ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਫਰੀ ਫਾਈਬਰੋ ਸਕੈਨ ਕੈਂਪ ਲਗਾਇਆ
ਬੰਗਾ 31 ਜਨਵਰੀ 2025 - ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਜ ਲਿਵਰ (ਜਿਗਰ) ਦੀ ਜਾਂਚ ਦੇ ਮਹਿੰਗੇ ਟੈਸਟ ਫਾਈਬਰੋ ਸਕੈਨ ਕਰਨ ਦਾ ਫਰੀ ਕੈਂਪ ਲਗਾਇਆ ਗਿਆ, ਜਿਸ ਦਾ 200 ਤੋਂ ਵੱਧ ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ । ਇਸ ਕੈਂਪ ਦਾ ਉਦਘਾਟਨ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਆਪਣੇ ਕਰ ਕਮਲਾਂ ਨਾਲ ਕੀਤਾ ।
ਇਸ ਮੌਕੇ ਉਹਨਾਂ ਨੇ ਦੱਸਿਆ ਲੋੜਵੰਦਾਂ ਦੀ ਮਦਦ ਕਰਨ ਲਈ ਅੱਜ ਹਸਪਤਾਲ ਢਾਹਾਂ ਕਲੇਰਾਂ ਦੇ ਮੈਡੀਕਲ ਮਾਹਿਰ ਡਾ. ਵਿਵੇਕ ਗੁੰਬਰ ਦੀ ਅਗਵਾਈ ਹੇਠ ਸਰੀਰ ਦੇ ਮਹੱਤਵਪੂਰਨ ਅੰਗ ਲਿਵਰ ਦੀ ਜਾਂਚ ਕਰਨ ਵਾਲਾ ਮਹਿੰਗਾ ਟੈਸਟ ਫਾਈਬਰੋ ਸਕੈਨ ਫਰੀ ਕਰਨ ਦਾ ਵਿਸ਼ੇਸ਼ ਕੈਂਪ ਲਗਾਇਆ ਗਿਆ । ਸ. ਢਾਹਾਂ ਨੇ ਲੋੜਵੰਦ ਮਰੀਜ਼ਾਂ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਿਲਦੀਆਂ ਰਿਆਇਤੀ ਮੈਡੀਕਲ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਦੀ ਅਪੀਲ ਕੀਤੀ । ਹਸਪਤਾਲ ਦੇ ਮੈਡੀਕਲ ਮਾਹਿਰ ਡਾ. ਵਿਵੇਕ ਗੁੰਬਰ ਨੇ ਦੱਸਿਆ ਕਿ ਫੈਟੀ ਲਿਵਰ, ਕਾਲਾ ਪੀਲੀਆ, ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਮੋਟਾਪਾ, ਉੱਚ ਕੈਲਸਟਰੋਲ, ਸਿਗਰਟ ਪੀਣ ਅਤੇ ਸ਼ਰਾਬ ਪੀਣ ਦੀ ਆਦਤ ਵਾਲੇ ਮਰੀਜ਼ਾਂ ਨੂੰ ਫਾਈਬਰੋ ਸਕੈਨ ਕਰਵਾ ਕੇ ਵੱਡਾ ਲਾਭ ਮਿਲੇਗਾ। ਇਸ ਮੌਕੇ ਫਰੀ ਸਕੈਨ ਕਰਵਾਉਣ ਵਾਲੇ ਮਰੀਜ਼ਾਂ ਨੇ ਹਸਪਤਾਲ ਪ੍ਰਬੰਧਕਾਂ ਦਾ ਲਿਵਰ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਲਈ ਵੱਡੇ ਸ਼ਹਿਰਾਂ 'ਚ ਹੋਣ ਵਾਲਾ ਮਹਿੰਗਾ ਸਕੈਨ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫਤ ਕੈਂਪ ਲਗਾ ਕੇ ਕਰਵਾਉਣ ਲਈ ਧੰਨਵਾਦ ਵੀ ਕੀਤਾ, ਇਸ ਟੈਸਟ ਕਰਵਾਉਣ ਤੋਂ ਬਾਅਦ ਮਰੀਜ਼ ਹੁਣ ਆਪਣੀ ਬਿਮਾਰੀ ਦਾ ਸਮਾਂ ਰਹਿੰਦੇ ਇਲਾਜ ਕਰਵਾ ਕੇ ਤੰਦੁਰਸਤ ਹੋ ਸਕਣਗੇ ।
ਅੱਜ 200 ਤੋਂ ਵੱਧ ਮਰੀਜ਼ਾਂ ਨੇ ਫਰੀ ਫਾਈਬਰੋ ਸਕੈਨ ਕਰਵਾਇਆ ਅਤੇ ਹਸਪਤਾਲ ਦੇ ਮਾਹਿਰ ਡਾਕਟਰ ਸਾਹਿਬਾਨ ਤੋਂ ਆਪਣੇ ਇਲਾਜ ਲਈ ਸਲਾਹ ਮਸ਼ਵਰਾ ਕੀਤਾ ਗਿਆ । ਇਸ ਮੌਕੇ ਡਾ. ਸ਼ਵੇਤਾ ਗਬੜਿਆ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਭਾਈ ਜੋਗਾ ਸਿੰਘ, ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਸੋਨੀਆ ਸਿੰਘ, ਬਲਜੀਤ ਕੌਰ, ਗੁਰਪ੍ਰੀਤ ਕੌਰ, ਬਲਬੀਰ ਕੌਰ, ਸੁਨੀਤਾ ਰਾਣੀ, ਪਰਮਿੰਦਰ ਕੌਰ,.ਕਿਰਨਜੀਤ ਕੌਰ (ਸਾਰੇ ਵਾਰਡ ਇੰਚਾਰਜ), ਜੋਤੀ ਭਾਟੀਆ ਫਰੰਟ ਡੈਕਸ ਮੈਨੇਜਰ, ਅਮਨ ਗਿੱਲ ਮੈਡੀਕੋ ਮਾਰਕੀਟ ਮਨੈਜਰ ਜੀਡਸ , ਟੈਕਨੀਸ਼ੀਅਨ ਗੁਰਜਿੰਦਰ ਸਿੰਘ ਤੋਂ ਇਲਾਵਾ ਗੁਰੂ ਨਾਨਕ ਮਿਸ਼ਨ ਹਸਪਤਾਲ, ਗੁਰੂ ਨਾਨਕ ਕਾਲਜ ਆਫ ਨਰਸਿੰਗ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ ।