ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਪੰਜਾਬ ਸਿਵਲ ਸਰਵਿਸ ਪ੍ਰੀਖਿਆ 2025 ਲਈ ਮੋਕ ਟੈੱਸਟ ਕਰਵਾਇਆ
ਪਟਿਆਲਾ, 5 ਫਰਵਰੀ:
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਿਵਲ ਸਰਵਿਸ ਪ੍ਰੀਖਿਆ 2025 ਲਈ ਮੋਕ ਟੈੱਸਟ ਕਰਵਾਇਆ ਗਿਆ। ਜਿਸ ਵਿਚ ਲਗਭਗ 50 ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ। ਇਸ ਮੋਕ ਟੈੱਸਟ ਦਾ ਮੁੱਖ ਉਦੇਸ਼ ਯੋਗ ਉਮੀਦਵਾਰਾਂ ਦੀ ਸ਼ਨਾਖ਼ਤ ਕਰਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਉਨ੍ਹਾਂ ਨੂੰ ਪੰਜਾਬ ਸਿਵਲ ਸਰਵਿਸ ਪ੍ਰੀਖਿਆ 2025 ਲਈ ਮੁਫ਼ਤ ਕੋਚਿੰਗ ਦਿਵਾਉਣਾ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਇਸ ਪ੍ਰੀਖਿਆ ਦੀ ਮੈਰਿਟ ਸੂਚੀ ਅਨੁਸਾਰ ਉਮੀਦਵਾਰਾਂ ਦਾ ਬੈਚ ਬਣਾ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਇਹਨਾਂ ਉਮੀਦਵਾਰਾਂ ਨੂੰ ਮੁਫ਼ਤ ਕੋਚਿੰਗ ਦਿਵਾਈ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਇਹਨਾਂ ਨਿਵੇਕਲੇ ਉਪਰਾਲਿਆਂ ਤੋਂ ਉਤਸ਼ਾਹਿਤ ਹੋ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਦਿੱਤੀਆਂ ਜਾਂਦੀਆਂ ਮੁਫ਼ਤ ਸੇਵਾਵਾਂ ਦਾ ਭਰਪੂਰ ਲਾਹਾ ਲੈ ਸਕਣ ਅਤੇ ਆਪਣੇ ਉਦੇਸ਼ ਦੀ ਪ੍ਰਾਪਤੀ ਕਰ ਸਕਣ।