R.P.I.ਆਗੂ ਸੁਦੇਸ਼ ਕੁਮਾਰੀ ਮੰਗੋਤਰਾ ਨੂੰ ਸਦਮਾ, ਸੱਸ ਦਾ ਦੇਹਾਂਤ
- R.P.I.ਆਗੂ ਸੁਦੇਸ਼ ਕੁਮਾਰੀ ਮੰਗੋਤਰਾ ਨਾਲ ਵੱਖ-ਵੱਖ ਆਗੂਆਂ ਵੱਲੋਂ ਦੁੱਖ ਦੀ ਘੜੀ 'ਚ ਹਮਦਰਦੀ ਪ੍ਰਗਟ
ਨਿਰਮਲ ਦੋਸਤ
ਰਾਏਕੋਟ/ਲੁਧਿਆਣਾ,5ਫਰਵਰੀ 2025 - ਰਿਪਬਲਿਕਨ ਪਾਰਟੀ ਆੱਫ਼ ਇੰਡੀਆ(ਅੰਬੇਡਕਰ)ਦੀ ਪੰਜਾਬ ਤੇ ਚੰਡੀਗੜ੍ਹ ਦੀ ਇੰਚਾਰਜ ਮੈਡਮ ਸੁਦੇਸ਼ ਕੁਮਾਰੀ ਮੰਗੋਤਰਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਸਤਿਕਾਰਯੋਗ ਸੱਸ ਅਮਰਜੀਤ ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ।
ਇਸ ਦੌਰਾਨ ਵੱਖ-ਵੱਖ ਰਾਜਨੀਤਕ/ਧਾਰਮਿਕ/ਸਮਾਜਿਕ ਜੱਥੇਬੰਦੀਆਂ ਦੇ ਆਗੂਆਂ ਨੇ ਮਾਤਾ ਅਮਰਜੀਤ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਦੁੱਖ ਦੀ ਘੜੀ 'ਚ ਮੈਡਮ ਸੁਦੇਸ਼ ਕੁਮਾਰੀ ਮੰਗੋਤਰਾ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਕਿਹਾ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਣ ਅਤੇ ਪਿੱਛੇ ਦੁਖੀ ਪ੍ਰੀਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
R.P.I.(ਅੰਬੇਡਕਰ)ਦੀ ਇਸ ਸੀਨੀਅਰ ਆਗੂ ਮੈਡਮ ਸੁਦੇਸ਼ ਕੁਮਾਰੀ ਮੰਗੋਤਰਾ ਨਾਲ ਇਸ ਦੁੱਖ ਦੀ ਘੜੀ 'ਚ ਹਮਦਰਦੀ ਪ੍ਰਗਟ ਕਰਨ ਵਾਲਿਆਂ 'ਚ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਸਾਬਕਾਂ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ, ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ (ਐਸ.ਸੀ.ਵਿੰਗ)ਦੇ ਕੌਮੀ ਪ੍ਰਧਾਨ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਸ਼੍ਰੋਮਣੀ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ,ਕਾਂਗਰਸ ਪਾਰਟੀ ਦੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ(ਸੁੱਖੀ ਰੰਧਾਵਾ), ਸਾਬਕਾ ਵਿਧਾਇਕ ਤੇ ਸੀਨੀਅਰ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ, ਭਾਜਪਾ ਦੇ ਰਾਸ਼ਟਰੀ ਸਿੱਖ ਤੇ ਕਿਸਾਨ ਆਗੂ ਐਡਵੋਕੇਟ ਸੁਖਮਿੰਦਰਪਾਲ ਸਿੰਘ ਗਰੇਵਾਲ ਭੁੂਖੜੀ ਕਲਾਂ(ਲੁਧਿਆਣਾ), ਸਹਿਜਧਾਰੀ ਸਿੱਖ ਪਾਰਟੀ ਦੇ ਸੁਪਰੀਮੋ ਤੇ ਪੰਜਾਬ ਹੋਮੀਓਪੈਥਿਕ ਮੈਡੀਕਲ ਕੌਂਸਲ ਦੇ ਸਾਬਕਾ ਚੇਅਰਮੈਨ ਡਾਕਟਰ ਪਰਮਜੀਤ ਸਿੰਘ ਰਾਣੂੰ, ਸ਼੍ਰੋਮਣੀ ਅਕਾਲੀ ਦਲ(ਅੰਮ੍ਰਿਤਸਰ)ਦੇ ਮੁੱਖ ਬੁਲਾਰੇ ਡਾਕਟਰ ਹਰਜਿੰਦਰ ਸਿੰਘ ਜੱਖੂ, ਸਾਬਕਾ ਮੈਂਬਰ ਪਾਰਲੀਮੈਂਟ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)ਦੇ ਪ੍ਰਧਾਨ ਸ੍ਰ.ਸਿਮਰਨਜੀਤ ਸਿੰਘ ਮਾਨ ਦੇ ਪੀ.ਏ.ਗੁਰਜੰਟ ਸਿੰਘ ਕੱਟੂ, ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ, ਬਹੁਜਨ ਮੁਕਤੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਸਿਕੰਦਰ ਸਿੰਘ ਸਿੱਧੂ ਰੱਤੋਵਾਲ (ਰਾਏਕੋਟ),ਭਾਜਪਾ ਆਗੂ ਲਖਵਿੰਦਰ ਸਿੰਘ ਸਪਰਾ, ਬਹੁਜਨ ਭੀਮ ਆਰਮੀ ਦੇ ਸੰਸਥਾਪਕ ਜਸਬੀਰ ਸਿੰਘ ਕੋਟੜਾ, ਭਾਰਤੀ ਅੰਬੇਡਕਰ ਮਿਸ਼ਨ(ਭਾਰਤ) ਦੇ ਕੌਮੀ ਜਨਰਲ ਸਕੱਤਰ ਇਤਬਾਰ ਸਿੰਘ ਨੱਥੋਵਾਲ, R.P.I.(ਅੰਬੇਡਕਰ)ਦੀ ਜ਼ਿਲ੍ਹਾ ਪ੍ਰਧਾਨ ਮੈਡਮ ਮਮਤਾ, ਜ਼ਿਲ੍ਹਾ ਮੀਤ ਪ੍ਰਧਾਨ ਮੈਡਮ ਮਧੂ ਰਾਣੀ, ਬਸਪਾ ਦੇ ਸਾਬਕਾ ਵਿਧਾਇਕ ਰਾਜ ਸਿੰਘ ਖੇੜੀ, ਸ਼੍ਰੋਮਣੀ ਅਕਾਲੀ ਦਲ (ਐਸ.ਸੀ.ਵਿੰਗ) ਦੇ ਮੁੱਖ ਬੁਲਾਰੇ ਜੱਥੇਦਾਰ ਹਰਚੰਦ ਸਿੰਘ ਬੜੂੰਦੀ, ਗਰਿੱਡ ਸਬ-ਸਟੇਸਨ(ਰਜਿ. 24)ਦੇ ਸੂਬਾ ਪ੍ਰਧਾਨ ਇੰਜਨੀਅਰ ਜਸਵੀਰ ਸਿੰਘ ਆਂਡਲੂ(ਰਾਏਕੋਟ)ਦੇ ਨਾਂਅ ਸ਼ਾਮਲ ਹਨ।