ਫਿਰੋਜ਼ਪੁਰ ਵਿਖੇ ਰਾਜ ਪੱਧਰੀ ਦੋ ਦਿਨਾਂ ਬਸੰਤ ਮੇਲੇ ਦਾ ਹੋਇਆ ਸ਼ਾਨਦਾਰ ਆਗਾਜ਼
ਵਿਧਾਇਕ ਰਜ਼ਨੀਸ ਦਹੀਯਾ, ਰਣਬੀਰ ਭੁੱਲਰ, ਫੌਜਾ ਸਿੰਘ ਸਰਾਰੀ, ਨਰੇਸ਼ ਕਟਾਰੀਆਂ ਅਤੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸ਼ਮਾ ਰੌਸ਼ਨ ਕਰਕੇ ਮੇਲੇ ਦੀ ਕੀਤੀ ਸ਼ੁਰੂਆਤ
ਪੰਜਾਬ ਸਰਕਾਰ ਵੱਲੋਂ ਫਿਰੋਜ਼ਪੁਰ ਵਿਖੇ ਰਾਜ ਪੱਧਰੀ ਪਤੰਗਬਾਜ਼ੀ ਮੁਕਾਬਲੇ ਕਰਵਾ ਕੇ ਜ਼ਿਲ੍ਹੇ ਦਾ ਨਾਮ ਪੂਰੀ ਦੁਨੀਆਂ ਵਿੱਚ ਮਸ਼ਹੂਰ ਹੋਇਆ
ਨਾਮਵਰ ਕਲਾਕਾਰਾਂ, ਸਕੂਲੀ ਬੱਚਿਆਂ ਨੇ ਆਪਣੀ ਕਲਾ ਰਾਹੀਂ ਦਰਸ਼ਕਾਂ ਦਾ ਕੀਤਾ ਭਰਪੂਰ ਮੰਨੋਰੰਜਨ
ਵਿਭਿੰਨ ਸ਼ਾਨਦਾਰ ਸਟਾਲਾਂ ਅਤੇ ਬੱਚਿਆਂ ਲਈ ਝੁੱਲੇ ਬਣੇ ਖਿੱਚ ਦਾ ਕੇਂਦਰ
ਹਰੀਸ਼ ਮੋਂਗਾ
ਫਿਰੋਜ਼ਪੁਰ, 27 ਜਨਵਰੀ, 2025: ਫਿਰੋਜ਼ਪੁਰ ਵਿਖੇ ਮਨਾਏ ਜਾ ਰਹੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲੇ ਦਾ ਅੱਜ ਸ਼ਾਨਦਾਰ ਆਗਾਜ਼ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਯਾ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ, ਵਿਧਾਇਕ ਜ਼ੀਰਾ ਨਾਰੇਸ਼ ਕਟਾਰੀਆਂ ਅਤੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸ਼ਮਾ ਰੌਸ਼ਨ ਕਰਕੇ ਕੀਤਾ।
ਬਸੰਤ ਮੇਲੇ ਦੇ ਆਗਾਜ਼ ਦੌਰਾਨ ਵਿਧਾਇਕ ਰਜ਼ਨੀਸ ਦਹੀਯਾ, ਰਣਬੀਰ ਭੁੱਲਰ, ਫੌਜਾ ਸਿੰਘ ਸਰਾਰੀ ਅਤੇ ਨਾਰੇਸ਼ ਕਟਾਰੀਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਮਨਾਏ ਜਾਂਦੇ ਬਸੰਤ ਪੰਚਮੀ ਦੇ ਤਿਓਹਾਰ ਨੂੰ ਰਾਜ ਪੱਧਰ ਦਾ ਮੇਲਾ ਬਣਾ ਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਫਿਰੋਜ਼ਪੁਰ ਜ਼ਿਲ੍ਹੇ ਨੂੰ ਪੂਰੀ ਦੁਨੀਆਂ ‘ਤੇ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੇ ਯਤਨਾਂ ਸਦਕਾ ਫਿਰੋਜ਼ਪੁਰ ਦੇ ਬਸੰਤ ਨੂੰ ਰਾਜ ਪੱਧਰ ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੇਲੇ ਵਿੱਚ ਦੂਰ ਦੁਰਾਡੇ ਤੋਂ ਪਤੰਗਬਾਜ਼ ਆਏ ਹਨ ਜਿਨ੍ਹਾਂ ਨੇ ਆਪਣੀ ਪਤੰਗਬਾਜ਼ੀ ਦੇ ਜੌਹਰ ਦਿਖਾਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਹਰ ਖੇਤਰ ਵਿੱਚ ਮੋਹਰੀ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਖਿਡਾਰੀਆਂ ਨੂੰ ਵੀ ਵਿਸ਼ੇਸ਼ ਮਾਣ ਬਖਸ਼ਿਆਂ ਦਾ ਰਿਹਾ ਹੈ ਅਤੇ ਖਿਡਾਰੀਆਂ ਨੂੰ ਨੌਕਰੀਆਂ ਅਤੇ ਮਿਸਾਲੀ ਨਕਦ ਰਾਸ਼ੀ ਇਨਾਮ ਵਜੋਂ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਬਸੰਤ ਮੇਲੇ ਨੂੰ ਰਾਜ ਪੱਧਰ ਤੇ ਮਨਾ ਕੇ ਫਿਰੋਜ਼ਪੁਰ ਦੀ ਬਸੰਤ ਨੂੰ ਪੂਰੀ ਦੁਨੀਆਂ ਵਿੱਚ ਮਸ਼ਹੂਰ ਕੀਤਾ ਜਾ ਰਿਹਾ ਹੈ| ਉਨ੍ਹਾਂ ਫਿਰੋਜ਼ਪੁਰ ਦੇ ਨਾਲ-ਨਾਲ ਸਮੂਹ ਰਾਜ ਨਿਵਾਸੀਆਂ ਨੂੰ ਵੀ ਨਿੱਘਾ ਸੱਦਾ ਦਿੱਤਾ ਕਿ ਉਹ ਫਿਰੋਜ਼ਪੁਰ ਵਿਖੇ ਪਹੁੰਚ ਕੇ ਰਾਜ ਪੱਧਰ ਤੇ ਮਨਾਏ ਜਾ ਰਹੇ ਬਸੰਤ ਮੇਲੇ ਦਾ ਆਨੰਦ ਮਾਨਣ|
ਇਸ ਦੌਰਾਨ ਪੰਜਾਬੀ ਲੋਕ ਗਾਇਕਾਂ ਵਲੋਂ ਆਪਣੇ ਗੀਤਾਂ ਨਾਲ ਮੰਨੋਰਜਨ ਕੀਤਾ ਗਿਆ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਗਿੱਧਾ, ਕੋਰੀਓਗ੍ਰਾਫੀ, ਲੋਕ ਨਾਚ ਆਦਿ ਦੀ ਪੇਸ਼ਕਾਰੀ ਕੀਤੀ ਗਈ। ਇਸ ਬਸੰਤ ਮੇਲੇ ਵਿੱਚ ਬਾਅਦ ਦੁਪਹਿਰ ਪ੍ਰਸਿੱਧ ਪੰਜਾਬੀ ਗਾਇਕ ਵਿਰਾਸਤ ਸੰਧੂ ਨੇ ਗੀਤਾਂ ਨਾਲ ਲੋਕਾਂ ਦਾ ਮਨੋਰੰਜਨ ਕੀਤਾ। ਬਸੰਤ ਮੇਲੇ ਦੇ 22 ਜਨਵਰੀ ਤੋਂ ਨਾਕਆਊਟ ਮੁਕਾਬਲੇ ਚੱਲ ਰਹੇ ਹਨ ਅਤੇ ਫਾਈਨਲ ਮੁਕਾਬਲੇ ਜਿੱਤਣ ਵਾਲਿਆਂ ਨੂੰ ਲੱਖਾਂ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਮੇਲੇ ਦਾ ਸਭ ਤੋਂ ਵੱਡਾ ਪਤੰਗਬਾਜ਼ ਦਾ ਮੁਕਾਬਲਾ ਖਿੱਚ ਦਾ ਕੇਂਦਰ ਰਿਹਾ ਅਤੇ ਇਸ ਮੁਕਾਬਲੇ ਵਿਚ ਭਾਰਤ ਭੂਸ਼ਨ ਜੇਤੂ ਰਿਹਾ। ਸਮੂਹ ਜ਼ਿਲ੍ਹਾ ਵਾਸੀਆਂ ਨੂੰ ਹੁੰਮ-ਹੁੰਮਾ ਦੇ ਬਸੰਤ ਮੇਲੇ ਵਿੱਚ ਪੁੱਜਣ ਦਾ ਸੱਦਾ ਦਿੱਤਾ ਜਾਂਦਾ ਹੈ।
ਇਸ ਮੌਕੇ ਲੋਕ ਗਾਇਕਾਂ ਵਲੋਂ ਗੀਤਾਂ ਦੀ ਪੇਸ਼ਕਾਰੀ ਕੀਤੀ ਗਈ, ਜਿੱਥੇ ਵੱਡੀ ਗਿਣਤੀ ਵਿੱਚ ਕਲਾਕਾਰਾਂ ਨੇ ਸਟੇਜ ‘ਤੇ ਆਪਣੀ ਹਾਜ਼ਰੀ ਲਵਾਈ। ਇਸ ਬਸੰਤ ਮੇਲੇ ਵਿੱਚ ਖਾਣ ਪੀਣ ਸਮੋਤ ਵਿਭਿੰਨ ਸਟਾਲਾਂ, ਬੱਚਿਆਂ ਦੇ ਝੂਲੇ, ਪਤੰਗ ਉਡਾ ਕੇ ਆਪਣਾ ਮਨੋਰੰਜਨ ਕਰ ਰਹੇ ਲੋਕ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ।
ਇਸ ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮਦ ਬੰਬਾਹ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਲਖਵਿੰਦਰ ਸਿੰਘ ਰੰਧਾਵਾ, ਐਸਡੀਐਮ ਜ਼ੀਰਾ ਗੁਰਮੀਤ ਸਿੰਘ, ਚੇਅਰਮੈਨ ਪਲੈਨਿੰਗ ਬੋਰਡ ਚੰਦ ਸਿੰਘ ਗਿੱਲ, ਡਿਪਟੀ ਡੀਈਓ ਡਾ. ਸਤਿੰਦਰ ਸਿੰਘ, ਰੈੱਡ ਕਰਾਸ ਸਕੱਤਰ ਸ੍ਰੀ ਅਸ਼ੋਕ ਬਹਿਲ, ਆਦਿ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।