ਆਕਸਫੋਰਡ ਸਕੂਲ ਭਗਤਾ ਭਾਈ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ
ਅਸ਼ੋਕ ਵਰਮਾ
ਭਗਤਾ ਭਾਈ,6 ਫਰਵਰੀ 2025 :'ਦਾ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ, ਭਗਤਾ ਭਾਈ ਵਿਖੇ ਵਿਦਿਆਰਥੀਆਂ ਦੇ ਬੋਧਿਕ ਪੱਖ ਨੂੰ ਤਰਾਸ਼ਣ ਦੇ ਨਾਲ –ਨਾਲ ੳਹਨਾਂ ਦੀ ਗੁਰਮਤਿ ਵਿੱਚ ਵੀ ਰੁਚੀ ਬਣਾਈ ਰੱਖਣ ਦੇ ਮਕਸਦ ਤਹਿਤ ‘ਸਕੂਲ ਕੈਂਪਸ ਵਿੱਚ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ।ਇਸ ਧਾਰਮਿਕ ਕਾਰਜ ਵਿੱਚ ਵਿੱਦਿਅਕ ਸ਼ੈਸ਼ਨ 2024-25 ਦੀਆਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਪ੍ਰਮਾਤਮਾ ਦਾ ਆਸ਼ੀਰਵਾਦ ਲੈਣ , ਵਿਦਿਆਰਥੀਆਂ ਦੇ ਇਮਤਿਹਾਨ ਸਫਲ਼ਤਾਪੂਰਵਕ ਨੇਪਰ੍ਹੇ ਚੜ੍ਹਨ , ਸਕੂਲ ਦੀ ਤਰੱਕੀ ਅਤੇ ਇਸ ਸੰਸਥਾ ਨਾਲ ਜੁੜੇ ਹਰ ਮੈਂਬਰ ਦੀ ਤੰਦਰੁਸਤੀ ਦੀ ਕਾਮਨਾ ਕੀਤੀ ਗਈ॥ਇਸ ਤਰਾਂ ਹੀ ਬਹੁਤ ਹੀ ਸਹਿਜ ਅਵਸਥਾ ਵਿੱਚ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਵਿਦਿਆਰਥੀਆਂ ਨੇ ਸੰਗਤ ਦੇ ਰੂਪ ਵਿੱਚ ਰੂਹਾਨੀ ਸ਼ਬਦ ਕੀਰਤਨ ਦਾ ਅਨੰਦ ਮਾਣਿਆ॥
ਸੁਖਮਨੀ ਸਾਹਿਬ ਜੀ ਦੇ ਪਾਠ ਅਧਿਆਪਕ ਸਾਹਿਬਾਨਾਂ ਅਤੇ ਵਿਦਿਆਰਥੀਆਂ ਵੱਲੋਂ ਰਲ ਕੇ ਕੀਤੇ ਗਏ॥ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸਕੂਲ ਦੇ ਪ੍ਰਿੰਸੀਪਲ ਸ੍ਰੀ ਰੂਪ ਲਾਲ ਬਾਂਸਲ ਜੀ ਨੇ ਦੱਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ਼ੱਭਕਾਮਨਾਵਾਂ ਦਿੰਦੇ ਹੋਏ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ।ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸ: ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭਗਤਾ ਭਾਈ ਕਾ), ਸ:ਹਰਗੁਰਪ੍ਰੀਤ ਸਿੰਘ(ਚੇਅਰਮੈਨ),ਸ:ਗੁਰਮੀਤ ਸਿੰਘ ਗਿੱਲ (ਪ੍ਰਧਾਨ),ਸ:ਪਰਮਪਾਲ ਸਿੰਘ ਸ਼ੈਰੀ (ਵਾਈਸ ਚੇਅਰਮੈਨ), ਅਤੇ ਸ: ਰਮਨਦੀਪ ਸਿੰਘ ਜੀ ਨੇ ਵੀ ਸੰਗਤਾਂ ਵਿੱਚ ਆਪਣੀ ਹਾਜ਼ਰੀ ਲਵਾਈ।