ਸੀਪੀਐਫ ਕਰਮਚਾਰੀ ਯੂਨੀਅਨ ਦੇ ਗਠਨ ਸਬੰਧੀ ਮੀਟਿੰਗ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 06 ਫਰਵਰੀ,2025 - ਐਨਪੀਐਸ ਅਧੀਨ ਸੇਵਾ ਨਿਭਾ ਰਹੇ ਸਮੂਹ ਕਰਮਚਾਰੀਆਂ ਦੀ ਮੋਹਰੀ ਜਥੇਬੰਦੀ ਸੀਪੀਐਫ ਕਰਮਚਾਰੀ ਯੂਨੀਅਨ ਦੇ ਗਠਨ ਸਬੰਧੀ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਰਮਚਾਰੀਆਂ ਦੀ ਜਰੂਰੀ ਮੀਟਿੰਗ ਸ਼੍ਰੀ ਸੰਦੀਪ ਕੁਮਾਰ ਸੀਐਚਟੀ ਦੀ ਪ੍ਰਧਾਨਗੀ ਹੇਠ ਬਾਰਾਂਦਰੀ ਬਾਗ ਨਵਾਂ ਸ਼ਹਿਰ ਵਿਖੇ ਹੋਈ। ਇਸ ਮੀਟਿੰਗ ਵਿੱਚ ਸੀਪੀਐਫ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਸੀਨੀਅਰ ਮੀਤ ਪ੍ਰਧਾਨ ਨੈਸ਼ਨਲ ਮੂਵਮੈਂਟ ਫਾਰ ਓਲਡ ਪੈਨਸ਼ਨ ਸ. ਸੁਖਜੀਤ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਏਕੀਕ੍ਰਿਤ ਪੈਨਸ਼ਨ ਯੋਜਨਾ ਦਾ ਨੋਟੀਫਿਕੇਸ਼ਨ ਮੁਲਾਜ਼ਮਾਂ ਨਾਲ ਇੱਕ ਧੋਖਾ ਹੈ। ਉਪਰੋਕਤ ਯੋਜਨਾ ਅਨੁਸਾਰ ਸਰਕਾਰ ਮੁਲਾਜ਼ਮਾਂ ਦਾ ਪੈਸਾ ਹੜੱਪ ਕੇ ਉਸ ਵਿਚੋਂ ਮੁਲਾਜ਼ਮਾਂ ਨੂੰ ਪੈਨਸ਼ਨ ਦੇਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਢਾਈ ਸਾਲ ਪਹਿਲਾਂ ਕੀਤੇ ਅਧੂਰੇ ਨੋਟੀਫਿਕੇਸ਼ਨ ਨੂੰ ਪੂਰਾ ਕਰਕੇ 1972 ਦੇ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਬਹਾਲ ਕਰੇ।
ਇਸ ਮੌਕੇ ਸੀਪੀਐਫ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਲਈ ਸ. ਮਨਜਿੰਦਰਜੀਤ ਸਿੰਘ ਦੇ ਨਾਮ ਤੇ ਹਾਜ਼ਰ ਸਮੂਹ ਕਰਮਚਾਰੀਆਂ ਵੱਲੋਂ ਹੱਥ ਖੜੇ ਕਰਕੇ ਸਹਿਮਤੀ ਦਿੱਤੀ ਗਈ ਅਤੇ ਮਨਜਿੰਦਰਜੀਤ ਸਿੰਘ ਨੂੰ ਸਰਬ ਸੰਮਤੀ ਨਾਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ ਮਨਜਿੰਦਰਜੀਤ ਸਿੰਘ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਨਾਲ ਤਾਲਮੇਲ ਕਰਕੇ ਜਥੇਬੰਦੀ ਦਾ ਵਿਸਥਾਰ ਕਰਨ ਸਬੰਧੀ ਦੱਸਿਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੀਸ਼ ਸਿੰਘ, ਬਿਕਰਮਜੀਤ ਸਿੰਘ, ਅਮਿਤ ਜਗੋਤਾ, ਰਜਿੰਦਰ ਕੁਮਾਰ, ਜਗਦੀਸ਼ ਪਾਲ ਇਕਬਾਲ ਸਿੰਘ, ਸੰਦੀਪ ਸ਼ਰਮਾ, ਮਨਮੋਹਨ ਸਿੰਘ ਚੱਢਾ, ਤੀਰਥ ਰਾਮ, ਜਗਜੀਤ ਸਿੰਘ, ਅਕੁਲ ਰਾਏ, ਹਰਜੀਤ ਸਿੰਘ, ਦੀਪ ਕੁਮਾਰ, ਆਸ਼ੂ ਵਾਟਸ, ਸੁਨੀਲ ਕੁਮਾਰ, ਹਰਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਗੁਰਵਰਿੰਦਰ ਸਿੰਘ, ਦਲਜੀਤ, ਸ਼ੋਭਾ ਰਾਣੀ, ਗੁਰਦੀਪ ਕੌਰ, ਰਜਨੀਤ ਸੈਣੀ, ਕੁਲਵਿੰਦਰ ਕੌਰ, ਸਰਬਜੀਤ ਕੌਰ ਅਤੇ ਜਸਪ੍ਰੀਤ ਕੌਰ ਆਦਿ ਹਾਜ਼ਰ ਸਨ।