ਵੱਡੀ ਖ਼ਬਰ: ਕਿਸਾਨਾਂ ਵੱਲੋਂ ਤਿੰਨ ਮਹਾਂਪੰਚਾਇਤਾਂ ਦਾ ਐਲਾਨ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 3 ਫਰਵਰੀ 2025- ਕਿਸਾਨਾਂ ਦੇ ਵੱਲੋਂ ਤਿੰਨ ਮਹਾਂਪੰਚਾਇਤਾਂ ਕਰਨ ਦਾ ਐਲਾਨ ਕਰ ਦਿੱਤਾ ਹੈ। ਦਰਅਸਲ, 13 ਫਰਵਰੀ ਨੂੰ ਸ਼ੰਭੂ ਬਾਰਡਰ ਤੇ ਲੱਗੇ ਮੋਰਚੇ ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ, ਜਿਸ ਦੇ ਸਬੰਧ ਵਿੱਚ ਕਿਸਾਨਾਂ ਦੇ ਵੱਲੋਂ ਬੀਤੇ ਦਿਨ ਮੀਟਿੰਗ ਕਰਕੇ ਐਲਾਨ ਕੀਤਾ ਗਿਆ ਕਿ 11 ਫਰਵਰੀ ਨੂੰ ਰਤਨਪੁਰਾ, 12 ਫਰਵਰੀ ਨੂੰ ਖਨੌਰੀ ਅਤੇ 13 ਫਰਵਰੀ ਨੂੰ ਸ਼ੰਭੂ ਬਾਰਡਰ ਤੇ ਵੱਡੀਆਂ ਮਹਾਂਪੰਚਾਇਤਾਂ ਕੀਤੀਆਂ ਜਾਣਗੀਆਂ।
ਦੱਸ ਦਈਏ ਕਿ ਪਿਛਲੇ ਸਾਲ ਕਿਸਾਨਾਂ ਦੇ ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਹਰਿਆਣਾ ਤਰਫ਼ੋਂ ਪੁਖ਼ਤਾ ਪ੍ਰਬੰਧ ਅਤੇ ਸੁਰੱਖਿਆ ਬਲਾਂ ਦੀ ਵੱਡੀ ਗਿਣਤੀ ਵਿੱਚ ਤੈਨਾਤੀ ਹੋਣ ਦੇ ਕਾਰਨ ਕਿਸਾਨ ਦਿੱਲੀ ਨਹੀਂ ਜਾ ਸਕੇ ਸਨ। ਹੁਣ ਕਿਸਾਨਾਂ ਨੇ ਰੋਸ ਵਜੋਂ ਅਤੇ ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿੱਚ ਤਿੰਨ ਮਹਾਂਪੰਚਾਇਤਾਂ ਕਰਨ ਦਾ ਐਲਾਨ ਕੀਤਾ ਗਿਆ ਹੈ।