ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਬਠਿੰਡਾ ਵਿੱਚ ਮੈਂਬਰਸ਼ਿਪ ਮੁਹਿੰਮ ਸ਼ੁਰੂ
ਅਸ਼ੋਕ ਵਰਮਾ
ਬਠਿੰਡਾ, 28 ਜਨਵਰੀ 2025:ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਦਾ ਅੱਜ ਵਿਧਾਨਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਵਿੱਚ ਆਗਾਜ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਵਰਕਰਾਂ ਵੱਲੋਂ ਇਸ ਮੈਂਬਰਸ਼ਿਪ ਮੁਹਿੰਮ ਵਿੱਚ ਸਮੂਲੀਅਤ ਕੀਤੀ ਗਈ। ਇਸ ਮੌਕੇ ਇਕਬਾਲ ਸਿੰਘ ਬਬਲੀ ਢਿੱਲੋਂ ਦੇ ਨਾਲ ਸਮੁੱਚੀ ਜਥੇਬੰਦੀ ਅਤੇ ਸਰਕਲ ਪ੍ਰਧਾਨ ਸ਼ਾਮਿਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਬਬਲੀ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਵਿਕਾਸ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਤਰਜੀਹ ਦਿੰਦੀ ਰਹੀ ਹੈ, ਜਿਸ ਕਰਕੇ ਪਾਰਟੀ ਦੀ ਮੈਂਬਰਸ਼ਿਪ ਪ੍ਰਤੀ ਵਰਕਰਾਂ ਅਤੇ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮੁੱਖ ਮਕਸਦ ਆਪਸੀ ਭਾਈਚਾਰਕ ਸਾਂਝ ਨੂੰ ਮਜਬੂਤ ਬਣਾਉਣਾ ਤੇ ਪੰਜਾਬ ਦੀ ਤਰੱਕੀ ਕਰਨਾ ਹੈ, ਜਿਸ ਲਈ ਹਮੇਸ਼ਾ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਬਠਿੰਡਾ ਸ਼ਹਿਰ ਵਿੱਚ ਵੱਡੇ ਪੱਧਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਕੀਤੀ ਜਾਵੇਗੀ, ਜਿਸ ਲਈ ਨੌਜਵਾਨਾਂ ਅਤੇ ਲੋਕਾਂ ਵਿੱਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਲੋਕ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਵਿਕਾਸ ਕੰਮਾਂ ਨੂੰ ਯਾਦ ਕਰ ਰਹੇ ਹਨ। ਇਸ ਦੌਰਾਨ ਜ਼ਿਲ੍ਹਾ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਐਡਵੋਕੇਟ ਰਾਜਬਿੰਦਰ ਸਿੰਘ ਸਿੱਧੂ, ਸੀਨੀਅਰ ਅਕਾਲੀ ਆਗੂ ਨਿਰਮਲ ਸਿੰਘ ਸੰਧੂ, ਕੁਲਦੀਪ ਸਿੰਘ ਨੰਬਰਦਾਰ, ਦਲਜੀਤ ਸਿੰਘ ਬਰਾੜ, ਯਾਦਵਿੰਦਰ ਸਿੰਘ ਯਾਦੀ, ਮੋਹਨਜੀਤ ਸਿੰਘ ਪੁਰੀ, ਮਨਮੋਹਨ ਸਿੰਘ ਕੁੱਕੂ ਹੰਸਰਾਜ ਮਿੱਠੂ, ਦਰਸ਼ਨ ਸਿੰਘ ਰੋਮਾਣਾ, ਗੁਰਸੇਵਕ ਮਾਨ, ਵਿਨੋਦ ਗਰਗ ਬੋਦੀ, ਜਗਦੀਪ ਸਿੰਘ ਗਹਿਰੀ, ਮਹਿਲਾ ਵਿੰਗ ਪ੍ਰਧਾਨ ਮੈਡਮ ਚਰਨਜੀਤ ਕੌਰ, ਐਸਜੀਪੀਸੀ ਮੈਂਬਰ ਬੀਬੀ ਜੋਗਿੰਦਰ ਕੌਰ, ਐਕਸੀਅਨ ਦਿਆਲ ਸਿੰਘ ਅਤੇ ਵੱਡੀ ਗਿਣਤੀ ਅਕਾਲੀ ਵਰਕਰ ਅਤੇ ਆਗੂ ਹਾਜ਼ਰ ਸਨ।