ਮੈਂਬਰਸ਼ਿਪ ਵਾਲੀ ਸੱਤ ਮੈਂਬਰੀ ਕਮੇਟੀ ਹੋਵੇ ਐਕਟਿਵ, ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਫੇਰ ਦਿੱਤੇ ਆਦੇਸ਼
ਨਾਲ ਹੀ ਕਿਹਾ, ਵਰਕਿੰਗ ਕਮੇਟੀ ਇਹਦੇ ਚ ਵਾਧਾ ਵੀ ਕਰ ਸਕਦੀ
ਕਮੇਟੀ ਦੀ ਨਿਗਰਾਨੀ ਥੱਲੇ ਚੱਲੇ ਮੈਂਬਰਸ਼ਿਪ ਮੁਹਿੰਮ
ਗਿਆਨੀ ਹਰਪ੍ਰੀਤ ਸਿੰਘ ਦਾ ਮਾਣ ਸਨਮਾਨ ਕਾਇਮ ਰਹੇ
ਅੰਮ੍ਰਿਤਸਰ, 27 ਜਨਵਰੀ 2025- ਜਥੇਦਾਰ ਗਿਆਨੀ ਰਘਬੀਰ ਸਿੰਘ ਹੁਰਾਂ ਦੇ ਵੱਲੋਂ ਅੱਜ ਪ੍ਰੈਸ ਕਾਨਫ਼ਰੰਸ ਕਰਕੇ ਕਿਹਾ ਕਿ, ਅਕਾਲੀ ਦਲ ਦੀ ਮੈਂਬਰਸ਼ਿਪ ਲਈ ਜਿਹੜੀ ਸੱਤ ਮੈਂਬਰੀ ਕੰਮ ਕਰ ਰਹੀ ਹੈ, ਨੂੰ ਆਦੇਸ਼ ਦਿੱਤਾ ਕਿ ਉਕਤ ਕਮੇਟੀ ਪੂਰੀ ਤਰ੍ਹਾਂ ਨਾਲ ਐਕਟਿਵ ਹੋਵੇ। ਇਸ ਦੇ ਨਾਲ ਹੀ ਜਥੇਦਾਰ ਨੇ ਕਿਹਾ ਕਿ ਵਰਕਿੰਗ ਕਮੇਟੀ ਉਕਤ ਸੱਤ ਮੈਂਬਰੀ ਕਮੇਟੀ ਦੇ ਵਿੱਚ ਵਾਧਾ ਵੀ ਕਰ ਸਕਦੀ ਹੈ। ਜਥੇਦਾਰ ਨੇ ਕਿਹਾ ਕਿ ਸਾਰੀ ਮੈਂਬਰਸ਼ਿਪ ਮੁਹਿੰਮ ਇਸ ਕਮੇਟੀ ਦੀ ਨਿਗਰਾਨੀ ਹੇਠ ਚੱਲੇਗੀ। ਨਾਲ ਹੀ ਉਨ੍ਹਾਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਗਏ ਬਿਆਨ ਤੇ ਵੀ ਆਪਣਾ ਪ੍ਰਤੀਕ੍ਰਮ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਦਾ ਮਾਣ ਸਨਮਾਨ ਕਾਇਮ ਰਹਿਣਾ ਚਾਹੀਦਾ ਹੈ।