DC ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਹਰਪ੍ਰੀਤ ਸਿੰਘ ਅਤੇ ਰਾਕੇਸ਼ ਕੁਮਾਰ ਸਨਮਾਨਿਤ
- ਹਰਪ੍ਰੀਤ ਸਿੰਘ ਨੂੰ ਯੂਨੀਅਨ ਦੇ ਜਿ਼ਲ੍ਹਾ ਪ੍ਰਧਾਨ ਅਤੇ ਰਾਕੇਸ਼ ਕੁਮਾਰ ਨੂੰ ਪੀ.ਸੀ.ਐਸ. ਅਧਿਕਾਰੀ ਚੁਣੇ ਜਾਣ ਤੇ ਕੀਤਾ ਸਨਮਾਨ
ਸੰਜੀਵ ਜਿੰਦਲ
ਮਾਨਸਾ, 02 ਫਰਵਰੀ 2025 : DC ਦਫ਼ਤਰ ਕਰਮਚਾਰੀ ਯੂਨੀਅਨ, ਪੰਜਾਬ ਦੇ ਪ੍ਰਧਾਨ ਸ੍ਰ. ਤੇਜਿੰਦਰ ਸਿੰਘ ਨੰਗਲ ਵੱਲੋਂ ਲੁਧਿਆਣਾ ਵਿਖੇ ਹੋਈ ਸੂਬਾ ਪੱਧਰੀ ਮੀਟਿੰਗ ਵਿਚ ਡੀ.ਸੀ. ਦਫ਼ਤਰ ਮਾਨਸਾ ਵਿਖੇ ਤੈਨਾਤ ਹਰਪ੍ਰੀਤ ਸਿੰਘ ਬਿੱਟੂ ਅਤੇ ਰਾਕੇਸ਼ ਕੁਮਾਰ ਦਾ ਸਨਮਾਨ ਕੀਤਾ ਗਿਆ।
ਹਰਪ੍ਰੀਤ ਸਿੰਘ ਬਿੱਟੂ ਜੋ ਕਿ ਦਫ਼ਤਰ ਡਿਪਟੀ ਕਮਿਸ਼ਨਰ, ਮਾਨਸਾ ਵਿਖੇ ਬਤੌਰ ਰੀਡਰ ਟੂ ਏ.ਡੀ.ਸੀ. ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ ਅਤੇ ਪਿਛਲੇ ਦਿਨੀਂ ਉਨ੍ਹਾਂ ਨੂੰ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਜਿ਼ਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ । ਇਸ ਦੇ ਨਾਲ ਹੀ ਰਾਕੇਸ਼ ਕੁਮਾਰ ਜੋ ਕਿ ਡੀ.ਸੀ. ਦਫ਼ਤਰ ਮਾਨਸਾ ਵਿਖੇ ਬਤੌਰ ਸੀਨੀਅਰ ਸਹਾਇਕ ਆਪਣੀਆਂ ਸੇਵਾਵਾਂ ਨਿਭਾਉਂਦੇ ਹੋਏ ਹਾਲ ਹੀ ਵਿਚ ਪੀ.ਪੀ.ਐਸ.ਸੀ. ਦੀ ਵਿਭਾਗੀ ਪ੍ਰੀਖਿਆ ਪਾਸ ਕਰਕੇ ਪੀ.ਸੀ.ਐਸ. ਅਧਿਕਾਰੀ ਚੁਣੇ ਗਏ ਹਨ।ਯੂਨੀਅਨ ਵੱਲੋਂ ਇੰਨ੍ਹਾਂ ਤੇ ਮਾਣ ਮਹਿਸੂਸ ਕਰਦਿਆਂ ਵਿਸੇ਼ਸ਼ ਤੌਰ *ਤੇ ਸਨਮਾਨ ਕੀਤਾ ਗਿਆ ਹੈ।
ਇਸ ਮੌਕੇ ਸ੍ਰੀ ਹਰਪ੍ਰੀਤ ਸਿੰਘ ਬਿੱਟੂ ਨੇ ਕਿਹਾ ਕਿ ਉਹ ਕਰਮਚਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਤਤਪਰ ਰਹਿਣਗੇ ਉੱਥੇ ਹੀ ਸ੍ਰੀ ਰਾਕੇਸ਼ ਕੁਮਾਰ ਨੇ ਕਿਹਾ ਕਿ ਉਹ ਵਧੀਆ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਰਹਿਣਗੇ।
ਇਸ ਮੌਕੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਤੋਂ ਇਲਾਵਾ ਸੁਪਰਡੰਟ ਗਰੇਡ-1 ਡੀ.ਸੀ. ਦਫ਼ਤਰ ਮਾਨਸਾ ਸ੍ਰੀ ਅਮਰਜੀਤ ਸਿੰਘ, ਜਰਨਲ ਸਕੱਤਰ ਸੁਖਵਿੰਦਰ ਸਿੰਘ, ਖਜ਼ਾਨਚੀ ਮਨੋਜ ਕੁਮਾਰ, ਵਾਈਸ ਪ੍ਰਧਾਨ ਮੁਕੇਸ਼ ਕੁਮਾਰ, ਰਾਜ ਕੁਮਾਰ, ਕ੍ਰਿਸ਼ਨ ਕੁਮਾਰ, ਗੁਰਪ੍ਰਕਾਸ਼ ਤੋਂ ਇਲਾਵਾ ਡੀ.ਸੀ. ਦਫ਼ਤਰ ਮਾਨਸਾ ਦੇ ਹੋਰ ਕਰਮਚਾਰੀ ਵੀ ਮੌਜੂਦ ਸਨ।