ਤਰਨਤਾਰਨ: ਪੁਲਿਸ ਅਤੇ ਬਦਮਾਸ਼ਾਂ ਵਿੱਚ ਵਿਚਾਲੇ ਚੱਲੀ ਗੋਲੀ, ਪੁਲਿਸ ਦੀ ਜਵਾਬੀ ਕਾਰਵਾਈ ਚ ਇੱਕ ਬਦਮਾਸ਼ ਗੰਭੀਰ ਜ਼ਖਮੀ
- ਦੂਜੇ ਨੂੰ ਪੁਲਿਸ ਨੇ ਕੀਤਾ ਕਾਬੂ
- ਵਿਦੇਸ਼ ਚ ਬੈਠੇ ਗੈਂਗਸਟਰ ਜੈਸਲ ਚੰਬਲ ਦੇ ਦੱਸੇ ਜਾ ਰਹੇ ਹਨ ਗੁਰਗੇ
ਤਰਨਤਾਰਨ, 30 ਜਨਵਰੀ 2025 - ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸੁਹਾਵਾ ਦੇ ਨੇਜਦੀਕ ਬਦਮਾਸ਼ਾਂ ਅਤੇ ਪੁਲਿਸ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਪੁਲਿਸ ਵੱਲੋਂ ਚਲਾਏ ਗਈ ਜਵਾਬੀ ਗੋਲੀ ਦੌਰਾਨ ਇੱਕ ਬਦਮਾਸ਼ ਗੰਭੀਰ ਜਖਮੀ ਹੋ ਗਿਆ, ਜਦਕਿ ਪੁਲਿਸ ਵੱਲੋਂ ਦੂਜੇ ਨੂੰ ਵੀ ਕਾਬੂ ਕਰ ਲਿਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਦੱਸਿਆ ਗਿਆ ਕਿ ਉਹਨਾਂ ਵੱਲੋਂ ਪਿੰਡ ਸਹਾਵਾ ਦੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਸ ਦੌਰਾਨ ਉਨਾਂ ਵੱਲੋਂ ਹੋਂਡਾ ਸਿਟੀ ਕਾਰ ਨੂੰ ਇਸ਼ਾਰਾ ਦੇ ਕੇ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਕਤ ਬਦਮਾਸ਼ਾਂ ਵੱਲੋਂ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ ਗਈ, ਜਦ ਪੁਲਿਸ ਵੱਲੋਂ ਉਹਨਾਂ ਦਾ ਪਿੱਛਾ ਕੀਤਾ ਗਿਆ ਤਾਂ ਪਿੰਡ ਸੁਹਾਵਾ ਦੇ ਨਜ਼ਦੀਕ ਇਹ ਗੱਡੀ ਖੇਤਾਂ ਵਿੱਚ ਉਤਰ ਗਈ ਅਤੇ ਇਸ ਦੌਰਾਨ ਗੱਡੀ ਵਿੱਚ ਬੈਠੇ ਦੋਵੇਂ ਬਦਮਾਸ਼ ਭੱਜਣ ਲੱਗੇ, ਜਿਨਾਂ ਨੂੰ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਕਤ ਦੋਵਾਂ ਬਦਮਾਸ਼ਾਂ ਵੱਲੋਂ ਪੁਲਿਸ ਉੱਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਦ ਪੁਲਿਸ ਨੇ ਇਸ ਦੀ ਜਵਾਬੀ ਕਾਰਵਾਈ ਕੀਤੀ ਤਾਂ ਪੁਲਿਸ ਵੱਲੋਂ ਚਲਾਈ ਗਈ ਗੋਲੀ ਦੌਰਾਨ ਇੱਕ ਗੈਂਗਸਟਰ ਗੰਭੀਰ ਜਖਮੀ ਹੋ ਗਿਆ ਦੂਜੇ ਨੂੰ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ ਹੈ। ਦੱਸ ਦਈਏ ਕਿ ਇਹ ਦੋਵੇਂ ਬਦਮਾਸ਼ਾਂ ਵਿਦੇਸ਼ ਚ ਬੈਠੇ ਗੈਂਗਸਟਰ ਜੈਸਲ ਚੰਬਲ ਦੇ ਗੁਰਗੇ ਦੱਸੇ ਜਾ ਰਹੇ ਹਨ।