ਪੰਜਾਬ ਸਰਕਾਰ ਨੇ ਸਤਵੀਰ ਸਿੰਘ ਨੂੰ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਦਾ ਮੈਂਬਰ ਨਿਯੁਕਤ ਕੀਤਾ
ਚੰਡੀਗੜ੍ਹ 6 ਫਰਵਰੀ 2025: ਪੰਜਾਬ ਸਰਕਾਰ ਨੇ ਸਤਵੀਰ ਸਿੰਘ ਪੁੱਤਰ ਰਣਜੀਤ ਸਿੰਘ ਨਿਵਾਸੀ ਦਸਮੇਸ਼ ਨਗਰ, ਸੁਨਾਮ, ਜ਼ਿਲ੍ਹਾ ਸੰਗਰੂਰ ਨੂੰ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਦਾ ਮੈਂਬਰ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਮੈਂਬਰ ਦੁਆਰਾ ਅਹੁਦਾ ਸੰਭਾਲਣ ਦੀ ਮਿਤੀ ਤੋਂ ਲਾਗੂ ਹੋਵੇਗੀ।