ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ 8, 13 ਅਤੇ 18 ਫਰਵਰੀ ਨੂੰ ਜ਼ਿਲ੍ਹੇ ਦੇ ਵਿਧਾਇਕਾਂ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਣ ਦਾ ਫੈਸਲਾ
- ਬਜਟ ਸੈਸ਼ਨ ਦੌਰਾਨ ਚੰਡੀਗੜ੍ਹ ਵਿਖੇ ਚਾਰ ਦਿਨ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 31 ਜਨਵਰੀ,2025 - ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਇੱਕ ਜਰੂਰੀ ਮੀਟਿੰਗ ਨਰਿੰਦਰ ਮਹਿਤਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਿਸ ਵਿੱਚ ਕੁਲਦੀਪ ਸਿੰਘ ਦੌੜਕਾ, ਕਰਨੈਲ ਸਿੰਘ ਰਾਹੋਂ, ਮੋਹਣ ਸਿੰਘ ਪੂਨੀਆ, ਕਸ਼ਮੀਰ ਲਾਲ, ਅਜੀਤ ਸਿੰਘ ਬਰਨਾਲਾ, ਗੁਰਮੇਲ ਚੰਦ, ਜਰਨੈਲ ਸਿੰਘ, ਜੋਗਾ ਸਿੰਘ, ਅਮਰਜੀਤ ਸਿੰਘ, ਜਰਨੈਲ ਸਿੰਘ, ਨਿਰਮਲ ਦਾਸ, ਜਸਵੀਰ ਸਿੰਘ ਮੰਗੂਪੁਰ, ਨੀਲਮ ਰਾਣੀ, ਦੀਦਾਰ ਸਿੰਘ, ਕੁਲਵੀਰ ਕੁਮਾਰ, ਰਾਜ ਰਾਣੀ, ਗੁਰਦਿਆਲ ਸਿੰਘ, ਬੇਰੀ ਸਾਹਿਬ ਆਦਿ ਹਾਜ਼ਰ ਸਨ।
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਫੈਸਲੇ ਅਨੁਸਾਰ 8 ਫਰਵਰੀ ਨੂੰ ਬੰਗਾ ਹਲਕੇ ਦੇ ਵਿਧਾਇਕ ਸੁਖਵਿੰਦਰ ਸੁਖੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ। 13 ਫਰਵਰੀ ਨੂੰ ਨਵਾਂ ਸ਼ਹਿਰ ਦੇ ਵਿਧਾਇਕ ਨਛੱਤਰ ਪਾਲ ਨੂੰ ਮੰਗ ਪੱਤਰ ਦਿੱਤਾ ਜਾਵੇਗਾ ਅਤੇ 18 ਫਰਵਰੀ ਨੂੰ ਬਲਾਚੌਰ ਦੇ ਵਿਧਾਇਕ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਜਾਵੇਗਾ। ਬਜਟ ਸੈਸ਼ਨ ਦੌਰਾਨ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਚਾਰ ਦਿਨਾਂ ਰੋਸ ਪ੍ਰਦਰਸ਼ਨ ਵਿੱਚ ਜ਼ਿਲ੍ਹੇ ਵਿੱਚੋਂ ਭਰਮੀ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਇਸ ਪੰਜਾਬ ਸਰਕਾਰ ਦੇ ਤਿੰਨ ਸਾਲ ਬੀਤਣ ਉਪਰੰਤ ਵੀ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਗਿਆ। ਕੇਂਦਰ ਸਰਕਾਰ ਵੱਲੋਂ ਅਗਲੇ ਤਨਖਾਹ ਕਮਿਸ਼ਨ ਦਾ ਐਲਾਨ ਕਰ ਦਿੱਤਾ ਗਿਆ ਹੈ, ਪਰ ਪੰਜਾਬ ਸਰਕਾਰ ਵੱਲੋਂ ਪਿਛਲੇ ਤਨਖਾਹ ਕਮਿਸ਼ਨਾਂ ਵੱਲੋਂ ਦਿੱਤੀਆਂ ਗਈਆਂ ਸਹੂਲਤਾਂ ਅਤੇ ਲਾਭ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੋਂ ਖੋਹ ਲਏ ਹਨ। ਜਿਸ ਕਾਰਨ ਮੁਲਾਜ਼ਮ ਅਤੇ ਪੈਨਸ਼ਨਰ ਸੜਕਾਂ ਤੇ ਆਉਣ ਲਈ ਮਜਬੂਰ ਹੋ ਰਹੇ ਹਨ।