ਸਰਹੱਦੀ ਅਤੇ ਦਿਹਾਤੀ ਖੇਤਰ ਦੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਤੋਹਫਾ: ਸੀਟਾਂ ਵਿਚ 5 ਫੀਸਦੀ ਵਾਧਾ
- ਸਰਹੱਦੀ ਅਤੇ ਦਿਹਾਤੀ ਖੇਤਰ ਦੇ ਬੱਚਿਆਂ ਲਈ ਸੀਟਾਂ ਵਿਚ 5 ਫੀਸਦੀ ਵਾਧਾ
- ਮੇਰਾ ਸੁਪਨਾ - ਪੰਜਾਬ ਦਾ ਕੋਈ ਬੱਚਾ ਉਚੇਰੀ ਸਿੱਖਿਆ ਤੋਂ ਵਾਂਝਾ ਨਾ ਰਹੇ: ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 05 ਫਰਵਰੀ, 2025 – ਸਰਹੱਦੀ ਖੇਤਰ ਅਤੇ ਦਿਹਾਤੀ ਖੇਤਰ ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ ਵਿਚ ਪੜ੍ਹਨ ਦਾ ਸੁਪਨਾ ਹੁਣ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੂਰਾ ਕਰੇਗੀ। ਇਸ ਸਬੰਧੀ ਫੈਸਲਾ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਦੀ ਮੀਟਿੰਗ ਵਿਚ ਲੈ ਲਿਆ ਗਿਆ ਹੈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਇੱਛਾ ਸੀ ਕਿ ਬਾਰਡਰ ਅਤੇ ਦਿਹਾਤੀ ਖੇਤਰ ਦੇ ਬੱਚੇ ਵੀ ਪੜ੍ਹਾਈ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ। ਇਸ ਸਬੰਧੀ ਆਪਣੇ ਦ੍ਰਿਸ਼ਟੀਕੋਣ ਬਾਰੇ ਦਸਦਿਆਂ ਉਨ੍ਹਾਂ ਕਿਹਾ ਕਿ ਇਸ ਬਾਰੇ ਇਕ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਸੀ ਜਿਨ੍ਹਾਂ ਵੱਲੋਂ ਪੂਰਾ ਪ੍ਰੋਗਰਾਮ ਉਲੀਕ ਲਿਆ ਗਿਆ ਹੈ ਕਿ ਕਿਵੇਂ ਅਸੀਂ ਬਾਰਡਰ ਏਰੀਏ ਦੇ ਬੱਚਿਆਂ ਨੂੰ ਦਾ ਲਾਭ ਪਹੁੰਚਾ ਸਕਦੇ ਹਾਂ। ਉਨਾਂ੍ਹ ਦੱਸਿਆ ਕਿ ਇਨ੍ਹਾਂ ਦੋਵਾਂ ਵਰਗਾਂ ਦੇ ਵਿਿਦਆਰਥੀਆਂ ਲਈ ਵੱਖ-ਵੱਖ ਕੋਰਸਾਂ ਵਿਚ 5 ਫੀਸਦ ਸੀਟਾਂ ਦਾ ਵਾਧਾ ਕਰ ਦਿੱਤਾ ਗਿਆ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਹਰ ਇਕ ਕੋਰਸ ਦੇ ਲਈ ਘੱਟੋ ਘੱਟ ਇਕ ਸੀਟ ਦਾ ਜਰੂਰੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦਾ ਸੁਪਨਾ ਸੀ ਕਿ ਉਹ ਬਾਰਡਰ ਏਰੀਏ ਦੇ ਲੋਕਾਂ ਦੇ ਬੱਚਿਆਂ ਲਈ ਕੁੱਝ ਕਰਨ ਤਾਂ ਜੋ ਉਹ ਜੀਵਨ ਪੱਧਰ ਉਚਾ ਹੋ ਸਕੇ। ਉਨ੍ਹਾਂ ਕਿਹਾ ਕਿ ਮੌਕਿਆਂ ਦੀ ਘਾਟ ਕਾਰਨ ਬਹੁਤ ਸਾਰੇ ਬੱਚੇ ਉਚੇਰੀ ਸਿਿਖਆ ਹਾਸਲ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ। ਉਹ ਹੁਣ ਉਚੇਰੀ ਸਿਿਖਆ ਪ੍ਰਾਪਤ ਕਰਨ ਦੇ ਲਈ ਰਾਹ ਪੱਧਰਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੇ ਹੁਣ ਤਕ ਪ੍ਰਭਾਵੀ ਪ੍ਰਾਪਤੀਆਂ ਕੀਤੀਆਂ ਹਨ ਅਤੇ ਇਸ ਨੂੰ ਹੋਰ ਵਧੇਰੇ ਉਚਾਈਆਂ 'ਤੇ ਲਿਜਾਣ ਲਈ ਸਾਰੇ ਸਿੰਡੀਕੇਟ ਮੈਂਬਰ ਵੱਧ ਤੋਂ ਵੱਧ ਸੁਝਾਅ ਦੇਣ।
