਦਿ ਟੀਮ ਮੈਂਬਰ ਮੌਜੂਦ ਸਨ।