ਨਗਰ ਕੌਂਸਲ ਨਵਾਂ ਗਾਉਂ ਵੱਲੋਂ ਸਵੱਛਤਾ ਹੀ ਸੇਵਾ ਅਧੀਨ ਕਰਵਾਇਆ ਗਿਆ ਨੁੱਕੜ ਨਾਟਕ
ਹਰਜਿੰਦਰ ਸਿੰਘ ਭੱਟੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 06 ਫਰਵਰੀ 2025: ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਨਗਰ ਕੌਂਸਲ ਨਵਾਂ ਗਾਉਂ ਵੱਲੋਂ ਸਵੱਛਤਾ ਹੀ ਸੇਵਾ ਅਧੀਨ ਨੁੱਕੜ ਨਾਟਕ ਕਰਵਾਇਆ ਗਿਆ। ਜਿਸ ਵਿੱਚ ਸ਼ਿਸ਼ੂ ਨਿਕੇਤਨ ਸਕੂਲ ਦੇ ਬੱਚਿਆਂ ਵੱਲੋਂ ਭਾਗ ਲਿਆ ਗਿਆ। ਭਾਗ ਲੈਣ ਵਾਲੇ ਬੱਚਿਆਂ ਨੂੰ ਨਗਰ ਕੌਂਸਲ ਨਵਾਂ ਗਾਉਂ ਵੱਲੋਂ ਸਨਮਾਨਿਤ ਕੀਤਾ ਗਿਆ। ਸਕੂਲ ਦੇ ਸਟਾਫ , ਨਗਰ ਕੌਂਸਲ ਦੇ ਸੈਨੇਟਰੀ ਇੰਸਪੈਕਟਰ ਸੰਤੋਸ਼ ਵਰਮਾ ਅਤੇ ਸਮੂਹ ਦਫਤਰੀ ਸਟਾਫ ਵੱਲੋਂ ਐਕਟੀਵਿਟੀ ਵਿੱਚ ਭਾਗ ਲਿਆ ਗਿਆ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਨੁੱਕੜ ਨਾਟਕ ਚਾਇਨਾ ਡੋਰ ਅਤੇ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕਰਨ ਤੇ ਅਧਾਰਿਤ ਸੀ। ਇਸ ਨੁੱਕੜ ਨਾਟਕ ਰਾਹੀਂ ਚਾਇਨਾ ਡੋਰ ਨਾ ਵਰਤਣ ਅਤੇ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੂੰ ਜਾਗਰੂਕ ਕੀਤਾ ਗਿਆ।