ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੋਪੜ ਵਿਖੇ ਔਰਤਾਂ ਲਈ ਰਜਿਸਟ੍ਰੇਸ਼ਨ-ਕਮ-ਪਲੇਸਮੈਂਟ ਕੈਂਪ 7-ਫਰਵਰੀ ਨੂੰ
ਦਰਸ਼ਨ ਸਿੰਘ ਗਰੇਵਾਲ
- ਐਲ.ਆਈ.ਸੀ. ਤੇ ਏਜ਼ਾਈਲ ਪ੍ਰਾਈਵੇਟ ਕੰਪਨੀਆਂ ਵੱਲੋਂ ਅਸਾਮੀਆਂ ਦੀ ਭਰਤੀ ਲਈ ਕੇਵਲ ਇਸਤਰੀ ਉਮੀਦਵਾਰਾਂ ਦੀ ਲਈ ਜਾਵੇਗੀ ਇੰਟਰਵਿਊ
ਰੂਪਨਗਰ, 6 ਫਰਵਰੀ 2025: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤੇ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਉਪਰਾਲੇ ਨਿਰੰਤਰ ਜਾਰੀ ਹਨ। ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਅੱਜ 07-ਫਰਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੋਪੜ ਨੇੜੇ ਬੇਲਾ ਚੌਂਕ ਵਿਖੇ ਔਰਤਾਂ ਲਈ ਇੱਕ ਵਿਸ਼ੇਸ਼ ਰਜਿਸਟ੍ਰੇਸ਼ਨ-ਕਮ-ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਪਲੇਸਮੈਂਟ ਅਫਸਰ ਸ਼੍ਰੀਮਤੀ ਮੀਨਕਾਸ਼ੀ ਬੇਦੀ ਨੇ ਦੱਸਿਆ ਕਿ ਇਸ ਕੈਂਪ ਵਿੱਚ ਐਲ.ਆਈ.ਸੀ. ਅਤੇ ਏਜ਼ਾਈਲ ਪ੍ਰਾਈਵੇਟ ਕੰਪਨੀਆਂ ਵੱਲੋਂ ਅਸਾਮੀਆਂ ਦੀ ਭਰਤੀ ਲਈ ਕੇਵਲ ਇਸਤਰੀ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਐਲ.ਆਈ.ਸੀ ਕੰਪਨੀ ਵੱਲੋਂ ਐਲ.ਆਈ.ਸੀ ਬੀਮਾ ਸਖੀ (ਮਹਿਲਾ ਕਰੀਅਰ ਏਜੰਟ) ਦੀਆਂ ਅਸਾਮੀਆਂ ਲਈ ਸਿਰਫ਼ ਮਹਿਲਾ ਉਮੀਦਵਾਰਾਂ ਘੱਟੋ-ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ ਉਮਰ 70 ਸਾਲ ਦੀ ਇੰਟਰਵਿਊ ਲਈ ਜਾਵੇਗੀ। ਇਸ ਇੰਟਰਵਿਊ ਵਿੱਚ ਚੁਣੀਆਂ ਜਾਣ ਵਾਲੀਆਂ ਔਰਤਾਂ ਨੂੰ ਪਹਿਲਾ ਸਾਲ - 7000/ਸਟਾਈਫੰਡ + ਕਮਿਸ਼ਨ, ਦੂਜਾ ਸਾਲ - 6000/ ਸਟਾਈਫੰਡ + ਕਮਿਸ਼ਨ, ਤੀਜਾ ਸਾਲ - 5000/ ਸਟਾਈਫੰਡ + ਕਮਿਸ਼ਨ ਅਤੇ 3 ਸਾਲਾਂ ਬਾਅਦ ਆਮ ਕਮਿਸ਼ਨ ਜਾਰੀ ਰਹੇਗਾ। ਚੁਣੇ ਜਾਣ ਤੋਂ ਬਾਅਦ ਨੌਕਰੀ ਕਰਨ ਦਾ ਸਥਾਨ ਜ਼ਿਲ੍ਹਾ ਰੂਪਨਗਰ ਹੈ।
ਏਜ਼ਾਈਲ ਕੰਪਨੀ ਵੱਲੋਂ ਵੈਲਨੈੱਸ ਅਡਵਾਈਜ਼ਰ, ਮੈਨੇਜਰ ਅਤੇ ਸਹਾਇਕ ਮੈਨੇਜਰ ਦੀਆਂ ਅਸਾਮੀਆਂ ਸੰਬੰਧੀ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਘੱਟੋ-ਘੱਟ ਯੋਗਤਾ ਗ੍ਰੈਜੂਏਸ਼ਨ ਅਤੇ ਬਾਰਵੀਂ ਪਾਸ ਉਮੀਦਵਾਰਾਂ ਦੀ ਲਗਭਗ 50 ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਦੀ ਉਮਰ ਸੀਮਾ 18 ਤੋਂ 26 ਸਾਲ ਹੋਣੀ ਚਾਹੀਦੀ ਹੈ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 10,000/- ਤੋਂ 18000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਨੌਕਰੀ ਦਾ ਸਥਾਨ ਮੋਹਾਲੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਦੀ ਇੰਟਰਵਿਊ ਲਈ ਸਿਰਫ਼ ਮਹਿਲਾ ਉਮੀਦਵਾਰ ਹੀ ਅਪਲਾਈ ਕਰ ਸਕਦੇ ਹਨ। ਇੰਟਰਵਿਊ ਦਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੋਪੜ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ 9877434522 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਉਮੀਦਵਾਰਾਂ ਨੂੰ ਹੋਰ ਵੀ ਰੋਜ਼ਗਾਰ ਦੇਣ ਲਈ ਰਜਿਸਟ੍ਰੇਸ਼ਨ ਵੀ ਕੀਤੀ ਜਾਵੇਗੀ। ਉਮੀਦਵਾਰ ਆਪਣੇ ਸਾਰੇ ਵਿੱਦਿਅਕ ਯੋਗਤਾ, ਅਧਾਰ ਕਾਰਡ ਅਤੇ ਜਾਤੀ ਨਾਲ ਸਬੰਧਤ ਸਰਟੀਫਿਕੇਟ ਅਤੇ ਕਾਪੀਆਂ ਨਾਲ ਲਿਆ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।