ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ-ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ
ਰੋਹਿਤ ਗੁਪਤਾ
ਬਟਾਲਾ, 5 ਫਰਵਰੀ 2025 : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਵਲੋਂ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਬੰਧਿਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ ਗਈਆਂ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਪਿੰਡਾਂ ਵਿੱਚ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ।
ਉਨਾਂ ਅੱਗੇ ਕਿਹਾ ਕਿ ਉਹ ਖੁਦ ਲੋਕਾਂ ਨੂੰ ਮਿਲ ਕੇ ਉਨਾਂ ਦੀ ਮੁਸ਼ਕਿਲਾਂ ਸੁਣਕੇ ਹੱਲ ਕਰ ਰਹੇ ਹਨ। ਉਨਾਂ ਕਿਹਾ ਕਿ ਹਲਕਾ ਵਾਸੀਆਂ ਨੇ ਉਨਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲ ਅੰਦਰ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚਲੀਆਂ ਸੜਕਾਂ ਨੂੰ ਚੌੜਿਆਂ ਕੀਤਾ ਗਿਆ। ਸ਼ਹਿਰ ਅੰਦਰ ਖੂਬਸੂਰਤ ਪਾਰਕ ਉਸਾਰੇ ਗਏ ਹਨ। ਸ਼ਹਿਰ ਵਿਚਲੇ ਚੌਕਾਂ ਨੂੰ ਚੌੜਿਆਂ ਕੀਤਾ ਗਿਆ ਹੈ, ਜਿਸ ਨਾਲ ਟਰੈਫਿਕ ਦੀ ਸਮੱਸਿਆ ਕਾਫੀ ਹੱਦ ਤੱਕ ਹੱਲ ਹੋਈ ਹੈ। ਲੋਕਾਂ ਦੀ ਸਹੂਲਤ ਲਈ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਜਾ ਰਿਹਾ ਹੈ, ਜਿਸ ਦਾ ਬਹੁਤ ਜਲਦ ਉਦਘਾਟਨ ਕੀਤਾ ਜਾਵੇਗਾ। ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਿਹਤ ਕੇਂਦਰ ਬਣਾਏ ਜਾ ਰਹੇ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਮਹਿਜ ਪੌਣੇ ਤਿੰਨ ਸਾਲ ਦੇ ਕਾਰਜਕਾਲ ਅੰਦਰ ਕਰਵਾਏ ਗਏ ਵਿਕਾਸ ਕੰਮਾਂ ਤੇ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਤੇ ਆਪ ਪਾਰਟੀ ਦਾ ਦਿਨ-ਬ-ਦਿਨ ਕਾਫਲਾ ਵੱਡਾ ਹੋ ਰਿਹਾ ਹੈ।