R.P.I(ਅੰਬੇਡਕਰ)ਦੇ ਵਫਦ ਨੇ ਸੰਵਿਧਾਨ ਨਿਰਮਾਤਾ ਡਾ.ਅੰਬੇਡਕਰ ਸਾਹਿਬ ਦੀ ਮੂਰਤੀ ਤੋੜਨ ਦੇ ਮਾਮਲੇ 'ਚ DC ਗੁਰਦਾਸਪੁਰ ਨੂੰ ਮੰਗ ਪੱਤਰ ਦਿੱਤਾ
- ਕਿਹਾ, ਇਹ ਘਟੀਆ ਹਰਕਤ ਇੱਕ ਵਿਅਕਤੀ ਦਾ ਹੀ ਕੰਮ ਨਹੀਂ ਹੈ,ਵੱਡੀ ਸਾਜ਼ਿਸ਼ ਦਾ ਇੱਕ ਹਿੱਸਾ
- ਇਸ ਘਟਨਾ ਦੇ ਵਾਪਰਨ ਕਾਰਨ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ
ਚੰਡੀਗੜ੍ਹ 31ਜਨਵਰੀ2025 :- ਗਣਤੰਤਰਤਾ ਦਿਵਸ ਮੌਕੇ,ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟਰੀਟ ਵਿੱਚ, ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਦਕਰ ਦੀ ਮੂਰਤੀ ਨੂੰ ਇੱਕ ਵਿਅਕਤੀ ਵੱਲੋਂ ਤੋੜੇ ਜਾਣ ਦੀ ਕੋਸ਼ਿਸ਼ ਕਰਨ ਵਾਲੀ ਘਟਨਾ ਦੀ ਚਾਰੇ ਪਾਸਿਆਂ ਤੋਂ ਸਖਤ ਨਿੰਦਾ ਹੋ ਰਹੀ ਹੈ।
ਇਸ ਦੌਰਾਨ ਰਿਪਬਲਿਕਨ ਪਾਰਟੀ ਆੱਫ਼ ਇੰਡੀਆ(ਅੰਬੇਡਕਰ)ਦੀ ਪੰਜਾਬ ਤੇ ਚੰਡੀਗੜ੍ਹ ਦੀ ਇੰਚਾਰਜ ਮੈਡਮ ਸੁਦੇਸ਼ ਕੁਮਾਰੀ ਮੰਗੋਤਰਾ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਦਕਰ ਦੀ ਪ੍ਰਤਿਮਾ ਨੂੰ ਤੋੜੇ ਜਾਣ ਦੇ ਮਾਮਲੇ 'ਚ ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਸ੍ਰੀ ਓਮਾ ਸ਼ੰਕਰ ਗੁਪਤਾ I.A.S ਨੂੰ ਪਾਰਟੀ ਵੱਲੋਂ ਇੱਕ ਮੰਗ ਪੱਤਰ ਦਿੱਤਾ।
D.C ਗੁਰਦਾਸਪੁਰ ਨੇ ਮੰਗ ਪੱਤਰ ਪ੍ਰਾਪਤ ਕਰਨ ਉਪਰੰਤ ਰਿਪਬਲਿਕਨ ਪਾਰਟੀ ਆੱਫ਼ ਇੰਡੀਆ ਦੇ ਇਸ ਵਫ਼ਦ(ਪਾਰਟੀ ਆਗੂਆਂ) ਨੂੰ ਭਰੋਸਾ ਹੀ ਨਹੀਂ, ਬਲਕਿ ਯਕੀਨ ਵੀ ਦਿਵਾਇਆ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਮੰਗ ਪੱਤਰ ਨੂੰ ਸਰਕਾਰ ਤੱਕ ਪਹੁੰਚਾਇਆ ਜਾਵੇਗਾ।
ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਸ੍ਰੀ ਓਮਾ ਸ਼ੰਕਰ ਗੁਪਤਾ ਨੂੰ ਆਪਣੀ ਪਾਰਟੀ ਰਿਪਬਲਿਕਨ ਪਾਰਟੀ ਆੱਫ਼ ਇੰਡੀਆ(ਅੰਬੇਡਕਰ) ਵੱਲੋਂ ਮੰਗ ਪੱਤਰ ਦੇਣ ਉਪਰੰਤ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਮੈਡਮ ਸੁਦੇਸ਼ ਕੁਮਾਰੀ ਮੰਗੋਤਰਾ ਤੇ ਹੋਰਨਾਂ ਆਗੂਆਂ ਨੇ ਸਾਂਝੇ ਤੌਰ 'ਤੇ ਜਾਣਕਾਰੀ ਦਿੱਤੀ ਕਿ ਇਸ ਮੰਗ ਪੱਤਰ ਰਾਹੀਂ ਬਾਬਾ ਸਾਹਿਬ ਅੰਬੇਡਕਰ ਜੀ ਦੇ ਬੁੱਤ(ਪ੍ਰਤਿਮਾ) ਨੂੰ ਤੋੜੇ ਜਾਣ ਦੀ ਸਖ਼ਤ ਨਿੰਦਾ ਕੀਤੀ ਗਈ ਹੈ। ਦੋਸ਼ੀ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।ਇਸ ਘਟਨਾ ਵਾਪਰਨ ਦੇ ਪਿੱਛੇ ਕਿਹੜੀਆਂ ਸ਼ਕਤੀਆਂ/ਵਿਅਕਤੀਆਂ ਦਾ ਹੱਥ ਹੈ? ਦੀ ਉੱਚ-ਪੱਧਰੀ ਜਾਂਚ ਕਰਕੇ ਸੱਚਾਈ ਨੂੰ ਲੋਕਾਂ ਦੀ ਕਚਹਿਰੀ 'ਚ ਪੇਸ਼ ਕਰਨ ਦੀ ਮੰਗ ਕੀਤੀ ਗਈ ਹੈ।
R.P.I.(ਅੰਬੇਡਕਰ) ਦੇ ਆਗੂਆਂ ਨੇ ਸ਼ੰਕਾ ਪ੍ਰਗਟ ਕੀਤੀ ਕਿ ਡਾ.ਅੰਬੇਦਕਰ ਸਾਹਿਬ ਦੀ ਮੂਰਤੀ ਤੋੜੇ ਜਾਣ ਦੀ ਇਹ ਮੰਦਭਾਗੀ ਘਟਨਾ/ਘਟੀਆ ਹਰਕਤ ਕਿਸੇ ਇੱਕ ਵਿਅਕਤੀ ਦਾ ਹੀ ਕੰਮ ਨਹੀਂ ਹੈ, ਬਲਕਿ ਕਿਸੇ ਬਹੁਤ ਹੀ ਵੱਡੀ ਸਾਜ਼ਿਸ਼ ਦਾ ਇੱਕ ਹਿੱਸਾ ਹੈ।ਇਸ ਘਟਨਾ ਦੇ ਵਾਪਰਨ ਕਾਰਨ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ/ਸੱਟ ਵੱਜੀ ਹੈ।
ਇਸ ਮੌਕੇ ਮੈਡਮ ਸੁਦੇਸ਼ ਕੁਮਾਰੀ ਮੰਗੋਤਰਾ ਦੇ ਨਾਲ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਗੁਰਦਾਸਪੁਰ ਦੀ ਪ੍ਰਧਾਨ ਮੈਡਮ ਮਮਤਾ ਅਤੇ ਜ਼ਿਲ੍ਹਾ ਗੁਰਦਾਸਪੁਰ ਦੀ ਵਾਈਸ ਪ੍ਰਧਾਨ ਮੈਡਮ ਮਧੂ ਰਾਣੀ ਸ਼ਾਮਲ ਸਨ।