← ਪਿਛੇ ਪਰਤੋ
ਪੰਜਾਬ-ਚੰਡੀਗੜ੍ਹ 'ਚ 3 ਦਿਨ ਪੈ ਸਕਦੈ ਮੀਂਹ
ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ ਛੇ ਦਿਨਾਂ ਤੱਕ ਸੰਘਣੀ ਧੁੰਦ ਅਤੇ ਸੀਤ ਲਹਿਰ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਬਣ ਰਹੀ ਹੈ। ਇਸ ਕਾਰਨ 31 ਜਨਵਰੀ ਤੋਂ 3 ਫਰਵਰੀ ਤੱਕ ਪੰਜਾਬ 'ਚ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਚੰਡੀਗੜ੍ਹ ਦਾ ਤਾਪਮਾਨ 7.2 ਡਿਗਰੀ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ 24 ਘੰਟਿਆਂ 'ਚ ਘੱਟੋ-ਘੱਟ ਤਾਪਮਾਨ 'ਚ 0.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਜਿਸ ਵਿਚ ਹੋਰ ਵਾਧਾ ਹੋਣ ਦੀ ਉਮੀਦ ਹੈ।
Total Responses : 1528