ਨਿਮੋਨਿਆ ਤੋ ਬਚਾਓ ਲ਼ਈ ਟੀਕਾਕਰਨ ਜ਼ਰੂਰੀ - ਡਾ.ਭਾਵਨਾ ਸ਼ਰਮਾ
ਰੋਹਿਤ ਗੁਪਤਾ
ਗੁਰਦਾਸਪੁਰ, 31 ਜਨਵਰੀ 2025 - ਸਿਵਲ ਸਰਜਨ ਗੁਰਦਾਸਪੁਰ ਡਾ. ਭਾਰਤ ਭੂਸ਼ਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਾਂਸ (ਸੋਸ਼ਲ ਅਵੇਰਨੇਸ ਐੰਡ ਅੇਕਸ਼ਨ ਟੁ ਨਿਉਟਰੀਲਾਈਜ ਨਿਮੋਨਿਆ ਸਕਸੈਸਫੁਲੀ) ਪ੍ਰੋਗਰਾਮ ਤਹਿਤ ਪੀਐਚਸੀ ਦੋਰਾਂਗਲਾ ਵਿਖੇ ਸਮੂਹ ਸੀਐਚੳ, ਸਮੂਹ ਏਐਨਐਮ, ਸਟਾਫ ਨਰਸਾਂ ਅਤੇ ਆਸ਼ਾ ਫੈਸੀਲੀਟੇਟਰਾਂ ਦੀ ਇੱਕ ਦਿਨਾਂ ਟ੍ਰੇਨਿੰਗ ਕਰਵਾਈ ਗਈ।
ਇਸ ਮੌਕੇ ਜਿਲਾ ਟੀਕਾਕਰਨ ਅਫਸਰ ਡਾ. ਭਾਵਨਾ ਸ਼ਰਮਾ ਨੇ ਕਿਹਾ ਕਿ ਬਚਿਆਂ ਦਾ ਸੰਪੂਰਨ ਟੀਕਾਕਰਨ ਕੀਤਾ ਜਾਵੇ।ਟੀਕਾਰਰਨ, ਬਚਿਆਂ ਨੂੰ ਬੀਮਾਰੀਆਂ ਤੋ ਬਚਾਉਂਦਾ ਹੈ। ਜਨਮ ਤੋ ਲੈ ਕੇ 9ਮਹੀਨੇ ਤਕ ਪੂਰਨ ਜਦਕਿ 2ਸਾਲ ਤਕ ਸੰਪੂਰਨ ਟੀਕਾਕਰਨ ਕਰਵਾਇਆ ਜਾਵੇ। ਸਿਹਤ ਵਿਭਾਗ 100 ਫੀਸਦੀ ਟੀਕਾਕਰਨ ਦਾ ਟੀਚਾ ਪੂਰਾ ਕਰਨ ਲਈ ਯਤਨਸ਼ੀਲ ਹੈ, ਜਿਸ ਲਈ ਲ਼ੋਕਾਂ ਦਾ ਸਹਿਯੋਗ ਜਰੂਰੀ ਹੈ।ਉਨਾਂ ਸਿਹਤ ਕਾਮਿਆਂ ਨੂੰ ਹਿਦਾਇਤ ਕੀਤੀ ਕਿ ਟੀਕਾਕਰਨ ਦਾ ਰਿਕਾਰਡ ਆਨਲਾਈਨ ਕੀਤਾ ਜਾਵੇ।
ਉਨਾਂ ਕਿਹਾ ਕਿ ਬਚਿਆਂ ਦੀ ਮੌਤ ਦਰ ਘਟਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਹਰੇਕ ਮਾਤਾ-ਪਿਤਾ ਨੂੰ ਚਾਹੀਦਾ ਹੈ ਕਿ ਉਹ ਐਮਸੀਪੀ ਕਾਰਡ ਨੂੰ ਧਿਆਨ ਨਾਲ ਪੜਣ ਅਤੇ ਕਾਰਡ ਤੇ ਦਿਤੀਆਂ ਹਿਦਾਇਤਾਂ ਦੀ ਪਾਲਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਆਰਬੀਐਸਕੇ ਅਧੀਨ ਜਨਮ ਸਮੇਂ ਵਿਕਾਰਾਂ ਵਾਲੇ ਬੱਚਿਆਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਇਸ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ।
ਇਸ ਮੌਕੇ ਡਾ. ਭਾਸਕਰ ਸ਼ਰਮਾ ਨੇ ਨਿਮੋਨਿਆ ਦੇ ਲੱਛਣਾਂ ਅਤੇ ਇਲਾਜ ਬਾਰੇ ਦੱਸਿਆ । ਨਿਮੋਨਿਆ ਦੇ ਬਚਾਓ ਲਈ ਟੀਕਾਕਰਨ ਕੀਤਾ ਜਾਂਦਾ ਹੈ। ਨਿਮੋਨਿਆ ਦੀ ਪਛਾਣ ਬਾਰੇ ਦੱਸਿਆ ਗਿਆ ।
ਇਸ ਮੌਕੇ ਡਾਕਟਰ ਗੌਤਮ , ਡਾਕਟਰ ਹਰਪ੍ਰੀਤ, ਬੀਈਈ ਰਾਕੇਸ਼ ਕੁਮਾਰ ਆਦਿ ਹਾਜਰ ਸਨ