ਰਾਏਕੋਟ : ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਵਿਖੇ ਸਹਿਜ ਪਾਠ ਦੇ ਭੋਗ 7 ਫਰਵਰੀ ਨੂੰ
- ਰਾਏਕੋਟ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਜੱਥੇਦਾਰ ਜਗਜੀਤ ਸਿੰਘ ਤਲਵੰਡੀ ਸ਼ਾਮਲ ਹੋਣਗੇ
- ਪ੍ਰਬੰਧਕਾਂ ਨੇ ਸੰਗਤਾਂ ਨੂੰ ਵੱਡੀ ਗਿਣਤੀ 'ਚ ਹਾਜ਼ਰੀਆਂ ਭਰਨ ਦਾ ਖੁੱਲ੍ਹਾ ਸੱਦਾ ਦਿੱਤੈ
ਨਿਰਮਲ ਦੋਸਤ
ਰਾਏਕੋਟ/ਲੁਧਿਆਣਾ,6ਫਰਵਰੀ 2025 - ਰਾਏਕੋਟ ਖੇਤਰ ਦੀ ਸਿੱਖਿਆ ਖੇਤਰ 'ਚ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਵਾਏ ਗਏ ਸ੍ਰੀ ਸਹਿਜ ਪਾਠ ਦੀ ਸੰਪੂਰਨਤਾ ਦੇ ਭੋਗ 7 ਫ਼ਰਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਪਾਏ ਜਾਣਗੇ। ਉਪਰੰਤ ਕੀਰਤਨ ਦਰਬਾਰ ਸਜਾਇਆ ਜਾਵੇਗਾ। ਇਸ ਸਮਾਗਮ ਮੌਕੇ ਰਾਏਕੋਟ ਹਲਕੇ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜੱਥੇਦਾਰ ਜਗਜੀਤ ਸਿੰਘ ਤਲਵੰਡੀ(ਸਾਬਕਾ ਚੇਅਰਮੈਨ, ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ)ਸ਼ਮੂਲੀਅਤ ਕਰਨਗੇ।
ਇਸ ਸਕੂਲ ਦੇ ਪ੍ਰਿੰਸੀਪਲ ਮੈਡਮ ਡਿੰਪਲ ਢਿੱਲੋਂ ਅਤੇ ਹੋਰਨਾਂ ਸਟਾਫ਼ ਮੈਂਬਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਸਕੂਲ ਦੇ ਬੱਚਿਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਨੂੰ ਮੁੱਖ ਰੱਖਦਿਆਂ/ਸੰਬੰਧਤ ਸਕੂਲ ਦੀ ਚੜ੍ਹਦੀ ਕਲਾ/ਸਰਬੱਤ ਦੇ ਭਲੇ ਲਈ ਲਈ ਸ੍ਰੀ ਸਹਿਜ ਪਾਠ ਪ੍ਰਕਾਸ਼ ਕਰਵਾਏ ਗਏ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਧੀਨ ਚੱਲ ਰਹੇ/ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਤੋਂ ਮਾਨਤਾ ਪ੍ਰਾਪਤ ਇਸ ਸਕੂਲ ਦੇ ਪ੍ਰਬੰਧਕਾਂ ਨੇ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਸ ਧਾਰਮਿਕ ਸਮਾਗਮ ਮੌਕੇ ਪਹੁੰਚਣ ਦਾ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਕਿ ਸੰਗਤਾਂ ਆਪਣੀ ਸ਼ਰਧਾ ਅਨੁਸਾਰ ਸਹਿਯੋਗ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ,ਹਰਜਸ ਲਾਹਾ ਪ੍ਰਾਪਤ ਕਰਨ।