ਚੌਥੀ ਵਾਰ ਪੂਰਨ ਬਹੁਮਤ ਨਾਲ ਦਿੱਲੀ 'ਚ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ - ਗੁਰਬੀਰ ਸਿੰਘ ਕਾਲਸਨਾ
ਗੁਰਪ੍ਰੀਤ ਸਿੰਘ ਜਖਵਾਲੀ
ਨਾਭਾ 5 ਫਰਵਰੀ 2025:- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਬੀਰ ਸਿੰਘ ਕਾਲਸਨਾ ਨੇ ਦੱਸਿਆ ਕਿ 5 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ 5 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਫਿਰ ਭਾਰੀ ਬਹੁਮੱਤ ਨਾਲ ਜਿੱਤ ਹਾਸਲ ਕਰਕੇ ਇਤਿਹਾਸ ਬਣਾਏਗੀ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਦੇ 'ਆਪ'ਵਲੰਟੀਅਰਾਂ ਦੁਆਰਾ ਪਾਰਟੀ' ਉਮੀਦਵਾਰਾਂ ਦੇ ਹੱਕ 'ਚ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।
ਗੁਰਬੀਰ ਸਿੰਘ ਕਾਲਸਨਾ ਨੇ ਕਿਹਾ ਕਿ ਦਿੱਲੀ ਵਿਚ ਸਿਹਤ, ਸਿੱਖਿਆ ਤੇ ਬਿਜਲੀ ਪਾਣੀ ਦੀ ਸਪਲਾਈ ਅਤੇ ਪੰਜਾਬ ਵਿਚ ਲੋਕ ਪੱਖੀ ਨੀਤੀਆਂ ਤੇ ਸਰਕਾਰੀ ਸਹੂਲਤਾਂ ਨੂੰ ਦੇਖਦੇ ਹੋਏ ਲੋਕ 'ਆਪ' ਤੇ ਭਰੋਸਾ ਜਿਤਾਉਣਗੇ। ਉਨ੍ਹਾਂ ਕਿਹਾ ਕਿ ਇਕ ਵਾਰ ਫਿਰ ਦਿੱਲੀ ਚੋਣਾਂ ਵਿਚ ਆਮ ਆਦਮੀ ਪਾਰਟੀ ਵੱਡੀ ਜਿੱਤ ਪ੍ਰਾਪਤ ਕਰਕੇ ਵਿਰੋਧੀਆਂ ਦੇ ਭੁਲੇਖੇ ਦੂਰ ਕਰੇਗੀ। ਆਮ ਆਦਮੀ ਪਾਰਟੀ ਨੇ ਦਿੱਲੀ ਵਿਚ ਸਾਫ਼-ਸੁਥਰਾ ਪ੍ਰਸ਼ਾਸਨ ਦੇ ਕੇ ਲੋਕਾਂ ਦੇ ਦਿਲਾਂ ਵਿਚ ਆਪਣੀ ਜਗ੍ਹਾ ਬਣਾਈ ਹੈ । ਉਹਨਾਂ ਕਿਹਾ ਕਿ 'ਆਪ' ਨੂੰ ਲੋਕਾਂ ਵੱਲੋਂ ਮਿਲ ਰਿਹਾ ਪਿਆਰ ਅਤੇ ਸਾਥ ਇਹ ਦਰਸਾਉਂਦਾ ਹੈ ਕਿ'ਆਪ' ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹਨਾਂ ਨੂੰ ਪੂਰਾ ਕੀਤਾ ਹੈ, ਜਿਸਦੇ ਸਿਰ 'ਤੇ ਉਹ ਦਿੱਲੀ 'ਚ ਚੌਥੀ ਵਾਰ ਪੂਰਨ ਬਹੁਮਤ ਨਾਲ ਸਰਕਾਰ ਬਣਾਕੇ ਦਿੱਲੀ ਦੇ ਮੁੱਖ ਮੰਤਰੀ ਬਣਨਗੇ ।