ਅੰਮ੍ਰਿਤਸਰ ਪੁਲਿਸ ਵੱਲੋਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਦੇ ਗਿਰੋਹ ਦਾ ਪਰਦਾਫਾਸ਼
ਗੁਰਪ੍ਰੀਤ ਸਿੰਘ
ਅੰਮ੍ਰਿਤਸਰ : ਅੰਮ੍ਰਿਤਸਰ ਪੁਲਿਸ ਨੇ ਗੈਂਗ ਵਾਰਾਂ ਅਤੇ ਅਪਰਾਧਕ ਹਰਕਤਾਂ 'ਤੇ ਨਕੇਲ ਪਾਉਣ ਵੱਲ ਇਕ ਹੋਰ ਵੱਡਾ ਕਦਮ ਚੁੱਕਦੇ ਹੋਏ ਇੱਕ ਅੰਤਰਰਾਜੀ ਹਥਿਆਰ ਤਸਕਰ ਗਿਰੋਹ ਨੂੰ ਬੇਨਕਾਬ ਕੀਤਾ ਹੈ। ਪੁਲਿਸ ਨੇ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 03 ਪਿਸਟਲ, 02 ਜਿੰਦਾ ਰੌਂਦ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤੀ ਹੈ।
ਪੁਲਿਸ ਦੀ ਵੱਡੀ ਕਾਰਵਾਈ
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੂਸਰੇ ਰਾਜਾਂ ਤੋਂ ਆਉਣ ਵਾਲੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਉਨ੍ਹਾਂ ਦੀ ਸਪਲਾਈ ਦੀ ਜਾਂਚ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਸ਼ਹਿਰ ਵਿੱਚ, ਮਾਤਾ ਭੱਦਰਕਾਲੀ ਮੰਦਰ (ਥਾਣਾ ਗੇਟ ਹਕੀਮਾਂ) ਨੇੜੇ ਇਹ ਦੋਸ਼ੀ ਗਿਰਫ਼ਤਾਰ ਕੀਤੇ ਗਏ।
ਫੜੇ ਗਏ ਦੋਸ਼ੀਆਂ ਦੀ ਪਛਾਣ
ਪਿਯੂਸ਼ ਪੁੱਤਰ ਭੋਲਾ (ਵਾਸੀ ਲਾਹੋਰੀ ਗੇਟ, ਅੰਮ੍ਰਿਤਸਰ)
ਕਮਲ ਸਿੰਘ ਉਰਫ਼ ਕਾਲੂ (ਵਾਸੀ ਇੰਦਰਾ ਕਲੋਨੀ, ਝਬਾਲ ਰੋਡ, ਅੰਮ੍ਰਿਤਸਰ)
ਸਵਯਮ ਉਰਫ਼ ਭੋਲੂ (ਵਾਸੀ ਖ਼ਜ਼ਾਨਾ ਗੇਟ, ਅੰਮ੍ਰਿਤਸਰ)
ਬਰਾਮਦਗੀ
02 ਪਿਸਟਲ (.32 ਬੋਰ)
01 ਪਿਸਟਲ (.30 ਬੋਰ)
02 ਜਿੰਦਾ ਰੌਂਦ (.32 ਬੋਰ)
01 ਮੋਟਰਸਾਈਕਲ
ਅਪਰਾਧਕ ਨੈੱਟਵਰਕ 'ਤੇ ਨਜ਼ਰ
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਤਿੰਨ ਦੋਸ਼ੀ ਇਕ ਕਤਲ ਮਾਮਲੇ ਵਿੱਚ ਵੀ ਸ਼ਾਮਲ ਹਨ। ਦੂਸਰੇ ਰਾਜਾਂ ਤੋਂ ਆਉਣ ਵਾਲੀ ਹਥਿਆਰ ਸਪਲਾਈ ਦੀ ਵੀ ਜਾਂਚ ਜਾਰੀ ਹੈ। ਇਸ ਕਾਰਵਾਈ ਦੀ ਅਗਵਾਈ ਡੀ.ਸੀ.ਪੀ ਇੰਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ, ਏ.ਡੀ.ਸੀ.ਪੀ ਨਵਜੋਤ ਸਿੰਘ ਅਤੇ ਏ.ਸੀ.ਪੀ ਹਰਮਿੰਦਰ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ ਸਟਾਫ-1 ਦੇ ਇੰਸਪੈਕਟਰ ਅਮੋਲਕਦੀਪ ਸਿੰਘ ਨੇ ਕੀਤੀ।