ਦਿੱਲੀ ਚੋਣ ਪ੍ਰਚਾਰ ਦੇ ਆਖਰੀ ਦਿਨ ਪ੍ਰਵੇਸ਼ ਵਰਮਾ ਦਾ ਵੱਡਾ ਐਲਾਨ
ਭਾਜਪਾ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਦਾ ਨਾਂ ਬਦਲੇਗੀ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 3 ਜਨਵਰੀ 2025 : ਦਿੱਲੀ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਦਾ ਸ਼ੋਰ ਅੱਜ ਸ਼ਾਮ 5 ਵਜੇ ਬੰਦ ਹੋ ਜਾਵੇਗਾ। ਚੋਣ ਪ੍ਰਚਾਰ ਦੇ ਆਖ਼ਰੀ ਦਿਨ ਭਾਰਤੀ ਜਨਤਾ ਪਾਰਟੀ ਨੇ ਵੱਡੀ ਕਾਰਵਾਈ ਕੀਤੀ ਹੈ। ਨਵੀਂ ਦਿੱਲੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਅਤੇ ਸਾਬਕਾ ਸੰਸਦ ਮੈਂਬਰ ਪ੍ਰਵੇਸ਼ ਵਰਮਾ ਨੇ ਸੋਮਵਾਰ ਨੂੰ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਭਾਜਪਾ ਦੀ ਜਿੱਤ ਤੋਂ ਬਾਅਦ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਦਾ ਨਾਂ ਬਦਲ ਦਿੱਤਾ ਜਾਵੇਗਾ।
ਭਾਜਪਾ ਆਗੂ ਪ੍ਰਵੇਸ਼ ਵਰਮਾ ਨੇ ਕਿਹਾ ਕਿ ਦਿੱਲੀ ਵਿੱਚ ਭਾਜਪਾ ਦੀ ਸਰਕਾਰ ਬਣ ਰਹੀ ਹੈ। ਐਨਡੀਐਮਸੀ (ਨਵੀਂ ਦਿੱਲੀ ਨਗਰ ਕੌਂਸਲ) ਦੀ ਪਹਿਲੀ ਕੌਂਸਲ ਮੀਟਿੰਗ 8 ਫਰਵਰੀ ਤੋਂ ਬਾਅਦ ਹੋਵੇਗੀ, ਜਿਸ ਵਿੱਚ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਦਾ ਨਾਂ ਬਦਲ ਕੇ ਭਗਵਾਨ ਮਹਾਂਰਿਸ਼ੀ ਵਾਲਮੀਕੀ ਰੱਖਣ ਦਾ ਪ੍ਰਸਤਾਵ ਰੱਖਿਆ ਜਾਵੇਗਾ। ਇਸ ਪ੍ਰਸਤਾਵ ਨੂੰ ਪਹਿਲਾਂ ਐਨਡੀਐਮਸੀ ਕੌਂਸਲ ਦੀ ਮੀਟਿੰਗ ਵਿੱਚ ਪਾਸ ਕੀਤਾ ਜਾਵੇਗਾ।