ਉਨ੍ਹਾਂ ਵੱਲੋਂ ਲਏ ਗਏ ਇਸ ਫੈਸਲੇ ਦੀ ਸਿੰਡੀਕੇਟ ਦੇ ਸਾਰੇ ਮੈਂਬਰਾਂ ਨੇ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਬਾਰਡਰ ਖੇਤਰ ਅਤੇ ਦਿਹਾਤੀ ਵਰਗ ਦੇ ਬੱਚਿਆਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਲਈ ਲਿਆ ਗਿਆ ਵੱਡਾ ਫੈਸਲਾ ਹੈ।
ਇਸ ਤੋਂ ਪਹਿਲਾਂ ਦੀ ਸਿੰਡੀਕੇਟ ਦੀ ਆਰੰਭਤਾ ਮੌਕੇ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਸਭ ਨੂੰ ਜੀ ਆਇਆਂ ਆਖਿਆ ਅਤੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੀ ਨਵ ਨਿਯੁਕਤੀ 'ਤੇ ਉਨ੍ਹਾਂ ਵੱਲੋਂ ਅਤੇ ਹਾਜਰ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਕਿਹਾ ਗਿਆ ਕਿ ਉਹ ਉਨ੍ਹਾਂ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਉਨਤੀ ਲਈ ਦੂਰ-ਅੰਦੇਸ਼ੀ ਵਾਲੇ ਦ੍ਰਿਸ਼ਟੀਕੋਣ ਨੂੰ ਅੱਗੇ ਲੈ ਕੇ ਜਾਣ ਲਈ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ। ਇਸ ਮੌਕੇ ਡੀਨ ਅਕਾਦਮਿਕ ਮਾਮਲੇ, ਪ੍ਰੋ. ਪਲਵਿੰਦਰ ਸਿੰਘ, ਸਿੰਡੀਕੇਟ ਮੈਂਬਰਾਂ, ਅਧਿਕਾਰੀ ਅਤੇ ਸਟਾਫ ਮੈਂਬਰ ਹਾਜ਼ਰ ਸਨ।
ਇਸ ਤੋਂ ਪਹਿਲਾਂ ਪ੍ਰੋ. ਕਰਮਜੀਤ ਸਿੰਘ ਨੇ ਆਪਣਾ ਵਿਜ਼ਨ ਪੇਸ਼ ਕਰਦਿਆਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਯੂਨੀਵਰਸਿਟੀ ਅਤੇ ਕਾਲਜਾਂ ਵਿਚ ਪੜ੍ਹਨ ਵਾਲੇ ਬੱਚਿਆਂ ਦਾ ਸਰਵਪੱਖੀ ਵਿਕਾਸ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ ਨਾਲ ਕਿੱਤਾ ਮੁਖੀ ਕੋਰਸ ਵੀ ਕਰਵਾਇਆ ਜਾਣਾ ਚਾਹੀਦਾ ਹੈ ਤਾਂ ਜੋ ਉਹ ਵਿੱਤੀ ਤੌਰ 'ਤੇ ਮਜਬੂਤ ਰਹਿਣ। ਉਨਾਂ੍ਹ ਇਸ ਸਬੰਧੀ ਵੱਖ ਵੱਖ ਰੁਜ਼ਗਾਰਮੁਖੀ ਕੋਰਸਾਂ ਦਾ ਜ਼ਿਕਰ ਵੀ ਕੀਤਾ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਅਜਿਹੇ ਕੋਰਸਾਂ ਨੂੰ ਤਰਜੀਹ ਦਿੱਤੀ ਜਾਵੇਗੀ ਜਿਸ ਨੂੰ ਕਰਨ ਤੋਂ ਬਾਅਦ ਵਿਿਦਆਰਥੀ ਨੌਕਰੀ ਪ੍ਰਾਪਤ ਕਰਨ ਦੇ ਨਾਲ ਨਾਲ ਨੌਕਰੀਆਂ ਦੇਣ ਦੇ ਸਮਰੱਥ ਹੋਣ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਲੜਕੀਆਂ ਨੰੁ ਵੀ ਆਰਥਿਕ ਤੌਰ 'ਤੇ ਪੈਰਾਂ ਸਿਰ ਕਰਨ ਦੇ ਲਈ ਕੁੱਝ ਕੋਰਸ ਸ਼ੁਰੂ ਕੀਤੇ ਜਾਣਗੇ ਜਿਸ ਦੇ ਨਾਲ ਉਹ ਆਪਣੇ ਆਪ ਵੀ ਵਿੱਤੀ ਤੌਰ 'ਤੇ ਸੰਪੰਨ ਹੋ ਜਾਣ ਅਤੇ ਹੋਰਨਾਂ ਲੜਕੀਆਂ ਲਈ ਵੀ ਰੋਜ਼ਗਾਰ ਦੇ ਰਾਹ ਖੋਲ਼੍ਹਣ ਦੇ ਯੋਣ ਬਣਨ।
ਸਿੰਡੀਕੇਟ ਵੱਲੋਂ ਹੋਰਨਾਂ ਫੈਸਲਿਆਂ ਤੋਂ ਇਲਾਵਾ ਅਧਿਆਪਨ ਅਤੇ ਗੈਰ-ਅਧਿਆਪਨ ਪਦਉਨਤੀਆਂ ਦੀ ਪ੍ਰਵਾਨਗੀ ਅਤੇ ਵੱਖ ਵੱਖ ਪੀ.ਐਚ.ਡੀ. ਦੀਆਂ 57 ਡਿਗਰੀਆਂ ਨੂੰ ਵੀ ਪ੍ਰਵਾਨ ਦਿੱਤੀ ਗਈ।